ਖੇਤੀਬਾੜੀ ਵਿਭਾਗ ਵੱਲੋਂ ਲਗਾਇਆ ਗਿਆ ਸਾਉਣੀ ਦੀਆਂ ਫਸਲਾਂ ਸਬੰਧੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ
ਪੰਜਾਬ ਸਰਕਾਰ ਹਰ ਮੁਸ਼ਕਲ ਘੜੀ ਵਿੱਚ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ: ਵਿਧਾਇਕ ਦਹੀਆ
ਖੇਤੀਬਾੜੀ ਵਿਭਾਗ ਵੱਲੋਂ ਲਗਾਇਆ ਗਿਆ ਸਾਉਣੀ ਦੀਆਂ ਫਸਲਾਂ ਸਬੰਧੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ
ਪੰਜਾਬ ਸਰਕਾਰ ਹਰ ਮੁਸ਼ਕਲ ਘੜੀ ਵਿੱਚ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ: ਵਿਧਾਇਕ ਦਹੀਆ
ਕਿਸਾਨਾਂ ਦੀ ਆਰਥਿਕ ਹਾਲਤ ਸੁਧਾਰਨ ਅਤੇ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਉੱਚਾ ਕਰਨ ਲਈ ਖੇਤੀ ਵਿਭਿੰਨਤਾ ਜ਼ਰੂਰੀ: ਸਹਾਇਕ ਕਮਿਸ਼ਨਰ
ਫਿਰੋਜ਼ਪੁਰ, 5 ਅਪ੍ਰੈਲ 2023.
ਖੇਤੀਬਾੜੀ ਮੰਤਰੀ ਪੰਜਾਬ ਸ੍ਰ: ਕੁਲਦੀਪ ਸਿੰਘ ਧਾਲੀਵਾਲ ਦੀ ਕਿਸਾਨਾਂ ਪ੍ਰਤੀ ਅਗਾਂਹ ਵਧੂ ਸੋਚ ਨੂੰ ਅਮਲੀ ਜਾਮਾ ਪਹਿਨਾਉਣ ਦੀ ਲੜੀ ਵਿੱਚ ਖੇਤੀਬਾੜੀ ਵਿਭਾਗ ਫਿਰੋਜ਼ਪੁਰ ਵੱਲੋਂ ਸਾਉਣੀ ਦੀਆਂ ਫਸਲਾਂ ਦਾ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਆਤਮਾ ਸਕੀਮ ਦੇ ਸਹਿਯੋਗ ਨਾਲ ਨਵੀਂ ਦਾਣਾ ਮੰਡੀ ਫਿਰੋਜ਼ਪੁਰ ਛਾਉਣੀ ਵਿਖੇ ਆਯੋਜਿਤ ਕੀਤਾ ਗਿਆ। ਇਸ ਕੈਂਪ ਵਿੱਚ ਵੱਖ-ਵੱਖ ਬਲਾਕਾਂ ਦੇ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਕੈਂਪ ਦਾ ਉਦਘਾਟਨ ਸਹਾਇਕ ਕਮਿਸ਼ਨਰ (ਜ) ਸ੍ਰੀ ਸੂਰਜ ਨੇ ਕੀਤਾ। ਇਸ ਮੌਕੇ ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜ਼ਨੀਸ ਦਹੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਵਿਧਾਇਕ ਸ੍ਰੀ ਰਜ਼ਨੀਸ ਦਹੀਆ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਹਰ ਪੱਖੋਂ ਕਿਸਾਨਾਂ ਦੇ ਨਾਲ ਖੜੀ ਹੈ। ਉਨ੍ਹਾਂ ਮੁੱਖ ਮੰਤਰੀ ਸ੍ਰ: ਭਗੰਵਤ ਸਿੰਘ ਮਾਨ ਦੇ ਜਿਲ੍ਹੇ ਵਿੱਚ ਬੇਮੌਸਮੀ ਬਾਰਿਸ਼ ਅਤੇ ਗੜੇਮਾਰੀ ਨਾਲ ਹੋਏ ਨੁਕਸਾਨ ਦੀ ਭਰਪਾਈ ਕਰਨ ਦੇ ਪੱਕੇ ਇਰਾਦੇ ਨੂੰ ਦੁਹਰਾਦਿਆਂ ਕਿਹਾ ਕਿ ਇਸ ਸਮੇਂ ਮਾਲ ਵਿਭਾਗ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਹੋਏ ਨੁਕਸਾਨ ਦੀ ਗਿਰਦਾਵਰੀ ਕਰ ਰਿਹਾ ਹੈ ਅਤੇ ਉਸੇ ਅਨੁਸਾਰ ਕਿਸਾਨਾਂ ਨੂੰ ਉਨ੍ਹਾਂ ਦਾ ਬਣਦਾ ਮੁਆਵਜਾ ਜਲਦੀ ਹੀ ਦੇ ਦਿੱਤਾ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਉਨ੍ਹਾਂ ਦੇ ਨਾਲ ਹਰ ਮੁਸ਼ਕਿਲ ਦੀ ਘੜੀ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ। ਉਨ੍ਹਾਂ ਨੇ ਖੇਤੀਬਾੜੀ ਵਿਭਾਗ ਦੇ ਕਿਸਾਨਾਂ ਨੂੰ ਫਸਲਾਂ ਦੀ ਤਕਨੀਕੀ ਜਾਣਕਾਰੀ ਦੇਣ ਦੇ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਬਾਸਮਤੀ ਦੀ ਖੇਤੀ ਕਰਨ ਨਾਲ ਜਿਥੇ ਕਿਸਾਨਾਂ ਦਾ ਮਾਲੀ ਫਾਇਦਾ ਹੋਵੇਗਾ ਉਥੇ ਪਰਾਲੀ ਸਾੜਨ ਦੇ ਰੁਝਾਨ ਨੂੰ ਵੀ ਠੱਲ ਪਵੇਗੀ ।
ਸਹਾਇਕ ਕਮਿਸ਼ਨਰ (ਜ) ਸ੍ਰੀ ਸੂਰਜ ਨੇ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਖੁਸ਼ਹਾਲ ਬਨਾਉਣਾ ਚਾਹੁੰਦੀ ਹੈ ਅਤੇ ਕੁਦਰਤੀ ਸੋਮਿਆਂ ਦੀ ਸੰਭਾਲ ਵੀ ਚਾਹੁੰਦੀ ਹੈ । ਇਨਸਾਨ ਨੂੰ ਧਰਤੀ,ਪਾਣੀ,ਹਵਾ ਕੁਦਰਤ ਵੱਲੋਂ ਦਿੱਤੀਆਂ ਵਿਸ਼ੇਸ਼ ਸੌਗਾਤਾਂ ਹਨ । ਖੇਤੀ ਵਿਭਿੰਨਤਾ ਦੀ ਲੜੀ ਵਿੱਚ ਬਾਸਮਤੀ ਦੀ ਵੱਧ ਖੇਤੀ, ਮੂੰਗੀ ਹੇਠ ਜਿਆਦਾ ਰਕਬਾ ਝੋਨੇ ਦੀਆਂ ਘੱਟ ਸਮਾਂ ਅਤੇ ਘੱਟ ਪਰਾਲੀ ਪੈਂਦਾ ਕਰਨ ਵਾਲੀਆਂ ਕਿਸਮਾਂ ਦੀ ਬਿਜਾਈ ਨੂੰ ਉਤਸਾਹਿਤ ਕੀਤਾ ਜਾਣਾ ਜਰੂਰੀ ਹੈ । ਉਨ੍ਹਾਂ ਕਿਹਾ ਕਿ ਸਰਕਾਰ ਦੀ ਕਿਸਾਨਾਂ ਪ੍ਰਤੀ ਨੀਤੀਆਂ ਪ੍ਰਸ਼ਾਸਨ ਦੀ ਪਹਿਲੀ ਤਰਜੀਹ ਹਨ ਅਤੇ ਇਨ੍ਹਾਂ ਨੂੰ ਇੰਨ ਬਿੰਨ ਲਾਗੂ ਕੀਤਾ ਜਾਵੇਗਾ ।
ਸੂਬਾ ਪੱਧਰ ਤੇ ਇਸ ਕੈਂਪ ਦੀ ਅਗਵਾਈ ਸਯੁੰਕਤ ਡਾਇਰੈਕਟਰ(ਇਨਪੁਟਸ) ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਸ: ਜਸਵਿੰਦਰ ਪਾਲ ਸਿੰਘ ਗਰੇਵਾਲ ਵੱਲੋਂ ਕੀਤੀ ਗਈ। ਉਨ੍ਹਾਂ ਨੇ ਜ਼ਿਲ੍ਹਾ ਫਿਰੋਜ਼ਪੁਰ ਦੇ ਕਿਸਾਨਾਂ ਨੂੰ ਜ਼ਿਲ੍ਹੇ ਵਿੱਚ ਫਸਲੀ ਵਿਭਿੰਨਤਾ ਲਿਆਉਣ ਅਤੇ ਕੁਦਰਤ ਵੱਲੋਂ ਹਵਾ ਪਾਣੀ ਦੇ ਰੂਪ ਵਿੱਚ ਇਨਸਾਨ ਨੂੰ ਦਿਤੇ ਗਏ ਅਨਮੋਲ ਰਤਨਾਂ ਦੀ ਰਾਖੀ ਕਰਨ ਲਈ ਪ੍ਰੇਰਿਤ ਕੀਤਾ । ਉਨ੍ਹਾਂ ਕਿਹਾ ਕਿ ਸਾਉਣੀ ਦੇ ਸੀਜਨ ਵਿੱਚ ਲੋੜੀਂਦੀਆਂ ਖਾਦਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।
ਇਸ ਕਿਸਾਨ ਸਿਖਲਾਈ ਕੈਂਪ ਵਿੱਚ ਲਗਾਈਆਂ ਗਈਆਂ ਵਿਭਾਗੀ ਪ੍ਰਦਰਸ਼ਨੀਆ ਖਿੱਚ ਦਾ ਕਾਰਨ ਬਣੀਆਂ ਜਿਸ ਵਿੱਚ ਖੇਤੀਬਾੜੀ ਵਿਭਾਗ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਜੰਗਲਾਤ ਵਿਭਾਗ, ਬਾਗਬਾਨੀ ਵਿਭਾਗ, ਮਿਲਕਫੈਡ, ਮਾਰਕਫੈਡ, ਇਫਕੋ, ਕਭਿਕਰੋ, ਮੱਛੀ ਪਾਲਣ ਅਤੇ ਹੋਰ ਵਿਭਾਗਾਂ ਵੱਲੋ ਪ੍ਰਦਰਸ਼ਨੀਆਂ ਲਗਾਈਆ ਗਈਆ। ਜੰਗਲਾਤ ਵਿਭਾਗ ਵੱਲੋਂ ਵਾਤਾਵਰਣ ਨੂੰ ਸ਼ੁੱਧ ਬਨਾਉਣ ਦੇ ਟੀਚੇ ਦੇ ਮੱਦੇ ਨਜਰ ਕਿਸਾਨਾਂ ਨੂੰ ਮੁਫਤ ਬੂਟੇ ਵੰਡੇ ਗਏ । ਇਸ ਮੌਕੇ ਭਾਸ਼ਾ ਵਿਭਾਗ ਵੱਲੋਂ ਉਸਾਰੂ ਸਾਹਿਤ ਵੀ ਵੰਡਿਆ ਗਿਆ ।
ਇਸ ਕੈਂਪ ਵਿੱਚ ਖੇਤੀਬਾੜੀ ਵਿਭਾਗ ਵੱਲੋਂ ਇੰਜ: ਅਭੈਜੀਤ ਸਿੰਘ ਧਾਲੀਵਾਲ, ਡਾ: ਅਮਿਤ ਪੂੰਜ ਖੇਤੀਬਾੜੀ ਵਿਕਾਸ ਅਫਸਰ, ਡਾ: ਸੁਖਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ, ਸ੍ਰੀ ਸਾਵਨਦੀਪ ਸ਼ਰਮਾ ਪ੍ਰੋਜੈਕਟ ਡਾਇਰੈਕਟਰ ਆਤਮਾ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰਾਂ ਵੱਲੋਂ ਖੇਤੀ ਸਬੰਧੀ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦਿੱਤੀ ਗਈ, ਜਿਸ ਵਿੱਚ ਵਿਸ਼ੇਸ਼ ਤੌਰ ਤੇ ਖੇਤੀ ਵਿਭਿੰਨਤਾ ਨੂੰ ਮੁੱਖ ਰੱਖਦੇ ਹੋਏ ਬਾਸਮਤੀ ਦੀ ਕਾਸ਼ਤ ਵੱਲ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਗਿਆ।
ਮੁੱਖ ਖੇਤੀਬਾੜੀ ਅਫਸਰ ਡਾ: ਤੇਜਪਾਲ ਸਿੰਘ ਨੇ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਫਿਰੋਜ਼ਪੁਰ ਵਲੋ ਸਾਲ 2022-23 ਦੌਰਾਨ ਕੀਤੇ ਕੰਮਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਵਿਭਾਗ ਵੱਲੋਂ ਜਿਲ੍ਹਾ ਫਿਰੋਜ਼ਪੁਰ ਵਿੱਚ ਕੁੱਲ 401 ਪਿੰਡ ਪੱਧਰੀ, ਬਲਾਕ ਪੱਧਰੀ ਅਤੇ ਜ਼ਿਲ੍ਹਾ ਪੱਧਰੀ ਕੈਂਪ ਲਗਾਏ ਗਏ ਹਨ । ਵਿਭਾਗ ਵੱਲੋਂ ਝੋਨੇ ਦੀ ਪਰਾਲੀ ਦੀ ਖੇਤਾਂ ਵਿੱਚ ਸਾਂਭ ਸਭਾਂਲ ਲਈ 3520 ਮਸ਼ੀਨਾਂ ਕਿਸਾਨਾਂ ਨੂੰ ਸਬਸਿਡੀ ਤੇ ਮੁੱਹਈਆ ਕਰਵਾਈਆਂ ਗਈਆਂ ਹਨ । ਉਨ੍ਹਾਂ ਨੇ ਕਿਸਾਨਾਂ ਨੂੰ ਵਿਭਾਗ ਵਿੱਚ ਚੱਲ ਰਹੀਆ ਸਕੀਮਾਂ ਬਾਰੇ ਜਾਣੂ ਕਰਵਾਇਆ । ਕਿਸਾਨਾਂ ਨੂੰ ਅਪੀਲ ਕਰਦੇ ਹੋਏ ਮੁੱਖ ਖੇਤੀਬਾੜੀ ਅਫਸਰ ਨੇ ਕਿਹਾ ਕਿ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਧਿਆਨ ਵਿੱਚ ਰੱਖਦੇ ਹੋਏ ਪੀ.ਆਰ.126 ਵਰਗੀਆਂ ਘੱਟ ਪਰਾਲੀ ਅਤੇ ਵੱਧ ਝਾੜ ਦੇਣ ਵਾਲੀਆਂ ਕਿਸਮਾਂ ਨੂੰ ਤਰਜੀਹ ਦਿੱਤਾ ਜਾਵੇ ਅਤੇ ਜਿਆਦਾ ਸਮਾਂ ਅਤੇ ਜਿਆਦਾ ਪਰਾਲੀ ਦੀਆਂ ਪੂਸਾ 44 ਕਿਸਮਾਂ ਨੂੰ ਨਾ ਬੀਜਿਆ ਜਾਵੇ।
ਕੈਂਪ ਦੇ ਅੰਤ ਵਿੱਚ ਸਟੇਜ਼ ਸਕੱਤਰ ਦੀ ਸੇਵਾ ਨਿਭਾ ਰਹੇ ਡਾ: ਬਲਵਿੰਦਰ ਸਿੰਘ ਭੋਂ ਪਰਖ ਅਫਸਰ ਮੱਖੂ ਅਤੇ ਡਾ: ਮਨਦੀਪ ਕੌਰ ਖੇਤੀਬਾੜੀ ਵਿਕਾਸ ਅਫਸਰ ਨੇ ਆਏ ਹੋਏ ਮਹਿਮਾਨਾ, ਵਿਭਾਗ ਅਤੇ ਯੂਨੀਵਰਸਿਟੀ ਦੇ ਵਿਗਿਆਨੀਆਂ/ਅਧਿਕਾਰੀਆਂ ਅਤੇ ਕਿਸਾਨਾਂ ਦਾ ਧੰਨਵਾਦ ਕਰਦੇ ਹੋਏ ਵਿਸ਼ਵਾਸ ਦਿਵਾਇਆ ਕਿ ਖੇਤੀਬਾੜੀ ਵਿਭਾਗ ਹਮੇਸ਼ਾ ਹੀ ਕਿਸਾਨਾਂ ਦੇ ਹਿੱਤ ਵਿੱਚ ਤਨ ਦੇਹੀ ਨਾਲ ਆਪਣੀਆ ਸੇਵਾਵਾਂ ਜਾਰੀ ਰੱਖੇਗਾ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਵਿਭਾਗ ਵਿੱਚ ਚੱਲ ਰਹੀਆ ਸਕੀਮਾਂ ਦਾ ਵੱਧ ਤੋ ਵੱਧ ਲਾਭ ਲੈਣ ਲਈ ਵਿਭਾਗੀ ਅਧਿਕਾਰੀਆਂ/ਕਰਮਚਾਰੀਆਂ ਨਾਲ ਰਾਬਤਾ ਕਾਇਮ ਰੱਖਣ।
ਇਸ ਮੌਕੇ ਖੇਤੀਬਾੜੀ ਅਫਸਰ ਡਾ: ਬਲਵਿੰਦਰ ਸਿੰਘ, ਡਾ: ਜਸਵਿੰਦਰ ਸਿੰਘ, ਡਾ: ਗੁਰਸਾਹਿਬ ਸਿੰਘ, ਡਾ: ਵਿਜੈ ਸਿੰਘ, ਡਾ: ਨਵਤੇਜ ਸਿੰਘ, ਡਾ: ਲਖਵਿੰਦਰ ਸਿੰਘ ਖੇਤੀਬਾੜੀ ਵਿਕਾਸ ਅਫਸਰ ਡਾ: ਗੁਰਵੰਤ ਸਿੰਘ, ਡਾ: ਨੀਰਜ ਸ਼ਰਮਾ, ਡਾ: ਰਜਨੀਸ਼ ਕੁਮਾਰ, ਡਾ: ਨਵੀਨ ਖੰਨਾ, ਨਿੱਜੀ ਸਕੱਤਰ ਰੌਬੀ ਸੰਧੂ ਤੋਂ ਇਲਾਵਾ ਸ੍ਰੀ ਸੰਜੀਵ ਕੁਮਾਰ ਗੁਪਤਾ ਅਤੇ ਸ੍ਰੀ ਕਰਨਦੀਪ ਸੀ: ਸਹਾਇਕ ਹਾਜ਼ਰ ਸਨ।