Ferozepur News

ਕੰਪਿਊਟਰ ਅਧਿਆਪਕਾਂ ਦਾ ‘ਮਰਨ ਵਰਤ’ ਅੱਜ ਤੋਂ ਸੰਗਰੂਰ ‘ਚ, ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ

ਸੂਬੇ ਭਰ ਵਿਚ ਜ਼ੋਨ ਵਾਈਜ਼ ਹੋਣਗੇ ਵੱਖ ਵੱਖ ਐਕਸ਼ਨ

ਕੰਪਿਊਟਰ ਅਧਿਆਪਕਾਂ ਦਾ ‘ਮਰਨ ਵਰਤ’ ਅੱਜ ਤੋਂ ਸੰਗਰੂਰ ‘ਚ, ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ
ਸੂਬੇ ਭਰ ਵਿਚ ਜ਼ੋਨ ਵਾਈਜ਼ ਹੋਣਗੇ ਵੱਖ ਵੱਖ ਐਕਸ਼ਨ
ਕੰਪਿਊਟਰ ਅਧਿਆਪਕਾਂ ਦਾ ‘ਮਰਨ ਵਰਤ’ ਅੱਜ ਤੋਂ ਸੰਗਰੂਰ ‘ਚ, ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ
ਫ਼ਿਰੋਜ਼ਪੁਰ 22 ਦਸੰਬਰ, 2024: ਆਪਣੀਆ ਜਾਇਜ ਮੰਗਾਂ ਨੂੰ ਲੈ ਕੇ 1 ਸਤੰਬਰ ਤੋਂ ਭੁੱਖ ਹੜਤਾਲ ਤੇ ਬੈਠੇ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਾਉਣ ਵਾਲੇ ਕੰਪਿਊਟਰ ਅਧਿਆਪਕਾਂ ਨੇ 114 ਦਿਨ ਬਾਅਦ ਭੁੱਖ ਹੜਤਾਲ ਨੂੰ ਮਰਨ ਵਰਤ ਵਿਚ ਬਦਲਣ ਦਾ ਫੈਸਲਾ ਲੈ ਲਿਆ ਹੈ। ਕੰਪਿਊਟਰ ਅਧਿਆਪਕ ਭੁੱਖ ਹੜਤਾਲ ਸੰਘਰਸ਼ ਕਮੇਟੀ ਵੱਲੋਂ ਕੀਤੇ ਗਏ ਐਲਾਨ ਮੁਤਾਬਿਕ ਜੌਨੀ ਸਿੰਗਲਾ 22 ਦਸੰਬਰ ਨੂੰ ਸੰਗਰੂਰ ਵਿਖੇ ਮਰਨ ਵਰਤ ਤੇ ਬੈਠਣਗੇ ਅਤੇ ਰੋਜਾਨਾ ਪੰਜਾਬ ਭਰ ਤੋਂ ਕੰਪਿਊਟਰ ਅਧਿਆਪਕ ਵੱਡੀ ਗਿਣਤੀ ਵਿਚ ਇਸ ਸੰਘਰਸ਼ ਦਾ ਹਿੱਸਾ ਬਣਦੇ ਹੋਏ ਆਪਣੀਆਂ ਜਾਇਜ ਮੰਗਾਂ ਸਬੰਧੀ ਆਵਾਜ਼ ਬੁਲੰਦ ਕਰਨਗੇ ਅਤੇ ਸਰਕਾਰ ਵੱਲੋਂ ਉਨ੍ਹਾ ਨਾਲ ਕੀਤੇ ਜਾ ਰਹੇ ਅਨਿਆਂ ਦੀ ਕਹਾਣੀ ਲੋਕਾਂ ਨੂੰ ਦੱਸਣਗੇ।
ਇੰਨਾ ਹੀ ਨਹੀਂ ਜਦੋਂ ਤੱਕ ਉਨ੍ਹਾਂ ਦਾ ਸੰਘਰਸ ਚੱਲ ਰਿਹਾ ਹੈ ਉਦੋਂ ਤੱਕ ਸੂਬਾ ਸਰਕਾਰ ਦੇ ਖਿਲਾਫ ਸੂਬੇ ਭਰ ਵਿਚ ਜ਼ੋਨ ਵਾਈਜ਼ ਕਰੜੇ ਐਕਸ਼ਨ ਉਲੀਕੇ ਜਾਣਗੇ। ਕੰਪਿਊਟਰ ਅਧਿਆਪਕ ਭੁੱਖ ਹੜਤਾਲ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਪਰਮਵੀਰ ਸਿੰਘ ਪੰਮੀ, ਜੌਨੀ ਸਿੰਗਲਾ, ਪ੍ਰਦੀਪ ਕੁਮਾਰ ਮਲੂਕਾ, ਰਾਜਵੰਤ ਕੌਰ, ਰਣਜੀਤ ਸਿੰਘ, ਲਖਵਿੰਦਰ ਸਿੰਘ ਸਿਮਕ ਫ਼ਿਰੋਜ਼ਪੁਰ, ਗੁਰਬਖਸ਼ ਲਾਲ, ਜਸਪਾਲ, ਊਧਮ ਸਿੰਘ ਡੋਗਰਾ, ਬਵਲੀਨ ਬੇਦੀ, ਸੁਨੀਤ ਸਰੀਨ, ਸੁਮਿਤ ਗੋਇਲ, ਡਾ. ਰਜਨੀ, ਧਰਮਿੰਦਰ ਸਿੰਘ, ਨਰਿੰਦਰ ਕੁਮਾਰ, ਰਾਕੇਸ਼ ਸੈਣੀ, ਸੁਸ਼ੀਲ ਅੰਗੁਰਲ, ਪ੍ਰਿਅੰਕਾ ਬਿਸ਼ਟ, ਮਨਜੀਤ ਕੌਰ, ਕਰਮਜੀਤ ਪੁਰੀ, ਗਗਨਦੀਪ ਸਿੰਘ, ਜਸਵਿੰਦਰ ਸਿੰਘ ਲੁਧਿਆਣਾ, ਨਰਦੀਪ ਸ਼ਰਮਾ ਸੰਗਰੂਰ, ਨਾਇਬ ਸਿੰਘ ਬੁੱਕਣਵਾਲ, ਨਵਜੋਤ ਸਿੰਘ,  ਗੁਰਵਿੰਦਰ ਸਿੰਘ ਮਠਾੜੂ ਫ਼ਿਰੋਜ਼ਪੁਰ, ਹਰਪ੍ਰੀਤ ਸਾਹਨੇਵਾਲ ਨੇ ਦੱਸਿਆ ਕਿ 1 ਸਤੰਬਰ ਤੋਂ ਚੱਲ ਰਹੀ ਇਸ ਭੁੱਖ ਹੜਤਾਲ ਵਿਚ ਸੂਬੇ ਭਰ ਦੇ ਕੰਪਿਊਟਰ ਅਧਿਆਪਕਾਂ ਵੱਲੋਂ ਬੀਤੇ 114 ਦਿਨਾਂ ਦੇ ਦੌਰਾਨ ਵੱਖ ਵੱਖ ਸੰਘਰਸ਼ੀ ਐਕਸ਼ਨ ਵੀ ਉਲੀਕੇ ਗਏ, ਹੱਡ ਚੀਰਵੀ ਸਰਦੀ ਵਿਚ ਕਈਂ ਰਾਤਾਂ ਮੁੱਖ ਮੰਤਰੀ ਕੋਠੀ ਦੇ ਅੱਗੇ ਕੱਟੀਆਂ ਪਰ ਸੂਬਾ ਸਰਕਾਰ ਦੇ ਕੰਪਿਊਟਰ ਅਧਿਆਪਕਾਂ ਪ੍ਰਤੀ ਉਦਾਸੀਨ ਰਵੱਈਏ ਕਾਰਣ ਹੁਣ ਕੰਪਿਊਟਰ ਅਧਿਆਪਕਾਂ ਨੂੰ ਅੱਕ ਕੇ ਭੁੱਖ ਹੜਤਾਲ ਨੂੰ ਮਰਨ ਵਰਤ ਵਿਚ ਤਬਦੀਲ ਕਰਨ ਦਾ ਫੈਸਲਾ ਲੈਣਾ ਪਿਆ ਹੈ।
ਕੰਪਿਊਟਰ ਅਧਿਆਪਕ ਆਗੂਆ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾ ਦੀਆਂ ਜਾਇਜ ਮੰਗਾਂ ਪ੍ਰਤੀ ਲਗਾਤਾਰ ਟਾਲਮਟੋਲ ਵਾਲੀ ਨੀਤੀ ਅਪਣਾਈ ਜਾ ਰਹੀ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਨਾਲ ਲਗਭਗ 4 ਦਰਜਣ ਮੀਟਿੰਗਾਂ ਦੇ ਮਗਰੋਂ ਵੀ ਹਾਲਤ ‘ਢੱਕ ਦੇ ਤਿੰਨ’ ਪੱਤ ਵਾਲੀ ਹੀ ਹੈ। ਉਨ੍ਹਾਂ ਦੱਸਿਆ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਨ 15 ਸਤੰਬਰ 2022 ਨੂੰ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਨੂੰ ਪੂਰਾ ਕਰਦੇ ਹੋਏ ਉਸੇ ਸਾਲ ਦੀਵਾਲੀ ਮੌਕੇ ਉਨ੍ਹਾਂ ਨੂੰ ‘ਦੀਵਾਲੀ ਗਿਫਟ’ ਦੇਣ ਦਾ ਐਲਾਨ ਕੀਤਾ ਗਿਆ ਸੀ। ਪਰ 3 ਦੀਵਾਲੀਆ ਬੀਤ ਜਾਣ ਦੇ ਮਗਰੋਂ ਵੀ ਉਨ੍ਹਾ ਦਾ ਐਲਾਨ ਚੋਣ ਜੁਮਲਾ ਹੀ ਸਾਬਿਤ ਹੋਇਆ ਹੈ। ਇਸੇ ਤਰ੍ਹਾਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 5 ਨਵੰਬਰ ਨੂੰ ਹੋਈ ਮੀਟਿੰਗ ਦੌਰਾਨ ਕੰਪਿਊਟਰ ਅਧਿਆਪਕਾਂ ਦੇ ਰੋਕੇ ਗਏ ਮਹਿੰਗਾਈ ਭੱਤੇ (ਡੀਏ) ਨੂੰ ਜਾਰੀ ਕਰਨ ਅਤੇ ਹੋਰਨਾਂ ਮੰਗਾਂ ਸਬੰਧੀ 2 ਦਿਨ ਵਿਚ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਗਿਆ ਸੀ ਪਰ ਡੇਢ ਮਹੀਨਾ ਬੀਤ ਜਾਣ ਦੇ ਮਗਰੋਂ ਵੀ ਉਨ੍ਹਾਂ ਦੇ ਹੱਥ ਖਾਲੀ ਹਨ ਅਤੇ ਉਹ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ।
ਅਧਿਆਪਕ ਆਗੂਆਂ ਨੇ ਸੂਬਾ ਸਰਕਾਰ ਨੂੰ ਚੇਤਵਾਨੀ ਦਿੰਦੇ ਹੋਏ ਕਿਹਾ ਕਿ ਉਹ ਪਿਛਲੇ 19 ਸਾਲਾਂ ਤੋਂ ਇਸੇ ਤਰ੍ਹਾਂ ਆਪਣੇ ਹੱਕਾਂ ਦੇ ਲਈ ਸੰਘਰਸ਼ ਦੇ ਰਾਹ ਤੇ ਹਨ। ਬਦਲਾਅ ਦਾ ਨਾਅਰਾ ਦੇ ਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਪੁਰਾਣੀਆਂ ਸਰਕਾਰਾਂ ਦੇ ਪਦਚਿੰਨ੍ਹਾਂ ਦੇ ਚਲਦੇ ਹੋਏ ਉਨਾਂ ਦੇ ਜਾਇਜ ਹੱਕਾਂ ਦਾ ਘਾਣ ਕਰ ਰਹੀ ਹੈ ਜਿਸ ਨੂੰ ਕਿਸੇ ਵੀ ਕੀਮਤ ਤੇ ਸਹਿਣ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸਪਸ਼ਟ ਕੀਤਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਜਿਨ੍ਹਾਂ ਵਿਚ ਕੰਪਿਊਟਰ ਅਧਿਆਪਕਾਂ ਨੂੰ 6ਵੇਂ ਪੇ ਕਮੀਸ਼ਨ ਦਾ ਲਾਭ ਦਿੰਦੇ ਹੋਏ, ਉਨ੍ਹਾਂ ਦੇ ਰੈਗੂਲਰ ਆਰਡਰਾਂ ਵਿਚ ਦਰਜ ਸਾਰੇ ਲਾਭ ਬਹਾਲ ਕਰਦੇ ਹੋਏ ਉਨ੍ਹਾਂ ਨੂੰ ਸਿੱਖਿਆ ਵਿਭਾਗ ਵਿਚ ਸ਼ਾਮਿਲ ਕਰਨਾ ਅਤੇ ਜਿਨ੍ਹਾਂ ਕੰਪਿਊਟਰ ਅਧਿਆਪਕਾਂ ਦੀ ਪਿਛਲੇ ਸਮੇਂ ਦੌਰਾਨ ਕਿਸੇ ਨਾ ਕਿਸੇ ਕਾਰਨ ਕਰਕੇ ਮੌਤ ਹੋ ਚੁੱਕੀ ਹੈ ਉਨ੍ਹਾ ਦੇ ਪਰਿਵਾਰ ਨੂੰ ਬਣਦੀ ਵਿੱਤੀ ਸਹਾਇਤਾ ਦਿੰਦੇ ਹੋਏ ਇੱਕ ਸਰਕਾਰੀ ਨੌਕਰੀ ਦੇਣਾ ਸ਼ਾਮਿਲ ਹੈ ਨੂੰ ਪੂਰਾ ਨਹੀਂ ਕੀਤਾ ਜਾਂਦਾ ਉਹ ਆਪਣੇ ਸੰਘਰਸ਼ ਨੂੰ ਇੰਜ ਹੀ ਜਾਰੀ ਰੱਖਣਗੇ ਭਾਵੇਂ ਉਨ੍ਹਾ ਨੂੰ ਇਸ ਦੇ ਲਈ ਆਪਣੀ ਜਾਨ ਦੀ ਬਾਜੀ ਹੀ ਕਿਉਂ ਨਾ ਲਗਾਉਣੀ ਪਵੇ।

Related Articles

Leave a Reply

Your email address will not be published. Required fields are marked *

Back to top button