Ferozepur News

ਕੰਨਿਆ ਭਰੂਣ ਹੱਤਿਆ ਸਬੰਧੀ ਮਮਦੋਟ ਵਿਖੇ ਜਿਲ•ਾ ਪੱਧਰੀ ਜਾਗਰੂਕਤਾ ਸਮਾਗਮ ਦਾ ਆਯੋਜਨ

mamdootਫ਼ਿਰੋਜ਼ਪੁਰ 11 ਮਾਰਚ (ਏ. ਸੀ. ਚਾਵਲਾ) ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਜਿਲ•ਾ ਪ੍ਰਸ਼ਾਸਨ, ਸਿੱਖਿਆ, ਸਿਹਤ ਤੇ ਹੋਰ ਵਿਭਾਗਾਂ ਦੇ ਸਹਿਯੋਗ ਨਾਲ ਲੋਕਾਂ ਨੂੰ ਕੰਨਿਆ ਭਰੂਣ ਹੱਤਿਆ ਸਬੰਧੀ ਜਾਗਰੂਕ ਕਰਨ ਅਤੇ ਲੜਕੀਆਂ ਨੂੰ ਸਮਾਜ ਵਿਚ ਬਰਾਬਰ ਦਾ ਕੁਤਬਾ ਪ੍ਰਦਾਨ ਕਰਨ ਦੇ ਮਨੋਰਥ ਨਾਲ ਸਿਵਲ ਹਸਪਤਾਲ ਮਮਦੋਟ ਵਿਖੇ ਜਿਲ•ਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ। ਹਲਕਾ ਵਿਧਾਇਕ ਸ. ਜੁਗਿੰਦਰ ਸਿੰਘ ਜਿੰਦੂ ਨੇ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦ ਕਿ ਡਿਪਟੀ ਕਮਿਸ਼ਨਰ ਇੰਜੀ: ਡੀ.ਪੀ.ਐਸ. ਖਰਬੰਦਾ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ। ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਸ. ਜੁਗਿੰਦਰ ਸਿੰਘ ਜਿੰਦੂ ਨੇ ਕਿਹਾ ਕਿ ਇਹ ਵੱਡੇ ਦੁੱਖ ਦੀ ਗੱਲ ਹੈ ਕਿ ਭਾਰਤ ਸਰਕਾਰ ਵੱਲੋਂ ਲੜਕਿਆਂ ਦੇ ਮੁਕਾਬਲੇ ਘੱਟ ਲੜਕੀਆਂ ਵਾਲੇ ਜਿਲਿ•ਆਂ ਦੇ ਕਰਵਾਏ ਗਏ ਸਰਵੇ ਵਿਚ ਜਿਹੜੇ 100 ਜਿਲ•ੇ ਸਾਹਮਣੇ ਆਏ ਹਨ, ਉਨ•ਾਂ ਵਿਚ ਫਿਰੋਜਪੁਰ ਜਿਲ•ਾ ਵੀ ਸ਼ਾਮਲ ਹੈ। ਉਨ•ਾਂ ਕਿਹਾ ਕਿ ਸਾਰੇ ਧਰਮ ਲੜਕੀਆਂ ਅਤੇ ਔਰਤਾਂ ਨੂੰ ਸਮਾਜ ਵਿਚ ਬਰਾਬਰ ਦਾ ਸੰਦੇਸ਼ ਦਿੰਦੇ ਹਨ ਪਰ ਸਾਡੇ ਸਮਾਜ ਵਿਚ ਕੰਨਿਆਂ ਭਰੂਣ ਹੱਤਿਆ ਵਰਗੀ ਬਿਮਾਰੀ ਵੱਡਾ ਕਲੰਕ ਹੈ, ਜਿਸ ਨੂੰ ਜੜ• ਤੋਂ ਖਤਮ ਕਰਨ ਦਾ ਸਾਨੂੰ ਪ੍ਰਣ ਕਰਨਾ ਚਾਹੀਦਾ ਹੈ। ਉਨ•ਾਂ ਜਿਲ•ਾ ਪ੍ਰਸ਼ਾਸਨ ਵੱਲੋਂ ਕੰਨਿਆਂ ਭਰੂਣ ਹੱਤਿਆ ਖਿਲਾਫ ਚਲਾਈ ਜਾ ਰਹੀ ਜਾਗਰੁਕਤਾ ਮੁਹਿੰਮ ਦੀ ਪ੍ਰਸੰਸਾ ਕੀਤੀ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਦਾ ਹਿੱਸਾ ਬਣ ਕੇ ਇਸ ਕੁਰੀਤੀ ਨੂੰ ਖਤਮ ਕਰਨ ਵਿਚ ਸਹਿਯੋਗ ਦੇਣ। ਉਨ•ਾਂ ਕਿਹਾ ਕਿ ਮਮਦੋਟ ਵਿਖੇ ਜਲਦੀ ਲੜਕੀਆਂ ਦੇ ਸਕੂਲ ਦੀ ਨਵੀਂ ਬਿਲਡਿੰਗ ਬਣੇਗੀ। ਸਮਾਗਮ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਡੀ.ਪੀ.ਐਸ. ਖਰਬੰਦਾ ਨੇ ਕਿਹਾ ਕਿ ਪੰਜਾਬ ਦੇ ਸਭ ਤੋਂ ਘੱਟ ਲੜਕੀਆਂ ਵਾਲੇ 11 ਜਿਲਿ•ਆਂ ਵਿਚ ਫਿਰੋਜਪੁਰ 10ਵੇਂ ਨੰਬਰ ਤੇ ਆਉਂਦਾ ਹੈ ਤੇ ਕੰਨਿਆਂ ਭਰੂਣ ਹੱਤਿਆ ਸਾਡੇ ਸਮਾਜ  ਤੇ ਵੱਡਾ  ਕਲੰਕ ਹੈ। ਉਨ•ਾਂ ਕਿਹਾ ਕਿ ਫਿਰੋਜਪੁਰ ਜਿਲ•ੇ ਵਿਚ 1000 ਲੜਕਿਆਂ ਪਿੱਛੇ ਸਿਰਫ਼ 847 ਲੜਕੀਆਂ ਹਨ। ਉਨ•ਾਂ  ਕਿਹਾ ਕਿ ਉਦੋਂ ਤੱਕ ਸਾਡਾ ਸਾਰਿਆਂ ਦਾ ਸਿਰ ਨੀਵਾਂ ਰਹੇਗਾ, ਜਦੋਂ ਤੱਕ ਲੜਕਿਆਂ ਦੇ ਮੁਕਾਬਲੇ  ਲੜਕੀਆਂ ਦੀ ਸੰਖਿਆ ਬਰਾਬਰ ਨਹੀਂ ਹੁੰਦੀ। ਉਨ•ਾਂ ਪੰਜਾਬ ਸਰਕਾਰ ਵੱਲੋਂ ਲੜਕੀਆਂ ਦੀ ਪੜਾਈ ਤੇ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਵੀ ਵਿਸਥਾਰ ਸਾਹਿਤ ਜਾਣਕਾਰੀ ਦਿੱਤੀ। ਜਿਲ•ਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰੀ ਦੌਲਤ ਰਾਮ ਕੰਬੋਜ, ਉਪ ਜਿਲ•ਾ ਸਿਖਿਆ ਅਫਸਰ ਤੇ ਪ੍ਰੋਜੈਕਟ ਦੇ ਕੋਆਰਡੀਨੇਟਰ ਸ. ਪਰਗਟ ਸਿੰਘ ਬਰਾੜ, ਡਾ. ਸੋਢੀ ਸਮੇਤ ਵੱਡੀ ਗਿਣਤੀ ਵਿਚ ਬੁਲਾਰਿਆਂ ਨੇ ਕੰਨਿਆਂ ਭਰੂਣ ਹੱਤਿਆ ਨੂੰ ਰੋਕਣ ਲਈ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ 40 ਤੋਂ ਵੱਧ ਨਵ ਜੰਮੀਆਂ ਬੱਚੀਆਂ ਤੇ ਉਨ•ਾਂ ਦੀਆਂ ਮਾਂਵਾਂ ਨੂੰ ਸਨਮਾਨਿਤ ਕੀਤਾ ਗਿਆ। ਸਰਕਾਰੀ ਸੈਕੰਡਰੀ ਸਕੂਲ ਦੀਆਂ ਲੜਕੀਆਂ ਤੇ ਸਿਟੀ ਹਾਰਟ ਸਕੂਲ ਦੀਆਂ ਵਿਦਿਆਰਥਣਾਂ ਨੇ ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ। ਦੂਰਦਰਸ਼ਨ ਜਲੰਧਰ ਦੀ ਟੀਮ ਵੱਲੋਂ ਨਾਟਕ ਦੀ ਪੇਸ਼ਕਾਰੀ ਕੀਤੀ ਗਈ। ਇਸ ਮੌਕੇ ਜਿਲ•ਾ ਪ੍ਰੋਗਰਾਮ ਅਫਸਰ ਸ੍ਰੀਮਤੀ ਸ਼ਸ਼ੀ ਤਿਆਗੀ, ਜਿਲ•ਾ ਮਾਸ ਮੀਡੀਆ ਅਫਸਰ ਸ੍ਰੀਮਤੀ ਮਨਿੰਦਰ ਕੌਰ ਡੀ.ਡੀ.ਪੀ.ਓ ਸ ਰਵਿੰਦਰਪਾਲ ਸਿੰਘ ਸੰਧੂ, ਸ. ਹਰਚਰਨ ਸਿੰਘ ਵੈਰੜ ਚੇਅਰਮੈਨ ਮਾਰਕਿਟ ਕਮੇਟੀ, ਡਾ. ਬਲਕਾਰ ਸਿੰਘ ਐਸ.ਐਮ.ਓ, ਸ੍ਰੀ ਅਸ਼ੋਕ ਬਹਿਲ ਸਕੱਤਰ ਜਿਲ•ਾ ਰੈਡ ਕਰਾਸ, ਸ੍ਰੀ ਅੰਕੁਸ਼ ਭੰਡਾਰੀ, ਸਰਬਜੀਤ ਸਿੰਘ ਬੇਦੀ, ਚਮਕੌਰ ਸਿੰਘ ਟਿੱਬੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਅਕਾਲੀ-ਭਾਜਪਾ ਆਗੂ, ਕੌਂਸਲਰ, ਪੰਚ-ਸਰਪੰਚ, ਆਂਗਣਵਾੜੀ ਵਰਕਰਾਂ, ਆਸ਼ਾ ਵਰਕਰਾਂ, ਏ.ਐਨ.ਐਮਜ ਤੇ ਇਲਾਕਾ ਨਿਵਾਸੀ ਵੱਡੀ ਗਿਣਤੀ ਵਿਚ ਹਾਜਰ ਸਨ।

Related Articles

Back to top button