Ferozepur News

ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ  ਡਿਪਟੀ ਕਮਿਸ਼ਨਰ ਵੱਲੋ ਜਾਇਜਾ

002ਫਿਰੋਜਪੁਰ 11 ਜਨਵਰੀ (ਏ.ਸੀ.ਚਾਵਲਾ) ਗਣਤੰਤਰ ਦਿਵਸ ਹਰ ਸਾਲ ਦੀ ਤਰ•ਾਂ ਇਸ ਸਾਲ ਵੀ ਪੂਰੀ ਸ਼ਰਧਾ,ਉਤਸ਼ਾਹ ਅਤੇ ਤਨ-ਦੇਹੀ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ  ਇੰਜੀ: ਡੀ.ਪੀ.ਐਸ ਖਰਬੰਦਾ ਡਿਪਟੀ ਕਮਿਸ਼ਨਰ ਫਿਰੋਜਪੁਰ  ਨੇ  ਸ਼ਹੀਦ ਭਗਤ ਸਟੇਡੀਅਮ  ਦਾ ਦੌਰਾ ਕੀਤਾ। ਇਸ ਮੌਕੇ ਸ.ਸੰਦੀਪ ਸਿੰਘ ਗੜਾ ਐਸ.ਡੀ.ਐਮ ਫਿਰੋਜ਼ਪੁਰ ਅਤੇ ਮੈਡਮ ਜਸਲੀਨ ਕੌਰ ਸਹਾਇਕ ਕਮਿਸ਼ਨਰ, ਸ੍ਰੀ ਅਸ਼ੋਕ ਬਹਿਲ ਸਕੱਤਰ ਰੈਡ ਕਰਾਸ, ਸ੍ਰੀ ਸੁਨੀਲ ਸ਼ਰਮਾ ਜਿਲ•ਾ ਖੇਡ ਅਫਸਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜਰ ਸਨ। ਡਿਪਟੀ ਕਮਿਸ਼ਨਰ ਇੰਜੀ: ਡੀ.ਪੀ.ਐਸ ਖਰਬੰਦਾ ਨੇ  ਇਸ ਮੌਕੇ  ਕਿਹਾ ਕਿ ਗਣਤੰਤਰ ਦਿਵਸ ਦੇ ਮੌਕੇ ਤੇ ਕੀਤੇ ਜਾਣ ਵਾਲੇ ਸਮਾਗਮ ਵਿਚ ਸਾਰੇ ਅਧਿਕਾਰੀ ਅਤੇ ਕਰਮਚਾਰੀ ਸੌਂਪੇਂ ਗਏ ਕੰਮ ਨੂੰ  ਪੂਰੀ ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣ । ਉਨ•ਾਂ ਦੱਸਿਆ ਕਿ ਗਣਤੰਤਰ ਦਿਵਸ ਦੇ ਸਮਾਰੋਹ ਵਿਚ ਪੰਜਾਬ ਪੁਲਿਸ ਅਤੇ ਅਰਧ-ਸੈਨਿਕ ਬਲਾ  ਅਤੇ ਐਨ.ਸੀ.ਸੀ ਕੇਡਿੰਟਾ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ ਅਤੇ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਜਾਵੇਗੀ।  ਵੱਖ-ਵੱਖ ਸਕੂਲਾਂ ਦੇ ਬੱÎਚਿਆਂ ਵਲੋਂ ਪੀ.ਟੀ ਸ਼ੋਅ ਤੇ ਦੇਸ਼ ਭਗਤੀ ਨੂੰ ਦਰਸ਼ਾਉਦਾਂ ਹੋਇਆ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ ਅਤੇ ਵੱਖ-ਵੱਖ ਵਿਭਾਗਾਂ ਵਲੋਂ  ਕੀਤੀ ਗਈ ਪ੍ਰਗਤੀ ਨੂੰ ਦਰਸਾਉਂਦੀਆਂ ਝਾਕੀਆਂ ਪੇਸ਼ ਕੀਤੀਆਂ ਜਾਣਗੀਆਂ । ਉਨ•ਾਂ ਦੱਸਿਆ ਕਿ  ਜਿਲ•ੇ ਦੀਆਂ ਸਬ-ਡਵੀਜਨਾਂ ਵਿਚ ਵੀ ਗਣਤੰਤਰ ਦਿਵਸ ਮਨਾਉਣ ਦੇ ਪ੍ਰਬੰਧ ਕੀਤੇ ਜਾਣਗੇ। ਉਨ•ਾਂ ਅਗੇ ਦੱਸਿਆ ਕਿ ਗਣਤੰਤਰ ਦਿਵਸ ਦੇ ਮੌਕੇ ਤੇ ਸੁਤੰਤਰਤਾ ਸੰਗਰਾਮੀਆਂ ਅਤੇ ਵੱਖ-ਵੱਖ ਖੇਤਰਾਂ ਵਿਚ ਵਿਸ਼ੇਸ਼ ਪ੍ਰਾਪਤੀਆਂ ਵਾਲੀਆਂ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ ਜਾਵੇਗਾ ।

Related Articles

Back to top button