ਕੋਰੋਨਾ ਮਰੀਜ਼ਾਂ ਦਾ ਬਿਹਤਰ ਇਲਾਜ ਯਕੀਨੀ ਬਣਾਉਣ ਲਈ ਆਈਐਫਐਸ ਅਧਿਕਾਰੀ ਕੰਵਰਦੀਪ ਸਿੰਘ ਨੋਡਲ ਅਫਸਰ ਨਿਯੁਕਤ
ਕਿਸੇ ਮਰੀਜ਼ ਦੇ ਪੋਜੇਟਿਵ ਆਉਣ ਤੋਂ ਲੈ ਕੇ ਤੰਦਰੁਸਤ ਹੋਣ ਤੱਕ ਦੀ ਸਾਰੀ ਪ੍ਰਕਿਰਿਆ ਦੀ ਕਰਨਗੇ ਨਿਗਰਾਨੀ, ਡਿਪਟੀ ਕਮਿਸ਼ਨਰ ਨੂੰ ਦੇਵੇਗਾ ਰਿਪੋਰਟ
ਫਿਰੋਜ਼ਪੁਰ, 29 ਜੁਲਾਈ
ਕੋਰੋਨਾ ਵਾਇਰਸ ਤੋਂ ਪ੍ਰਭਾਵਤ ਮਰੀਜ਼ਾਂ ਦੀ ਦੇਖ-ਰੇਖ ਅਤੇ ਨਿਗਰਾਨੀ ਵਿਚ ਹੋਰ ਸੁਧਾਰ ਲਿਆਉਣ ਲਈ ਰਾਜ ਸਰਕਾਰ ਵੱਲੋਂ ਆਈਐਫਐਸ ਅਧਿਕਾਰੀ ਸ੍ਰੀ ਕੰਵਰਦੀਪ ਸਿੰਘ ਨੂੰ ਫਿਰੋਜ਼ਪੁਰ ਦਾ ਨੋਡਲ ਅਫਸਰ ਨਿਯੁਕਤ ਕੀਤਾ ਗਿਆ ਹੈ। ਕੰਵਰਦੀਪ ਸਿੰਘ ਫਿਰੋਜ਼ਪੁਰ ਵਿਖੇ ਬਤੌਰ ਡਿਵੀਜ਼ਨਲ ਜੰਗਲਾਤ ਅਫਸਰ ਦੇ ਅਹੁਦੇ ‘ਤੇ ਤਾਇਨਾਤ ਹਨ ਅਤੇ ਹੁਣ ਨੋਡਲ ਅਫਸਰ ਕਰੋਨਾ ਵਾਇਰਸ ਨਾਲ ਸਬੰਧਿਤ ਕਾਰਜਾਂ ਦੀ ਨਿਗਰਾਨੀ ਕਰੇਗਾ।
ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ੍ਰੀ ਗੁਰਪਾਲ ਸਿੰਘ ਚਾਹਲ ਨੇ ਕਿਹਾ ਕਿ ਸਰਕਾਰ ਵੱਲੋਂ ਜ਼ਿਲ੍ਹਾ ਪੱਧਰ ’ਤੇ ਕੋਰੋਨਾ ਵਾਇਰਸ ਨੂੰ ਲੈ ਕੇ ਚੱਲ ਰਹੀ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਤੇਜ਼ ਬਣਾਉਣ ਦੇ ਉਦੇਸ਼ ਨਾਲ ਇਹ ਕਦਮ ਉਠਾਇਆ ਗਿਆ ਹੈ। ਨੋਡਲ ਅਫਸਰ ਵੱਲੋਂ ਕਿਸੇ ਮਰੀਜ ਦੇ ਕਰੋਨਾ ਪਾਜੇਟਿਵ ਆਉਣ ਤੋਂ ਲੈ ਕੇ ਉਸ ਦੇ ਤੰਦਰੁਸਤ ਹੋਣ ਤੱਕ ਦੀ ਸਾਰੀ ਪ੍ਰਕਿਰਿਆ ਦੀ ਨਿਗਰਾਨੀ ਕੀਤੀ ਜਾਵੇਗੀ ਅਤੇ ਜ਼ਿਲ੍ਹਾ ਪੱਧਰ ‘ਤੇ ਪ੍ਰਤੀਕ੍ਰਿਆ ਨੂੰ ਤੇਜ਼ ਕਰਨ ਲਈ ਜ਼ਰੂਰੀ ਕਦਮ ਚੁੱਕੇ ਜਾਣਗੇ। ਸਰਕਾਰ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਨੋਡਲ ਅਫਸਰ ਆਪਣੀ ਕੰਮ ਦੀ ਰਿਪੋਰਟ ਡਿਪਟੀ ਕਮਿਸ਼ਨਰ ਨੂੰ ਪੇਸ਼ ਕਰਨਗੇ। ਨੋਡਲ ਅਫ਼ਸਰ ਆਈ.ਐੱਫ.ਐੱਸ. ਕੰਵਰਦੀਪ ਸਿੰਘ ਦਾ ਦਫਤਰ ਮੱਲਵਾਲਾ ਰੋਡ, ਸ਼ਹੀਦ ਭਗਤ ਸਿੰਘ ਕਾਲੋਨੀ ਦੇ ਜੰਗਲਾਤ ਕੰਪਲੈਕਸ ਵਿੱਚ ਸਥਿਤ ਹੈ ਅਤੇ ਉਸਦਾ ਦਫਤਰ ਨੰਬਰ 01632-220698 ਅਤੇ ਮੋਬਾਈਲ ਨੰਬਰ 94129-27413 ਹੈ। ਲੋਕ ਕੋਰੋਨਾ ਵਾਇਰਸ ਦੇ ਮਰੀਜ਼ਾਂ ਅਤੇ ਉਨ੍ਹਾਂ ਦੇ ਇਲਾਜ ਨਾਲ ਸਬੰਧਤ ਜਾਣਕਾਰੀ ਸਾਂਝੀ ਕਰ ਸਕਦੇ ਹਨ।