ਖੇਡਾਂ ਵਤਨ ਪੰਜਾਬ ਦੀਆਂ ਮੁਕਾਬਲੇ ਵਿੱਚ ਦੇਵ ਸਮਾਜ ਕਾਲਜ ਫਾਰ ਵੂਮੈਨ ਫਿਰੋਜਪੁਰ ਦੀਆਂ ਖਿਡਾਰਣਾਂ ਨੇ ਇਕ ਵਾਰ ਫਿਰ ਮਾਰੀਆਂ ਮੱਲਾਂ
ਖਿਡਾਰਣਾਂ ਵੱਲੋਂ ਗੋਲਡ ਮੈਡਲ ਅਤੇ ਤਗਮੇ ਜਿੱਤ ਕੇ ਕਾਲਜ ਦਾ ਕੀਤਾ ਨਾਮ ਰੋਸ਼ਨ
ਖੇਡਾਂ ਵਤਨ ਪੰਜਾਬ ਦੀਆਂ ਮੁਕਾਬਲੇ ਵਿੱਚ ਦੇਵ ਸਮਾਜ ਕਾਲਜ ਫਾਰ ਵੂਮੈਨ ਫਿਰੋਜਪੁਰ ਦੀਆਂ ਖਿਡਾਰਣਾਂ ਨੇ ਇਕ ਵਾਰ ਫਿਰ ਮਾਰੀਆਂ ਮੱਲਾਂ
ਖਿਡਾਰਣਾਂ ਵੱਲੋਂ ਗੋਲਡ ਮੈਡਲ ਅਤੇ ਤਗਮੇ ਜਿੱਤ ਕੇ ਕਾਲਜ ਦਾ ਕੀਤਾ ਨਾਮ ਰੋਸ਼ਨ
ਫਿਰੋਜਪੁਰ, 4.10.2023: ਦੇਵ ਸਮਾਜ ਕਾਲਜ ਫਿਰੋਜ਼ਪੁਰ ਅਕਾਦਮਿਕ, ਸਮਾਜਿਕ ਅਤੇ ਸੱਭਿਆਚਾਰਕ ਗਤੀਵਿਧੀਆਂ ਵਿੱਚ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦਾ ਏ+ ਗ੍ਰੇਡ ਪ੍ਰਾਪਤ ਕਾਲਜ ਹੈ। ਇਸ ਕਾਲਜ ਦੇ ਚੇਅਰਮੈਨ ਸ਼੍ਰੀਮਾਨ ਨਿਰਮਲ ਸਿੰਘ ਢਿੱਲੋਂ ਅਤੇ ਪ੍ਰਿੰਸੀਪਲ ਡਾ. ਸੰਗੀਤਾ ਪ੍ਰਿੰਸੀਪਲ ਦੀ ਅਗਵਾਈ ਵਿੱਚ ਨਿਰੰਤਰ ਤਰੱਕੀ ਕਰ ਰਿਹਾ ਹੈ। ਕਾਲਜ ਦੇ ਸਰੀਰਿਕ ਸਿੱਖਿਆ ਅਤੇ ਖੇਡ ਵਿਭਾਗ ਦੇ ਮੁਖੀ ਪਲਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਅਧੀਨ ਜ਼ਿਲ੍ਹਾਂ ਪੱਧਰੀ ਖੇਡ ਮੁਕਾਬਲੇ ਕਰਵਾਏ ਗਏ ।
ਇਹ ਖੇਡਾਂ ਮੁਕਾਬਲੇ ਵਿੱਚ ਵੱਖ-ਵੱਖ ਜ਼ਿਲ੍ਹਾਂ ਫਿਰੋਜਪੁਰ ਦੇ ਅਲੱਗ-ਅਲੱਗ ਪਿੰਡਾਂ ਅਤੇ ਸ਼ਹਿਰਾਂ ਤੋਂ ਖਿਡਾਰਣਾਂ ਨੇ ਭਾਗ ਲਿਆ । ਇਹ ਖੇਡਾਂ ਜ਼ਿਲ੍ਹਾਂ ਫਿਰੋਜਪੁਰ ਵਿੱਚ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜਪੁਰ ਛਾਉਣੀ ਵਿਖੇ 29 ਸਤੰਬਰ 2023 ਨੂੰ ਕਰਵਾਈਆ ਗਈਆ ਸਨ ਅਤੇ ਦੇਵ ਸਮਾਜ ਕਾਲਜ ਫਾਰ ਵੂਮੈਨ ਫਿਰੋਜਪੁਰ ਦੀਆਂ ਵਿਦਿਆਰਥਣਾਂ ਵੱਲੋਂ ਖੋ-ਖੋ, ਵਾਲੀਬਾਲ ਖੇਡਾਂ ਵਿੱਚ ਹਿੱਸਾ ਲਿਆ । ਇਹਨਾਂ ਖੇਡਾਂ ਵਿੱਚ ਕਾਲਜ ਦੀਆਂ ਵਿਦਿਆਰਥਣਾ ਦੁਆਰਾ ਸ਼ਾਨਦਾਰ ਪ੍ਰਦਰਸ਼ਨ ਕਰਦਿਆ ਖੋ-ਖੋ ਵਿੱਚ ਗੋਲਡ ਅਤੇ ਵਾਲੀਬਾਲ ਖੇਡ ਮੁਕਾਬਲੇ ਵਿੱਚ ਕਾਂਸੇ ਦੇ ਤਗਮੇ ਜਿੱਤ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ । ਜਿਸ ਨਾਲ ਉਹਨਾਂ ਆਪਣੇ ਮਾਤਾ-ਪਿਤਾ ਦੇ ਨਾਲ-ਨਾਲ ਕਾਲਜ ਦਾ ਵੀ ਨਾਮ ਰੋਸ਼ਨ ਕੀਤਾ ।
ਇਸ ਮੌਕੇ ਡਾ. ਸੰਗੀਤਾ ਨੇ ਜੇਤੂ ਖਿਡਾਰਣਾਂ ਅਤੇ ਵਿਭਾਗ ਦੇ ਮੁਖੀ ਪਲਵਿੰਦਰ ਸਿੰਘ ਅਤੇ ਹੋਰ ਵਿਭਾਗੀ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਅੱਗੇ ਤੋਂ ਵੀ ਇਸੇ ਤਰ੍ਹਾਂ ਸ਼ਾਨਦਾਰ ਪ੍ਰਦਰਸ਼ਨ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ । ਕਾਲਜ ਚੇਅਰਮੈਨ ਸ਼੍ਰੀਮਾਨ ਨਿਰਮਲ ਸਿੰਘ ਢਿੱਲੋਂ, ਨੇ ਵਿਦਿਆਰਥਣਾਂ ਨੂੰ ਇਸ ਸ਼ਾਨਦਾਰ ਜਿੱਤ ਲਈ ਆਪਣੀਆਂ ਸ਼ੁੱਭ ਕਾਮਨਾਵਾਂ ਦਿੱਤੀਆ ।