Ferozepur News

ਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਸੁੱਥਰਾ ਤੇ ਸਿਹਤਮੰਦ ਵਾਤਾਵਰਣ ਦੇਣ ਲਈ ਯਤਨਸ਼ੀਲ

ਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਸੁੱਥਰਾ ਤੇ ਸਿਹਤਮੰਦ ਵਾਤਾਵਰਣ ਦੇਣ ਲਈ ਯਤਨਸ਼ੀਲ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਸੁੱਥਰਾ ਤੇ ਸਿਹਤਮੰਦ ਵਾਤਾਵਰਣ ਦੇਣ ਲਈ ਯਤਨਸ਼ੀਲ

– ਜਿੰਪਾ ਵੱਲੋਂ ਐਮ. ਸੇਵਾ ਫੀਕਲ ਸਲੱਜ ਮੈਨੇਜਮੈਂਟ ਪੋਰਟਲ ਦੀ ਸ਼ੁਰੂਆਤ
– ਪਾਇਲਟ ਪ੍ਰੋਜੈਕਟ ਤਹਿਤ 40 ਹਜ਼ਾਰ ਤੋਂ ਵੱਧ ਘਰ ਹੋਣਗੇ ਕਵਰ

ਫ਼ਿਰੋਜ਼ਪੁਰ, 15 ਅਗਸਤ:

ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਆਨਲਾਈਨ ਮਾਧਿਅਮ ਰਾਹੀਂ ਫ਼ਿਰੋਜ਼ਪੁਰ ਤੋਂ ਐਮ. ਸੇਵਾ ਫੀਕਲ ਸਲੱਜ ਮੈਨੇਜਮੈਂਟ ਪੋਰਟਲ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਰਾਜ ਦੇ ਨਾਗਰਿਕਾਂ ਨੂੰ ਸਾਫ਼ ਸੁੱਥਰਾ ਤੇ ਸਿਹਤਮੰਦ ਵਾਤਾਵਰਣ ਦੇਣ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਤਹਿਤ ਈ-ਗੋਵ ਫਾਊਂਡੇਸ਼ਨ ਦੇ ਸਹਿਯੋਗ ਨਾਲ ਪੰਜਾਬ ਦੇ ਪੇਂਡੂ ਖੇਤਰਾਂ ਵਿੱਚ ਮਨੁੱਖੀ ਮਲ/ਸੈਪਟਿਕ ਟੈਂਕਾਂ ਦੀ ਗਾਰ ਦੇ ਪ੍ਰਬੰਧਨ (ਫੀਕਲ ਸਲੱਜ ਅਤੇ ਸੇਪਟੇਜ ਪ੍ਰਬੰਧਨ) ਨੂੰ ਲਾਗੂ ਕੀਤਾ ਜਾਵੇਗਾ।

ਜਿੰਪਾ ਨੇ ਜਾਣਕਾਰੀ ਦਿੱਤੀ ਕਿ ਇਸ ਪੋਰਟਲ ‘ਤੇ ਰੀਅਲ-ਟਾਈਮ ਡੇਟਾ ਉਪਲੱਬਧ ਹੁੰਦਾ ਹੈ ਜਿਸ ਨਾਲ ਮਲ ਦੇ ਪ੍ਰਬੰਧਨ ਦੀ ਪ੍ਰਕਿਰਿਆ ਦੀ ਨਿਗਰਾਨੀ ਵਿੱਚ ਮਦਦ ਮਿਲਦੀ ਹੈ। ਇਸ ਪੋਰਟਲ ਨੂੰ ਸਥਾਨਕ ਸਰਕਾਰ ਵਿਭਾਗ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੁਆਰਾ ਆਪਸੀ ਤਾਲਮੇਲ ਨਾਲ ਮੁੱਢਲੇ ਰੂਪ ਵਿੱਚ ਪੰਜਾਬ ਦੇ ਜ਼ਿਲ੍ਹਿਆਂ ਐਸ.ਏ.ਐਸ ਨਗਰ ਮੋਹਾਲੀ, ਰੂਪਨਗਰ, ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਵਿੱਚ ਬਤੌਰ ਪਾਇਲਟ ਪ੍ਰੋਜੈਕਟ ਲਾਂਚ ਕੀਤਾ ਜਾਵੇਗਾ। ਇਸ ਪਾਇਲਟ ਪ੍ਰੋਜੈਕਟ ਤਹਿਤ 171 ਪਿੰਡਾਂ ਦੇ 40,980 ਘਰਾਂ ਨੂੰ ਕਵਰ ਕੀਤਾ ਜਾਵੇਗਾ ਜਿਸ ਦਾ ਫਾਇਦਾ ਕਰੀਬ 2 ਲੱਖ ਲੋਕਾਂ ਨੂੰ ਹੋਵੇਗਾ।

ਉਨ੍ਹਾਂ ਦੱਸਿਆ ਕਿ ਐਮ ਸੇਵਾ ਫੀਕਲ ਸਲੱਜ ਮੈਨੇਜਮੈਂਟ ਪੋਰਟਲ ਨਾਲ ਕੋਈ ਵੀ ਨਾਗਰਿਕ ਇਸ ਪੋਰਟਲ ਰਾਹੀਂ ਆਪਣਾ ਸੈਪਟਿਕ ਟੈਂਕ ਖਾਲੀ ਕਰਵਾਉਣ ਦੀ ਸੁਵਿਧਾ ਘਰ ਬੈਠੇ ਪ੍ਰਾਪਤ ਕਰ ਸਕੇਗਾ। ਸੈਂਪਿਟਕ ਟੈਕਾਂ ਦੀ ਗਾਰ ਦਾ ਸਹੀ ਪ੍ਰਬੰਧਨ ਹੋਣ ਨਾਲ ਵਾਤਾਵਰਣ ਸਾਫ਼-ਸੁਥਰਾ ਰਹੇਗਾ ਜਿਸ ਨਾਲ ਲੋਕਾਂ ਦੀ ਸਿਹਤ ‘ਤੇ ਚੰਗਾ ਪ੍ਰਭਾਵ ਪਵੇਗਾ। ਇਸ ਨਾਲ ਪ੍ਰਾਈਵੇਟ ਅਦਾਰੇ ਵੀ ਅੱਗੇ ਆਉਣਗੇ।

ਜ਼ਿਕਰਯੋਗ ਹੈ ਕਿ ਸੀਵੇਜ ਟ੍ਰੀਟਮੈਂਟ ਪਲਾਂਟ ਆਪਰੇਟਰ ਇਹ ਪ੍ਰਮਾਣਿਤ ਕਰਨ ਦੇ ਯੋਗ ਹੋਵੇਗਾ ਕਿ ਘਰਾਂ ਤੋਂ ਇਕੱਠੀ ਕੀਤੀ ਗਈ ਸੈਪਟਿਕ ਟੈਂਕਾਂ ਦੀ ਗਾਰ ਅਤੇ ਸੀਵੇਜ ਟ੍ਰੀਟਮੈਂਟ ਪਲਾਂਟ ਵਿੱਚ ਪਹੁੰਚੀ ਗਾਰ ਦੀ ਮਾਤਰਾ ਵਿੱਚ ਕੋਈ ਅੰਤਰ ਨਹੀਂ ਹੈ ਅਤੇ ਇਹ ਸੁਨਿਸ਼ਚਿਤ ਕੀਤਾ ਜਾਵੇਗਾ ਕਿ ਇਸ ਪ੍ਰਕਿਰਿਆ ਦੌਰਾਨ ਗਾਰ ਸੀਵੇਜ ਟ੍ਰੀਟਮੈਂਟ ਪਲਾਂਟ ਤੋਂ ਇਲਾਵਾ ਕਿਤੇ ਵੀ ਨਾ ਸੁੱਟੀ ਜਾਵੇ। ਇਸ ਤੋਂ ਇਲਾਵਾ ਇਸ ਪੋਰਟਲ ਰਾਹੀਂ ਰਾਜ ਪੱਧਰ ‘ਤੇ ਇਹ ਦੇਖਿਆ ਜਾ ਸਕੇਗਾ ਕਿ ਕਿਸ ਸੀਵੇਜ ਟ੍ਰੀਟਮੈਂਟ ਪਲਾਂਟ ‘ਤੇ ਕਿੰਨੀ ਗਾਰ ਆ ਰਹੀ ਹੈ। ਲੋਕਾਂ ਦੀ ਇਸ ਸੁਵਿਧਾ ਬਾਰੇ ਫੀਡਬੈਕ ਵੀ ਪਤਾ ਲਗਾਈ ਜਾ ਸਕੇਗੀ।

ਇਸ ਮੌਕੇ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਯਾ, ਵਿਧਾਇਕ ਗੁਰੂਹਰਸਹਾਏ ਸ. ਫੌਜਾ ਸਿੰਘ ਸਰਾਰੀ, ਵਿਧਾਇਕ ਜ਼ੀਰਾ ਸ੍ਰੀ ਨਰੇਸ਼ ਕਟਾਰੀਆ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਸ੍ਰੀ ਡੀ.ਕੇ. ਤਿਵਾੜੀ, ਵਿਭਾਗ ਮੁਖੀ ਮੁਹੰਮਦ ਇਸ਼ਫਾਕ, ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਅਤੇ ਜ਼ਿਲ੍ਹਾ ਪੁਲੀਸ ਮੁਖੀ ਸ੍ਰੀ ਦੀਪਕ ਹਿਲੌਰੀ ਹਾਜ਼ਰ ਸਨ ਜਦਕਿ ਭਾਰਤ ਸਰਕਾਰ ਦੇ ਡਰਿੰਕਿੰਗ ਵਾਟਰ ਤੇ ਸੈਨੀਟੇਸ਼ਨ ਵਿਭਾਗ ਦੇ ਡਾਇਰੈਕਟਰ ਡਾ. ਅਨੁਪਮਾ ਆਨ ਲਾਈਨ ਮਾਧਿਅਮ ਰਾਹੀਂ ਜੁੜੇ।

ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਚੰਦ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਰੁਣ ਸ਼ਰਮਾ, ਚੀਫ਼ ਇੰਜੀਨੀਅਰ ਸੈਂਟਰਲ ਸ੍ਰੀ ਆਰ.ਕੇ. ਖੋਸਲਾ, ਡਾਇਰੈਕਟਰ ਸੈਨੀਟੇਸ਼ਨ ਸ੍ਰੀ ਅਨਿਲ ਕੁਮਾਰ, ਕਾਰਜਕਾਰੀ ਇੰਜੀਨੀਅਰ ਸ੍ਰੀ ਸਰਬਜੀਤ ਸਿੰਘ ਅਤੇ ਨਿਗਰਾਨ ਇੰਜੀਨੀਅਰ ਸ੍ਰੀ ਆਰ.ਪੀ. ਸਿੰਘ ਵੀ ਇਸ ਮੌਕੇ ਹਾਜ਼ਰ ਸਨ ਜਦਕਿ ਚੀਫ਼ ਇੰਜੀਨੀਅਰ ਨਾਰਥ ਸ੍ਰੀ ਜਸਬੀਰ ਸਿੰਘ, ਚੀਫ਼ ਇੰਜੀਨੀਅਰ ਸਾਉਥ ਜੇ.ਐਸ. ਚਾਹਲ, ਸਥਾਨਕ ਸਰਕਾਰਾਂ ਦੇ ਚੀਫ਼ ਇੰਜੀਨੀਅਰ ਸ੍ਰੀ ਅਜੇ ਕਨਵਰ ਅਤੇ ਸੀ.ਈ.ਓ. ਈ-ਗੋਵ ਫਾਉਂਡੇਸ਼ਨ ਸ੍ਰੀ ਵਿਰਾਜ ਤਿਆਗੀ ਆਨਲਾਈਨ ਮਾਧਿਅਮ ਰਾਹੀਂ ਜੁੜੇ ਸਨ।

Related Articles

Leave a Reply

Your email address will not be published. Required fields are marked *

Back to top button