Ferozepur News

ਕੰਪਿਊਟਰ ਅਧਿਆਪਕਾਂ ਨੇ ਮੁੱਖ ਮੰਤਰੀ ਪੰਜਾਬ ਦੇ ਨਾਮ, ਡਿਪਟੀ ਕਮਿਸ਼ਨਰ ਰਾਹੀਂ ਭੇਜਿਆ ਮੰਗ ਪੱਤਰ

ਮਸਲੇ ਹੱਲ ਨਾ ਹੋਏ ਤਾਂ ਸੰਗਰੂਰ ਵਿਖੇ 10 ਜੂਨ ਨੂੰ ਕਰਨਗੇ ਸੂਬਾ ਪੱਧਰੀ ਰੋਸ਼ ਰੈਲੀ

ਕੰਪਿਊਟਰ ਅਧਿਆਪਕਾਂ ਨੇ ਮੁੱਖ ਮੰਤਰੀ ਪੰਜਾਬ ਦੇ ਨਾਮ, ਡਿਪਟੀ ਕਮਿਸ਼ਨਰ ਰਾਹੀਂ ਭੇਜਿਆ ਮੰਗ ਪੱਤਰ

ਕੰਪਿਊਟਰ ਅਧਿਆਪਕਾਂ ਨੇ ਮੁੱਖ ਮੰਤਰੀ ਪੰਜਾਬ ਦੇ ਨਾਮ, ਡਿਪਟੀ ਕਮਿਸ਼ਨਰ ਰਾਹੀਂ ਭੇਜਿਆ ਮੰਗ ਪੱਤਰ।

ਮੰਗਾ ਸਬੰਧੀ ਜਲਦ ਸਮਾਂ ਦੇਣ ਦੀ ਕੀਤੀ ਮੰਗ।

ਮਸਲੇ ਹੱਲ ਨਾ ਹੋਏ ਤਾਂ ਸੰਗਰੂਰ ਵਿਖੇ 10 ਜੂਨ ਨੂੰ ਕਰਨਗੇ ਸੂਬਾ ਪੱਧਰੀ ਰੋਸ਼ ਰੈਲੀ ।

ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਸੱਦੇ ਤੇ ਅੱਜ ਮਿਤੀ 6 ਜੂਨ 2022 ਨੂੰ ਕੰਪਿਊਟਰ ਅਧਿਆਪਕਾਂ ਵਲੋਂ ਸ. ਹਰਜੀਤ ਸਿੰਘ ਸੰਧੂ ਸੀਨੀਅਰ ਮੀਤ ਪ੍ਰਧਾਨ ਪੰਜਾਬ ਅਤੇ ਸ. ਦਵਿੰਦਰ ਸਿੰਘ ਸੰਧੂ ਜਿਲ੍ਹਾ ਪ੍ਰਧਾਨ ਫਿਰੋਜ਼ਪੁਰ ਦੀ ਅਗਵਾਈ ਵਿਚ ਆਪਣੀਆਂ ਲੰਬੇ ਸਮੇਂ ਤੋ ਲਟਕਦੀਆਂ ਮੰਗਾਂ ਦੇ ਸਬੰਧ ਵਿਚ ਮੁੱਖ ਮੰਤਰੀ ਪੰਜਾਬ ਦੇ ਨਾਮ ਇਕ ਮੰਗ ਪੱਤਰ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਨੂੰ ਦਿੱਤਾ ਗਿਆ।

ਜਨਰਲ ਸਕੱਤਰ ਰਵੀਇੰਦਰ ਸਿੰਘ ਨੇ ਦੱਸਿਆ ਕਿ ਬੇਸ਼ੱਕ ਜੁਲਾਈ 2011 ਨੂੰ ਕੰਪਿਊਟਰ ਅਧਿਆਪਕਾਂ  ਨੂੰ ਮੌਕੇ ਦੀ ਪੰਜਾਬ ਸਰਕਾਰ ਨੇ ਸਿੱਖਿਆ ਵਿਭਾਗ ਦੀ ਪਿਕਟਸ ਸੁਸਾਇਟੀ ਅਧੀਨ ਪੰਜਾਬ ਸਿਵਲ ਸਰਵਿਸ ਸੇਵਾਵਾਂ ਅਧੀਨ ਕੰਪਿਊਟਰ ਅਧਿਆਪਕਾਂ ਦੀਆ ਸੇਵਾਵਾਂ ਰੈਗੂਲਰ ਕਰ ਦਿੱਤੀਆ ਸੀ ਪਰ ਅੱਜ ਤੱਕ ਕੰਪਿਊਟਰ ਅਧਿਆਪਕਾਂ ਨੂੰ ਕੋਈ ਵੀ ਪੂਰਨ ਰੂਪ ਵਿੱਚ ਰੈਗੂਲਰ ਮੁਲਾਜਮਾਂ ਵਾਲੇ ਲਾਭ ਨਹੀਂ ਦਿੱਤੇ ।ਸਗੋਂ ਕੰਪਿਊਟਰ ਅਧਿਆਪਕਾਂ ਦੇ ਬਗੈਰ ਕਿਸੇ ਕਾਰਨ 6ਵਾਂ ਤਨਖਾਹ ਕਮਿਸ਼ਨ, ਏ.ਸੀ.ਪੀ., ਆਈ.ਆਰ. ਅਤੇ ਹੋਰ ਵਿੱਤੀ ਲਾਭ ਰੋਕ ਰੱਖੇ ਹਨ ।ਜਦੋ ਕਿ ਪੰਜਾਬ ਦੇ ਸਮੁੱਚੇ ਰੈਗੂਲਰ ਮੁਲਾਜਮਾਂ ਨੂੰ 6ਵਾਂ ਤਨਖਾਹ ਕਮਿਸ਼ਨ, ਏ.ਸੀ.ਪੀ., ਆਈ.ਆਰ. ਅਤੇ 6ਵਾਂ ਤਨਖਾਹ ਕਮਿਸ਼ਨ ਦੇ ਬਕਾਏ ਦਿੱਤੇ ਜਾ ਚੁੱਕੇ ਪਰ ਕੰਪਿਊਟਰ ਅਧਿਆਪਕਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ ।

ਸ਼ਮਸ਼ੇਰ ਸਿੰਘ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆ ਕਿਹਾ ਕਿ ਵਾਰ- ਵਾਰ ਸਿੱਖਿਆ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ,ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਅਤੇ ਉੱਚ ਅਧਿਕਾਰੀਆਂ ਨਾਲ ਮੀਟਿੰਗਾਂ ਉਪਰੰਤ ਕੰਪਿਊਟਰ ਅਧਿਆਪਕਾਂ ਦੇ ਬਣਦੇ ਜਾਇਜ ਹੱਕਾਂ ਤੋਂ ਖਾਲੀ ਹੱਥ ਮੋੜਿਆ ਹੈ ਜਿਸ ਕਾਰਨ ਸਮੂਹ ਕੰਪਿਊਟਰ ਅਧਿਆਪਕ ਆਮ ਆਦਮੀ ਪਾਰਟੀ ਪੰਜਾਬ ਸਰਕਾਰ ਤੋਂ ਨਿਰਾਸ਼ ਹੋ ਕੇ ਸੰਗਰੂਰ ਵਿਖੇ 10 ਜੂਨ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਮੰਗਾ ਸਬੰਧੀ ਸੂਬਾ ਪੱਧਰੀ ਰੋਸ਼ ਰੈਲੀ ਕਰਨਗੇ ਅਤੇ ਕੰਪਿਊਟਰ ਅਧਿਆਪਕਾਂ ਵਿਰੋਧੀ ਨੀਤੀਆਂ , ਭਗਵੰਤ ਮਾਨ ਸਰਕਾਰ ਦੇ ਕੀਤੇ ਚੌਣ ਮਨੋਰਥ ਵਾਅਦੇ ਅਤੇ ਆਪ ਵਿਧਾਇਕਾਂ ਵਲੋਂ ਵੋਟਾਂ ਤੋਂ ਪਹਿਲਾਂ ਕੀਤੇ ਵਾਅਦਿਆਂ  ਨੂੰ ਆਮ ਲੋਕਾਂ ਵਿੱਚ ਉਜਾਗਰ ਕੀਤਾ ਜਾਵੇਗਾ ।

ਇਸ ਮੀਟਿੰਗ ਦੌਰਾਨ ਸੰਜੀਵ ਮਨਚੰਦਾ, ਪ੍ਰਿਤਪਾਲ ਸਿੰਘ, ਗੌਰਵ, ਗੁਰਪ੍ਰੀਤ ਸਿੰਘ, ਦੀਪਕ ਕੱਕੜ, ਜੋਗਿੰਦਰ ਪਾਲ, ਸ਼ੁਰੇਸ ਕੁਮਾਰ ਅਤੇ ਹੋਰ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ ।

 

ਹਰਜੀਤ ਸਿੰਘ ਸੰਧੂ                       ਦਵਿੰਦਰ ਸਿੰਘ ਸੰਧੂ

ਸੀਨੀਅਰ ਮੀਤ ਪ੍ਰਧਾਨ, ਪੰਜਾਬ            ਜਿਲ੍ਹਾ ਪ੍ਰਧਾਨ, ਫਿਰੋਜ਼ਪੁਰ

ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ   ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ

9501560044                            9464200066

Related Articles

Leave a Reply

Your email address will not be published. Required fields are marked *

Back to top button