Ferozepur News

ਖੇਡਾਂ ਵਤਨ ਪੰਜਾਬ ਦੀਆਂ ਤਹਿਤ ਦੂਜੇ ਦਿਨ ਬਲਾਕ ਪੱਧਰ ਦੇ ਮੁਕਾਬਲਿਆਂ ਵਿਚ ਖਿਡਾਰੀਆਂ ਨੇ ਕੀਤਾ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ

ਵੱਖ ਵੱਖ ਕਲੱਬਾਂ, ਅਕੈਡਮੀਆਂ ਅਤੇ ਸਕੂਲਾਂ ਦੀਆਂ ਟੀਮਾਂ ਨੇ ਖੇਡਾਂ ਵਿਚ ਲਿਆ ਭਾਗ

ਖੇਡਾਂ ਵਤਨ ਪੰਜਾਬ ਦੀਆਂ ਤਹਿਤ ਦੂਜੇ ਦਿਨ ਬਲਾਕ ਪੱਧਰ ਦੇ ਮੁਕਾਬਲਿਆਂ ਵਿਚ ਖਿਡਾਰੀਆਂ ਨੇ ਕੀਤਾ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ
ਖੇਡਾਂ ਵਤਨ ਪੰਜਾਬ ਦੀਆਂ ਤਹਿਤ ਦੂਜੇ ਦਿਨ ਬਲਾਕ ਪੱਧਰ ਦੇ ਮੁਕਾਬਲਿਆਂ ਵਿਚ ਖਿਡਾਰੀਆਂ ਨੇ ਕੀਤਾ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ

ਵੱਖ ਵੱਖ ਕਲੱਬਾਂ, ਅਕੈਡਮੀਆਂ ਅਤੇ ਸਕੂਲਾਂ ਦੀਆਂ ਟੀਮਾਂ ਨੇ ਖੇਡਾਂ ਵਿਚ ਲਿਆ ਭਾਗ

ਗੁਰੂਹਰਸਹਾਏ/ਮਮਦੋਟ 3 ਸਤੰਬਰ 2023.

ਪੰਜਾਬ ਸਰਕਾਰ ਤੇ ਖੇਡ ਵਿਭਾਗ ਫਿਰੋਜ਼ਪੁਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ ਬਲਾਕ ਗੁਰੂਹਰਸਹਾਏ ਦੇ ਟੂਰਨਾਮੈਂਟ ਸ਼੍ਰੀ ਗੁਰੂ ਰਾਮਦਾਸ ਸਟੇਡੀਅਮ ਗੁਰੂ ਹਰਸਹਾਏ ਵਿਖੇ ਅਤੇ ਬਲਾਕ ਮਮਦੋਟ ਦੇ ਟੂਰਨਾਮੈਂਟ ਸਰਕਾਰੀ ਮਾਡਲ ਸਕੂਲ ਗੁੱਦੜ ਢੰਡੀ ਵਿਖੇ ਕਰਵਾਏ ਜਾ ਰਹੇ ਹਨ। ਦੂਜੇ ਦਿਨ ਬਲਾਕ ਪੱਧਰ ਦੇ ਮੁਕਾਬਲਿਆਂ ਦੌਰਾਨ ਖਿਡਾਰੀਆਂ ਨੇ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਜ਼ਿਲ੍ਹਾ ਖੇਡ ਅਫ਼ਸਰ ਸ. ਬਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਲੜਕੇ/ਲੜਕੀਆਂ ਅੰਡਰ-14, 17, 21, 21-30, 31-40, 41-55, 56-65 ਅਤੇ 65 ਸਾਲ ਤੋਂ ਉੱਪਰ ਵਰਗ ਵਿਚ ਐਥਲੈਟਿਕਸ, ਕਬੱਡੀ (ਨਸ), ਕਬੱਡੀ(ਸਸ), ਖੋਹ-ਖੋਹ, ਵਾਲੀਬਾਲ(ਸਮੈਸ਼ਿੰਗ ਅਤੇ ਸ਼ੂਟਿੰਗ), ਫੁੱਟਬਾਲ, ਰੱਸਾ-ਕੱਸੀ ਖੇਡਾਂ ਕਰਵਾਈਆਂ ਗਈਆਂ। ਬਲਾਕ ਦੇ ਵੱਖ-ਵੱਖ ਪਿੰਡਾਂ/ਕਲੱਬਾਂ/ਅਕੈਡਮੀਆਂ/ਐਸੋਸੀਏਸ਼ਨਾਂ ਅਤੇ ਸਕੂਲਾਂ ਦੀਆਂ ਟੀਮਾਂ ਨੇ ਇਸ ਟੂਰਨਾਮੈਂਟ ਵਿਚ ਭਾਗ ਲਿਆ। ਇਹਨਾਂ ਟੂਰਨਾਮੈਂਟ ਵਿੱਚ ਵਿਸ਼ੇਸ਼ ਤੌਰ ਤੇ ਪਹੁੰਚੇ ਸ੍ਰ: ਬਲਵਿੰਦਰ ਸਿੰਘ ਨਾਇਬ ਤਹਿਸੀਲਦਾਰ ਗੁਰੂ ਹਰ ਸਹਾਏ ਨੇ ਖਿਡਾਰੀਆਂ ਨੂੰ ਖੇਡਾਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ।
ਜ਼ਿਲ੍ਹਾ ਖੇਡ ਅਫਸਰ ਨੇ ਦੱਸਿਆ ਕਿ ਬਲਾਕ ਮਮਦੋਟ ਦੇ ਟੂਰਨਾਮੈਂਟ ਦੌਰਾਨ ਅਥਲੈਟਿਕਸ ਇਵੈਂਟ ਅੰਡਰ 31-40 ਲੜਕਿਆਂ ਨੇ 800 ਮੀਟਰ ਵਿੱਚ ਬਲਵਿੰਦਰ ਸਿੰਘ ਦੋਨਾ ਮੱਤੜ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਅੰਡਰ 31-40 ਲੜਕੀਆਂ ਨੇ 100 ਮੀਟਰ ਅਤੇ ਸ਼ਾਟਪੁਟ ਵਿੱਚ ਅਨੀਤਾ ਹਾਮਦ ਨੇ ਪਹਿਲਾ ਹਾਸਲ ਕੀਤਾ। ਇਵੈਂਟ 400 ਮੀਟਰ ਵਿੱਚ ਅੰਡਰ 31-40 ਲੜਕੀਆਂ ਵਿੱਚ ਸ਼ੈਲਿਕਾ ਪਿੰਡ ਅਹਿਮਦ ਢੰਡੀ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ 41-50 ਗਰੁੱਪ ਵਿੱਚ 800 ਮੀਟਰ ਅਤੇ 400 ਮੀਟਰ ਵਿੱਚ ਜਗਰੂਪ ਸਿੰਘ ਹਰਗੋਬਿੰਦਪੁਰਾ ਨੇ ਪਹਿਲਾ ਸਥਾਨ ਹਾਸਲ ਕੀਤਾ।
ਬਲਾਕ ਗੁਰੂ ਹਰਸਹਾਏ ਵਿਖੇ ਐਥਲੈਟਿਕਸ ਵਿੱਚ 21-30 ਪੁਰਸ਼ ਗਰੁੱਪ ਵਿੱਚ ਕੁਲਵਿੰਦਰ ਸਿੰਘ ਨੇ ਪਹਿਲਾ ਅਤੇ ਜਸਵਿੰਦਰ ਸਿੰਘ ਨੇ ਦੂਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ 21-30 ਵੋਮੈਨ ਗਰੁੱਪ 400 ਮੀਟਰ ਅਤੇ 3000 ਮੀਟਰ ਵਿੱਚ ਸੁਨੀਤਾ ਰਾਣੀ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ 800 ਮੀਟਰ 21-30 ਪੁਰਸ਼ ਗਰੁੱਪ ਵਿੱਚ ਸੁਖਵਿੰਦਰ ਸਿੰਘ ਨੇ ਪਹਿਲਾ ਅਤੇ ਗੁਰਪ੍ਰੀਤ ਸੰਧੂ ਨੇ ਦੂਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ 1500 ਮੀਟਰ ਪੁਰਸ਼ ਵਿੱਚ 21-30 ਗਰੁੱਪ ਵਿੱਚ ਸੁਖਵਿੰਦਰ ਸਿੰਘ ਨੇ ਪਹਿਲਾ, ਅਰਸ਼ਦੀਪ ਸਿੰਘ ਨੇ ਦੂਜਾ ਅਤੇ ਅਮਨਦੀਪ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ।
ਇਸ ਮੌਕੇ ਸ਼੍ਰੀ ਦਲਜੀਤ ਸਿੰਘ ਸਰਪੰਚ ਪਿੰਡ ਗੁੱਦੜ ਢੰਡੀ, ਸ਼੍ਰੀ ਅਕਸ਼ ਕੁਮਾਰ ਡੀ.ਐਮ ਜ਼ਿਲ੍ਹਾ ਸਿੱਖਿਆ ਦਫਤਰ ਫਿਰੋਜ਼ਪੁਰ ਤੇ ਵੱਖ-ਵੱਖ ਸਕੂਲਾਂ ਦੇ ਟੀਚਰ ਅਤੇ ਕੋਚ ਆਦਿ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button