ਖੇਤੀ ਤੇ ਫਸਲਾਂ ਦੇ ਮੁੱਲ ਦੀ ਰਾਖੀ ਲਈ ਵਿਧਾਨ ਸਭਾ ‘ਚ ਪੇਸ਼ ਕੀਤੇ ਬਿੱਲ ਕਿਸਾਨਾਂ ਦੇ ਹੱਕਾਂ ਲਈ ਦਾ ਸਬੂਤ -ਵਿਧਾਇਕ ਆਵਲਾ
ਖੇਤੀ ਤੇ ਫਸਲਾਂ ਦੇ ਮੁੱਲ ਦੀ ਰਾਖੀ ਲਈ ਵਿਧਾਨ ਸਭਾ ‘ਚ ਪੇਸ਼ ਕੀਤੇ ਬਿੱਲ ਕਿਸਾਨਾਂ ਦੇ ਹੱਕਾਂ ਲਈ ਦਾ ਸਬੂਤ -ਵਿਧਾਇਕ ਆਵਲਾ
Jalalabad, October 20, 2020: ਵਿਧਾਨ ਸਭਾ ਸੈਸ਼ਨ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰਸਿੰਘ ਨੇ ਖੇਤੀ ਤੇ ਫਸਲਾਂ ਦੀ ਰਾਖੀ ਲਈ ਤਿੰਨ ਬਿੱਲ ਪੇਸ਼ ਕਰਕੇ ਕਿਸਾਨਾਂ ਦੇ ਹੱਕ ‘ਚ ਪੂਰੀ ਤਰ•ਾਂ ਖੜੇ ਰਹਿਣ ਦਾ ਸਬੂਤ ਦਿੱਤਾ ਹੈ। ਇਹ ਵਿਚਾਰ ਵਿਧਾਇਕ ਰਮਿੰਦਰ ਆਵਲਾ ਨੇ ਵਿਧਾਨ ਸਭਾ ਸ਼ੈਸ਼ਨ ਦੌਰਾਨ ਮੁੱਖ ਮੰਤਰੀ ਵਲੋਂ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਬਚਾਉਣ ਲਈ ਪੇਸ਼ ਕੀਤੇ ਤਿੰਨ ਬਿੱਲਾਂ ਦੀ ਸ਼ਲਾਘਾ ਕਰਦਿਆਂ ਮੀਡੀਆ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ। ਵਿਧਾਇਕ ਰਮਿੰਦਰ ਆਵਲਾ ਨੇ ਕਿਹਾ ਕਿ ਇਹ ਬਿੱਲ ਜਿੱਥੇ ਖਪਤਕਾਰਾਂ ਨੂੰ ਅਨਾਜ ਦੀ ਜਮਾਖੋਰੀ ਤੇ ਕਾਲਾਬਾਜਾਰੀ ਤੋਂ ਬਚਾਉਣਗੇ ਉਥੇ ਹੀ ਕੋਈ ਵੀ ਵਪਾਰੀ ਬਾਹਰ ਤੋਂ ਐਮਐਸਪੀ ਤੋਂ ਘੱਟ ਅਨਾਜ ਦੀ ਖਰੀਦ ਨਹੀਂ ਕਰ ਸਕੇਗਾ ਅਤੇ ਅਜਿਹਾ ਕਰਨ ਤੇ ਤਿੰਨ ਸਾਲ ਦੀ ਸਜਾ ਹੋਵੇਗੀ। ਇਸ ਤੋਂ ਇਲਾਵਾ 2.5 ਏਕੜ ਤੋਂ ਘੱਟ ਜਮੀਨ ਵਾਲੇ ਕਿਸਾਨ ਦੀ ਰਿਕਵਰੀ ਦੀ ਕਾਰਵਾਈ ‘ਚ ਪੰਜਾਬ ਦੀ ਕਿਸੇ ਵੀ ਅਦਾਲਤ ‘ਚ ਮੁੜ ਵਸੂਲੀ ਦੀ ਕਾਰਵਾਈ ਨਾਲ ਨਹੀਂ ਜੋੜਿਆ ਜਾਵੇਗਾ। ਇਸ ਨਾਲ ਕਿਸਾਨਾਂ ਨੂੰ ਕਿਸੇ ਵੀ ਰਿਕਵਰੀ ਦੀ ਕਾਰਵਾਈ ‘ਚ ਖੇਤੀ ਦੀ ਜ਼ਮੀਨ ਦੀ ਕੁਰਕੀ ਹੋਣ ਦੀ ਨਾ ਦੇ ਬਰਾਬਰ ਸੰਭਾਵਨਾ ਹੋਵੇਗੀ। ਵਿਧਾਇਕ ਰਮਿੰਦਰ ਆਵਲਾ ਨੇ ਕਿਹਾ ਕਿ ਸੰਨ• 2002 ਤੋਂ ਲੈ ਕੇ 2007 ਤੱਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਰਹੇ ਅਤੇ ਇਸ ਦੌਰਾਨ ਉਨ•ਾਂ ਨੇ ਐਸਵਾਈਐਲ ਦੇ ਮੁੱਦੇ ਤੇ ਸਖਤ ਸਟੈਂਡ ਲਿਆ ਅਤੇ ਪੰਜਾਬ ਦੇ ਪਾਣੀਆਂ ਦੀ ਰੱਖਿਆ ਕੀਤੀ ਅਤੇ ਹੁਣ ਜਦ 2020 ‘ਚ ਕੇਂਦਰ ਖੇਤੀ ਬਿੱਲ ਲੈ ਕੇ ਆਈ ਹੈ ਤਾਂ ਕਿਸਾਨ ਖੇਤੀ ਕਾਨੂੰਨ ਨੂੰ ਲੈ ਕੇ ਪੂਰੀ ਤਰ•ਾਂ ਰੋਹ ‘ਚ ਹਨ ਪਰ ਦੂਜੇ ਪਾਸੇ ਵਿਧਾਨ ਸਭਾ ਸ਼ੈਸ਼ਨ ‘ਚ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਨੂੰ ਖੁੱਲੀ ਚੇਤਾਵਨੀ ਦਿੱਤੀ ਕਿ ਉਹ ਅਸਤੀਫਾ ਜੇਬ ‘ਚ ਲੈ ਕੇ ਆਏ ਹਨ ਅਤੇ ਜੇਕਰ ਕਿਸਾਨਾਂ ਦੇ ਹੱਕਾਂ ਲਈ ਉਨ•ਾਂ ਨੂੰ ਬਰਖਾਸਤ ਵੀ ਹੋਣਾ ਪਵੇ ਤਾਂ ਉਹ ਪਿੱਛੇ ਨਹੀਂ ਹਟਣ ਤੇ ਕਿਸਾਨਾਂ ਦੇ ਨਾਲ ਖੜਣਗੇ। ਇਹ ਨਹੀਂ ਕਿਸਾਨਾਂ ਦੇ ਹੱਕਾਂ ਦੇ ਲਈ ਉਨ•ਾਂ ਨੇ ਤਿੰਨ ਬਿੱਲ ਲਿਆ ਕੇ ਕਿਸਾਨਾਂ ਦੀ ਖੇਤੀ ਅਤੇ ਉਨ•ਾਂ ਦੀਆਂ ਫਸਲਾਂ ਦੇ ਸਹੀ ਮੁੱਲ ਦੀ ਰਾਖੀ ਲਈ ਸਖਤਕਦਮ ਚੁੱਕਿਆ ਹੈ।
###
Available on Amazon, read reviews before purchasing, click on link
https://www.amazon.in/dp/9388435915/ref=cm_sw_r_wa_apa_i_u4hrFbP07A678