Ferozepur News

ਕੱਚੇ ਮੁਲਾਜ਼ਮਾਂ ਵਲੋਂ ਆਪਣੀਆ ਮੰਗਾਂ ਪ੍ਰਤੀ ਰੋਸ ਵਜੋਂ ਕਾਲੇ ਬਿੱਲੇ ਲਗਾ ਕੇ ਮਨਾਇਆ ਨਵੇਂ ਵਰੇ ਦਾ ਦਿਨ

01FZR04ਫਿਰੋਜ਼ਪੁਰ 1 ਜਨਵਰੀ (ਏ.ਸੀ.ਚਾਵਲਾ) ਸੂਬੇ ਦੇ ਵੱਖ ਵੱਖ ਵਿਭਾਗਾਂ ਦੇ ਦਫ਼ਤਰਾਂ ਵਿੱਚ ਲੰਮੇ ਸਮੇਂ ਤੋਂ ਠੇਕੇ-ਆਉਟਸੋਰਸ ਤੇ ਕੰਮ ਕਰਦੇ ਕਰਮਚਾਰੀਆਂ ਵਲੋਂ ਸਰਕਾਰ ਵਿਰੁੱਧ ਆਪਣੀਆਂ ਮੰਗਾਂ ਪ੍ਰਤੀ ਰੋਸ ਜਤਾਉਂਦੇ ਹੋਏ ਅੱਜ ਨਵੇਂ ਸਾਲ ਵਾਲੇ ਦਿਨ ਕਾਲੇ ਬਿੱਲ ਲਗਾ ਕੇ ਕੰਮ ਕੀਤਾ। ਮੁਲਾਜ਼ਮਾਂ ਵਲੋਂ ਠੇਕਾ ਮੁਲਾਜ਼ਮ ਸਾਂਝੀ ਐਕਸ਼ਨ ਕਮੇਟੀ ਪੰਜਾਬ ਦੇ ਸੂਬਾ ਪ੍ਰੈਸ ਸਕੱਤਰ ਰਜਿੰਦਰ ਸਿੰਘ ਸੰਧਾ ਦੀ ਅਗਵਾਈ ਹੇਠ ਆਪਣੀਆ ਮੰਗਾਂ ਪ੍ਰਤੀ ਸਹਾਇਕ ਕਮਿਸ਼ਨਰ ਮੈਡਮ ਜਸਲੀਨ ਕੌਰ ਨੂੰ ਮੰਗ ਪੱਤਰ ਵੀ ਦਿੱਤਾ ਗਿਆ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਸਰਬਜੀਤ ਸਿੰਘ, ਗੁਰਪ੍ਰੀਤ ਸਿੰਘ, ਵਰਿੰਦਰ ਸਿੰਘ, ਇੰਦਰਪਾਲ ਸਿੰਘ, ਜਨਕ ਸਿੰਘ, ਹਰਪਿੰਦਰ ਸਿੰਘ ਨੇ ਦੱਸਿਆ ਕਿ ਸੂਬੇ ਵਿਚ ਪਿਛਲੇ 20 ਸਾਲਾਂ ਤੋਂ ਠੇਕੇ-ਆਉਟਸੋਰਸ ਤੇ ਕਰਮਚਾਰੀ ਕੰਮ ਕਰ ਰਹੇ ਹਨ, ਪਰ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੁਲਰ ਨਹੀਂ ਕੀਤੀਆਂ ਜਾ ਰਹੀਆਂ। ਉਨ•ਾਂ ਕਿਹਾ ਕਿ ਬੀਤੀ 5 ਦਸੰਬਰ ਅਤੇ 14 ਦਸੰਬਰ ਨੂੰ ਮੁੱਖ ਮੰਤਰੀ ਪੰਜਾਬ ਅਤੇ ਪ੍ਰਮੁੱਖ ਸਕੱਤਰ ਐਸ.ਕੇ ਸੰਧੂ ਨਾਲ ਮੀਟਿੰਗ ਹੋਈਆਂ ਹਨ, ਪਰ ਇਨ•ਾਂ ਮੀਟਿੰਗ ਵਿਚ ਸਰਕਾਰ ਵਲੋਂ ਕਰਮਚਾਰੀਆਂ ਨੂੰ ਰੈਗੁਲਰ ਕਰਨ ਲਈ ਕੋਈ ਹਾਂ ਪੱਖੀ ਹੁੰਗਾਰਾ ਨਹੀਂ ਭਰਿਆ ਗਿਆ ਤੇ ਮੁੱਖ ਮੰਤਰੀ ਨੇ ਠੇਕੇ ਵਾਲੇ ਮੁਲਾਜ਼ਮਾਂ ਨੂੰ ਰੈਗੁਲਰ ਕਰਨ ਲਈ ਆਪਣੀ ਚੁੱਪੀ ਨਹੀ ਤੋੜੀ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਦੀ ਆਪਣੀ ਪਾਲਸੀ ਅਨੁਸਾਰ ਤਿੰਨ ਸਾਲ ਦੀ ਨੌਕਰੀ ਕਰਨ ਉਪਰੰਤ ਉਹਨੂੰ ਰੈਗੁਲਰ ਕੀਤਾ ਜਾਣਾ ਬਣਦਾ ਹੈ ਪਰ ਸਰਕਾਰ ਆਪਣੀ ਹੀ ਪਾਲਸੀ ਨੂੰ ਲਾਗੂ ਕਰਨ ਤੋਂ ਭੱਜ ਰਹੀ ਹੈ। ਉਨ•ਾਂ ਕਿਹਾ ਕਿ ਮੌਜ਼ੂਦਾ ਅਕਾਲੀ-ਭਾਜਪਾ ਨੇ ਵਜ਼ਾਰਤ ਵਿਚ ਆਉਣ ਤੋਂ ਪਹਿਲਾ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ ਪ੍ਰੰਤੂ 9 ਸਾਲ ਵਜ਼ਾਰਤ ਵਿਚ ਹੋਣ ਤੇ ਵੀ ਸਰਕਾਰ ਵੱਲੋਂ ਕੋਈ ਪਹਿਲ ਕਦਮੀ ਨਹੀ ਕੀਤੀ ਗਈ। ਉਨ•ਾਂ ਕਿਹਾ ਕਿ ਸਰਕਾਰ ਲੱਖਾਂ ਨਵੀਆਂ ਨੌਕਰੀਆਂ ਦੇਣ ਦੇ ਤਾਂ ਐਲਾਣ ਕਰ ਰਹੀ ਹੈ ਪਰ ਲੰਮੇ ਸਮੇਂ ਤੋਂ ਕੰਮ ਕਰਦੇ ਮੁਲਾਜ਼ਮਾਂ ਨੂੰ ਰੈਗੁਲਰ ਕਰਨ ਲਈ ਕੋਈ ਉਪਰਾਲਾ ਨਹੀਂ ਕਰ ਰਹੀ ਜੋ ਕਿ ਇਨ•ਾਂ ਮੁਲਾਜ਼ਮਾਂ ਦੇ ਭਵਿੱਖ ਤੇ ਸਵਾਲੀਆ ਨਿਸ਼ਾਨ ਹੈ। ਉਨ•ਾਂ ਕਿਹਾ ਕਿ ਸਰਕਾਰ ਨਵੀਂ ਭਰਤੀ ਤੇ 2 ਸਾਲ ਦਾ ਪਰਖ ਸਮਾਂ ਦੀ ਸ਼ਰਤ ਲਗਾ ਰਹੀ ਹੈ, ਪਰ ਇਹ ਮੁਲਾਜ਼ਮ ਤਾਂ ਕਈ ਸਾਲਾਂ ਤੋਂ ਕੰਮ ਕਰ ਰਹੇ ਹਨ ਤੇ ਪਰਖ ਕਾਲ ਦੀ ਸ਼ਰਤ ਇਨ•ਾਂ ਮੁਲਾਜ਼ਮਾਂ ਤੇ ਲਾਗੂ ਨਹੀਂ ਹੁੰਦੀ। ਉਨ•ਾਂ ਕਿਹਾ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀ ਗੱਲ ਵੱਲ ਧਿਆਨ ਨਾ ਦਿੱਤਾ ਤਾਂ 26 ਜਨਵਰੀ ਨੂੰ ਮੁੱਖ ਮੰਤਰੀ ਜਿਸ ਸ਼ਹਿਰ ਝੰਡਾ ਲਹਿਰਾਉਣਗੇ ਮੁਲਾਜ਼ਮ ਉਥੋਂ ਦੇ ਬਜ਼ਾਰਾਂ ਵਿਚ ਕਾਲੀਆਂ ਪੱਟੀਆਂ ਬੰਨ ਕੇ ਰੋਸ ਮਾਰਚ ਕਰਨਗੇ। ਉਨ•ਾਂ ਦੱਸਿਆ ਕਿ ਇਸ ਰੋਸ ਪ੍ਰਦਰਸ਼ਨ ਵਿਚ ਮੁੱਖ ਤੌਰ ਤੇ ਸਰਵ ਸਿੱਖਿਆ ਅਭਿਆਨ-ਰਮਸਾ ਦਫਤਰੀ ਕਰਮਚਾਰੀ, ਮਨਰੇਗਾ ਕਰਮਚਾਰੀ, ਸੁਵਿਧਾ ਕਰਮਚਾਰੀ, ਰੂਰਲ ਹੈਲਥ ਫਰਮਾਸਿਸਟ, ਮਿਡ-ਡੇ ਮੀਲ ਦਫਤਰੀ ਕਰਮਚਾਰੀ, ਆਈ.ਸੀ.ਟੀ ਦਫਤਰੀ ਕਰਮਚਾਰੀ, ਅਰਥ ਤੇ ਅੰਕੜਾ ਵਿਭਾਗ ਦੇ ਮੁਲਾਜ਼ਮ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਵਿਚ ਆਊਟ ਸੋਰਸ ਤੇ ਕੰਮ ਕਰਦੇ ਮੁਲਾਜ਼ਮ ਸ਼ਮੂਲੀਅਤ ਕੀਤੀ।

Related Articles

Back to top button