ਖੇਤੀਬਾੜੀ ਵਿਭਾਗ ਵੱਲੋਂ ਪਿੰਡ ਲੱਧੂ ਵਾਲਾ ਵਿਖੇ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ
ਫਿਰੋਜ਼ਪੁਰ 29 ਦਸੰਬਰ (ਏ.ਸੀ.ਚਾਵਲਾ) ਖੇਤੀਬਾੜੀ ਵਿਭਾਗ ਵੱਲੋਂ ਮੁੱਖ ਖੇਤੀਬਾੜੀ ਅਫਸਰ ਫਿਰੋਜ਼ਪੁਰ ਡਾ.ਹਰਵਿੰਦਰ ਸਿੰਘ ਦੀ ਅਗਵਾਈ ਹੇਠ ਬਲਾਕ ਫਿਰੋਜ਼ਪੁਰ ਦੇ ਪਿੰਡ ਲੱਧੂ ਵਾਲਾ ਵਿਖੇ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਜਿਲ•ਾ ਸਿਖਲਾਈ ਅਫਸਰ ਡਾ.ਸਤਿੰਦਰ ਕੌਰ ਨੇ ਮੁੱਖ ਮਹਿਮਾਨ ਵਜੋ ਸ਼ਿਰਕਤ ਕੀਤੀ। ਡਾ.ਸਤਿੰਦਰ ਕੌਰ ਨੇ ਕਿਸਾਨਾਂ ਨੂੰ ਨਦੀਨਾਂ ਦੀ ਰੋਕਥਾਮ ਲਈ ਨਦੀਨ-ਨਾਸ਼ਕਾ ਦੀ ਸੁੱਚਜੇ ਢੰਗ ਨਾਲ ਵਰਤੋ ਕਰਨ ਲਈ ਪ੍ਰੇਰਿਤ ਕੀਤਾ। ਉਨ•ਾਂ ਕਿਹਾ ਕਿ ਕਣਕ ਦੀ ਵਧੇਰੇ ਪੈਦਾਵਾਰ ਲਈ ਪਹਿਲਾਂ ਪਾਣੀ ਹਲਕਾ ਲਗਾਉਣਾ ਚਾਹੀਦਾ ਹੈ ਤਾਂ ਜੋ ਨਦੀਨ ਨਾਸ਼ਕ ਦੀ ਵਰਤੋ ਸਹੀ ਢੰਗ ਨਾਲ ਕੀਤੀ ਜਾ ਸਕੇ। ਉਨ•ਾਂ ਕਿਸਾਨਾਂ ਨੂੰ ਸਿਰਫ਼ ਸਿਫਰਸ਼ ਸ਼ਦਾ ਨਦੀਨ ਨਾਸ਼ਕ ਦੀ ਵਰਤੋ ਕਰਨ ਦੇ ਨਾਲ-ਨਾਲ ਛੋਟੇ ਤੱਤਾਂ ਦੀ ਘਾਟ ਅਤੇ ਉਨ•ਾਂ ਦੀਆਂ ਨਿਸ਼ਾਨੀਆਂ ਅਤੇ ਰੋਕਥਾਮ ਬਾਰੇ ਸਲਾਹ ਦਿੱਤੀ। ਇਸ ਮੌਕੇ ਖੇਤੀਬਾੜੀ ਅਫਸਰ ਫਿਰੋਜ਼ਪੁਰ ਸ੍ਰ.ਰੇਸ਼ਮ ਸਿੰਘ ਨੇ ਕਿਸਾਨਾਂ ਨੂੰ ਚੰਗੇ ਬੀਜਾਂ ਅਤੇ ਜੈਵਿਕ ਖੇਤੀ ਬਾਰੇ ਪ੍ਰੇਰਿਤ ਕੀਤਾ। ਉਨ•ਾਂ ਦੱਸਿਆ ਕਿ ਕਿਸਾਨ ਸਿਰਫ਼ ਖੇਤੀਬਾੜੀ ਯੂਨੀਵਰਸਿਟੀ ਤੋ ਮਨਜ਼ੂਰਸ਼ੁਦ•ਾ ਕਿਸਮਾਂ ਦੀ ਵਰਤੋ ਕਰਨ। ਇਸ ਮੌਕੇ ਤੇ ਸ੍ਰ.ਚਰਨਜੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ ਵੱਲੋਂ ਕਿਸਾਨਾਂ ਨੂੰ ਖਾਦਾਂ ਦੀ ਸਹੀ ਤਰੀਕੇ ਨਾਲ ਵਰਤੋ ਕਰਨ ਲਈ ਆਪਣੇ ਖੇਤ ਦੀ ਮਿੱਟੀ ਅਤੇ ਪਾਣੀ ਦੀ ਪਰਖ ਕਰਾਉਣ ਦੀ ਅਪੀਲ ਕੀਤੀ ਅਤੇ ਨਾਲ ਹੀ ਖੇਤੀਬਾੜੀ ਵਿਭਾਗ ਵਿਚ ਆਉਣ ਵਾਲੀ ਸਬਸਿਡੀਆਂ ਬਾਰੇ ਕਿਸਾਨਾਂ ਨੂੰ ਜਾਣੂ ਕਰਵਾਇਆ। ਇਸ ਮੌਕੇ ਸ੍ਰ.ਬਲਰਾਜ ਸਿੰਘ , ਸ੍ਰ.ਗੁਰਬਖਸ਼ ਸਿੰਘ ਖੇਤੀਬਾੜੀ ਉਪਨਿਰੀਖਕ, ਸ੍ਰ.ਹਰਪ੍ਰੀਤ ਸਿੰਘ ਸਹਾਇਕ, ਪਿੰਡ ਦੇ ਸਰਪੰਚ ਸ੍ਰ.ਸੁਰਜੀਤ ਸਿੰਘ, ਸਾਬਕਾ ਸਰਪੰਚ ਸ੍ਰ.ਦੇਸਾ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਹਾਜਰ ਸਨ।