ਕ੍ਰਿਸ਼ੀ ਵਿਗਿਆਨ ਕੇਂਦਰ, ਫ਼ਿਰੋਜ਼ਪੁਰ ਵੱਲੋਂ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ, ਫ਼ਿਰੋਜ਼ਪੁਰ ਵਿਖੇ ਝੋਨੇ ਦੀ ਪਰਾਲੀ ਸੰਭਾਲਣ ਸਬੰਧੀ ਜਾਗਰੁਕਤਾ ਕੈਂਪ
ਕ੍ਰਿਸ਼ੀ ਵਿਗਿਆਨ ਕੇਂਦਰ, ਫ਼ਿਰੋਜ਼ਪੁਰ ਵੱਲੋਂ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ, ਫ਼ਿਰੋਜ਼ਪੁਰ ਵਿਖੇ ਝੋਨੇ ਦੀ ਪਰਾਲੀ ਸੰਭਾਲਣ ਸਬੰਧੀ ਜਾਗਰੁਕਤਾ ਕੈਂਪ
ਫ਼ਿਰੋਜ਼ਪੁਰ, 13.10.2022: ਪਰਾਲੀ ਪ੍ਰਬੰਧਨ ਲਈ ਵਿੱਢੀ ਮੁਹਿੰਮ ਤਹਿਤ ਕ੍ਰਿਸ਼ੀ ਵਿਗਿਆਨ ਕੇਂਦਰ ਫ਼ਿਰੋਜ਼ਪੁਰ ਵੱਲੋਂ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ, ਫ਼ਿਰੋਜ਼ਪੁਰ ਵਿਖੇ ਝੋਨੇ ਦੀ ਪਰਾਲੀ ਸੰਭਾਲਣ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ: ਬੂਟਾ ਸਿੰਘ ਅਤੇ ਰਜਿਸਟਰਾਰ ਡਾ: ਗਜ਼ਲਪ੍ਰੀਤ ਸਿੰਘ ਦੀ ਪ੍ਰਵਾਨਗੀ ਨਾਲ ਆਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ਵਿਚ 100 ਤੋਂ ਵੱਧ ਖੇਤੀਬਾੜੀ ਦੇ ਵਿਦਿਆਰਥੀਆ ਨੇ ਭਾਗ ਲਿਆ ਅਤੇ ਮਾਹਿਰਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ ।
ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਮੁਖੀ ਖੇਤੀਬਾੜੀ ਵਿਭਾਗ ਡਾ: ਰਾਜੀਵ ਅਰੋੜਾ ਨੇ ਆਏ ਮਾਹਿਰਾਂ ਦਾ ਸੁਆਗਤ ਕੀਤਾ। ਉਹਨਾਂ ਦੱਸਿਆ ਕਿ ਝੋਨੇ ਦੀ ਪਰਾਲੀ ਸੰਭਾਲਣਾ ਅਜੋਕੇ ਸਮੇਂ ਦੀ ਸੱਭ ਤੋਂ ਮਹੱਤਵਪੂਰਣ ਲੋੜ ਹੈ ਅਤੇ ਇਸ ਪ੍ਰਤੀ ਜਾਗਰੂਕਤਾ ਮੁਹਿੰਮ ਚਲਾਉਣ ਲਈ ਉਹਨਾਂ ਕੇ.ਵੀ.ਕੇ. ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਇਸ ਮੁਹਿੰਮ ਪ੍ਰਤੀ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਕਾਲਜ ਦੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ, ਡਾ. ਗੁਰਜੰਟ ਸਿੰਘ ਔਲਖ, ਸਹਿਯੋਗੀ ਨਿਰਦੇਸ਼ਕ (ਸਿਖਲਾਈ), ਕ੍ਰਿਸ਼ੀ ਵਿਗਿਆਨ ਕੇਂਦਰ ਫ਼ਿਰੋਜ਼ਪੁਰ, ਨੇ ਝੋਨੇ ਦੀ ਪਰਾਲੀ ਨੂੰ ਸੰਭਾਲਣ ਬਾਬਤ ਵੱਖ-ਵੱਖ ਤਕਨੀਕਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਡਾ. ਔਲਖ ਨੇ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨ ਸਬੰਧੀ ਅਤੇ ਪਰਾਲੀ ਵਿੱਚ ਮੋਜੂਦ ਵੱਖ-ਵੱਖ ਤੱਤਾਂ ਦੀ ਮਹਤੱਤਾ ਬਾਰੇ ਵੀ ਵਿਸਥਾਰ ਪੂਰਵਕ ਦੱਸਿਆ।ਉਹਨਾਂ ਇਸ ਗੱਲ ਤੇ ਜੋਰ ਦਿੱਤਾ ਕਿ ਮਸ਼ੀਨਰੀ ਦੀ ਵਰਤੋਂ ਰਾਹੀਂ ਝੋਨੇ ਦੀ ਪਰਾਲੀ ਨੂੰ ਸੰਭਾਲਣ ਦੀ ਜਰੂਰਤ ਹੈ।ਉਹਨਾਂ ਨੇ ਪਰਾਲੀ ਦੀ ਖੁੰਬ ੳੇੁਤਪਾਦਨ, ਪਸ਼ੂ ਆਹਾਰ ਵਜੋਂ, ਕਾਗਜ ਉਦਯੋਗ ਵਿੱਚ, ਮਲਚ ਲਈ, ਬਾਇਉ ਗੈਸ ਪਲਾਂਟ ਵਿੱਚ ਵਰਤੋਂ ਅਤੇ ਊੁਰਜਾ ਵਜੋਂ ਵਰਤੋਂ ਬਾਰੇ ਵੀ ਚਾਨਣਾ ਪਾਇਆ। ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਹੋਣ ਵਾਲੇ ਨੁਕਸਾਨਾਂ ਪ੍ਰਤੀ ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਭਾਸ਼ਣ, ਲੇਖ ਲਿਖਣਾ ਅਤੇ ਪੋਸਟਰ ਬਣਾਉਣ ਦੇ ਮੁਕਾਬਲੇ ਵੀ ਕਰਵਾਏ ਗਏ, ਜਿਹਨਾਂ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਵੱਖ-ਵੱਖ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਣ ਲਈ ਸਨਮਾਨਿਤ ਵੀ ਕੀਤਾ ਗਿਆ।
ਡਾ. ਅਨੰਦ ਗੌਤਮ ਸਹਾਇਕ ਪ੍ਰੋਫੈਸਰ ਫਾਰਮ ਮਸ਼ੀਨਰੀ ਨੇ ਕਿਸਾਨਾਂ ਨੂੰ ਪਰਾਲੀ ਨੂੰ ਬਿਨਾਂ ਅੱਗ ਲਗਾਏ ਖੇਤੀ ਮਸ਼ੀਨਰੀ ਜਿਵੇਂ ਕਿ ਹੈਪੀ ਸੀਡਰ, ਸੁਪਰ ਸੀਡਰ ਨਾਲ ਖੜ੍ਹੇ ਪਰਾਲ ਵਿੱਚ ਕਣਕ ਦੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ। ਪਸ਼ੂ ਪਾਲਣ ਬਾਰੇ ਡਾ. ਮੁਨੀਸ਼ ਕੁਮਾਰ ਅਤੇ ਸਬਜੀਆ ਅਤੇ ਖੁੰਬਾਂ ਦੀ ਕਾਸ਼ਤ ਬਾਰੇ ਡਾ: ਡਿੰਪੀ ਰੈਣਾ ਨੇ ਵਿਸਥਾਰ ਸਹਿਤ ਜਾਣਕਾਰੀ ਸਾਂਝੀ ਕੀਤੀ। ਅੰਤ ਵਿਚ ਮੈਡਮ ਰੋਜੀ ਨੇ ਆਏ ਹੋਏ ਸਾਇੰਸਦਾਨਾਂ ਦਾ ਧੰਨਵਾਦ ਕੀਤਾ ।