ਗੁਰਦੁਆਰਾ ਸ਼੍ਰੀ ਗੁਰੂ ਰਾਮ ਦਾਸ ਪੁਰੀ ਅਰਮਾਨ ਪੁਰਾ ਆਂਸਲ ਵਿਖੇ ਚੌਥੀ ਪਾਤਸ਼ਾਹੀ ਧੰਨ ਧੰਨ ਸ਼੍ਰੀ ਗੁਰੂ ਰਾਮ ਦਾਸ ਜੀ ਦਾ ਪ੍ਰਕਾਸ਼ ਉਤਸਵ ਬੜੀ ਸ਼ਰਧਾ ਨਾਲ ਮਨਾਇਆ
ਗੁਰਦੁਆਰਾ ਸ਼੍ਰੀ ਗੁਰੂ ਰਾਮ ਦਾਸ ਪੁਰੀ ਅਰਮਾਨ ਪੁਰਾ ਆਂਸਲ ਵਿਖੇ ਚੌਥੀ ਪਾਤਸ਼ਾਹੀ ਧੰਨ ਧੰਨ ਸ਼੍ਰੀ ਗੁਰੂ ਰਾਮ ਦਾਸ ਜੀ ਦਾ ਪ੍ਰਕਾਸ਼ ਉਤਸਵ ਬੜੀ ਸ਼ਰਧਾ ਨਾਲ ਮਨਾਇਆ
ਫਿਰੋਜ਼ਪਰ 17 ਅਕਤੂਬਰ (): ਗੁਰਦੁਆਰਾ ਸ਼੍ਰੀ ਗੁਰੂ ਰਾਮ ਦਾਸ ਪੁਰੀ ਅਰਮਾਨਪੁਰਾ ਆਂਸਲ ਵਿਖੇ ਚੌਥੀ ਪਾਤਸ਼ਾਹੀ ਧੰਨ ਧੰਨ ਸ਼੍ਰੀ ਗੁਰੂ ਰਾਮ ਦਾਸ ਜੀ ਦਾ ਪ੍ਰਕਾਸ਼ ਉਤਸਵ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਤੇ ਸਭ ਤੋਂ ਪਹਿਲਾ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਭੋਗ ਉਪਰੰਤ ਦੀਵਾਨ ਸਜਾਏ ਗਏ, ਜਿਸ ਵਿਚ ਰਾਗੀ, ਢਾਡੀ, ਕਥਾ ਵਾਚਕਾਂ ਨੇ ਆਪਣੀ ਮਧੁਰ ਬਾਣੀ ਨਾਲ ਸੰਗਤਾਂ ਨੂੰ ਗੁਰੂ ਇਤਿਹਾਸ ਸਣਾ ਕੇ ਨਿਹਾਲ ਕੀਤਾ। ਇਸ ਮੌਕੇ ਤੇ ਸ਼੍ਰੀਮਾਨ ਸੰਤ ਬਾਬਾ ਅਵਤਾਰ ਸਿੰਘ ਸੰਪਰਦਾਇ ਦਲ ਪੰਥ ਬਾਬਾ ਬਿਧੀ ਚੰਦ ਛੀਨਾ ਗੁਰੂ ਕਾ ਸੀਨਾ ਸੁਰ ਸਿੰਘ ਵਾਲੇ ਵਿਸ਼ੇਸ਼ ਤੌਰ ਤੇ ਪਹੁੰਚ ਕੇ ਗੁਰੂ ਚਰਨਾਂ ਵਿਚ ਆਪਣੀ ਹਾਜ਼ਰੀ ਲੁਆਈ। ਇਸ ਮੌਕੇ ਤੇ ਸੰਤ ਬਾਬਾ ਸੁੱਚਾ ਸਿੰਘ ਠਾਠ ਗੁਰਦੁਆਰਾ ਨਾਨਕਸਰ ਛਾਂਗੇ ਵਾਲੇ, ਸੰਤ ਬਾਬਾ ਬੋਹੜ ਸਿੰਘ ਤੂਤਾਂ ਵਾਲੇ, ਸੰਤ ਬਾਬਾ ਦਰਸ਼ਨ ਸਿੰਘ ਢਾਬਸਰ ਬੋਰੀ ਵਾਲੇ, ਭਾਈ ਲਖਵਿੰਦਰ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਸ਼੍ਰੀ ਅੰਮ੍ਰਿਤਸਰ ਸਾਹਿਬ, ਢਾਡੀ ਜਥਾ ਭਾਈ ਤਰਸੇਮ ਸਿੰਘ ਮੋਰਾ ਵਾਲੀ ਵਾਲੇ ਨੇ ਵੀ ਆਪਣੀ ਹਾਜ਼ਰੀ ਗੁਰੂ ਚਰਨਾ ਵਿਚ ਲੁਆਈ। ਇਸ ਮੌਕੇ ਤੇ ਗੁਰਦੁਆਰਾ ਅਰਮਾਨਪੁਰਾ ਆਸਲ ਦੇ ਮੁੱਖ ਸੇਵਾਦਾਰ ਬਾਬਾ ਭਗਤ ਮਿਲਖਾ ਸਿੰਘ ਨੇ ਬੋਲਦਿਆਂ ਕਿਹਾ ਕਿ ਮੈਂ ਸਭ ਤੋਂ ਪਹਿਲਾ ਸੰਤਾਂ ਮਹਾਂਪੁਰਸ਼ਾਂ ਦਾ ਕੋਟਿਨ ਕੋਟ ਧੰਨਵਾਦ ਕਰਦਾ ਹਾਂ। ਜਿਨ੍ਹਾਂ ਨੇ ਆਪਣਾ ਕੀਮਤੀ ਸਮਾਂ ਕੱਢ ਕੇ ਸੰਗਤਾਂ ਵਿਚ ਹਾਜ਼ਰੀ ਲੁਆਈ ਨਾਲ ਹੀ ਰਾਗੀ, ਢਾਡੀ, ਕਵੀਸ਼ਰੀ ਜਥਿਆਂ ਅਤੇ ਕਥਾ ਵਾਚਕਾਂ ਦਾ ਧੰਨਵਾਦ ਕਰਦਾ ਹਾਂ ਨਾਲ ਹੀ ਸਮੂਹ ਸਾਧ ਸੰਗਤ ਦਾ ਧੰਨਵਾਦ ਕਰਦਾ ਹਾਂ। ਬਾਬਾ ਜੀ ਨੇ ਅੱਗੇ ਕਿਹਾ ਕਿ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਤੇ ਮਹਾਨ ਨਗਰ ਕੀਰਤਨ 18 ਅਕਤੂਬਰ 2019 (2 ਕੱਤਕ) ਨੂੰ ਗੁਰਦੁਆਰਾ ਸ਼੍ਰੀ ਰਾਮ ਦਾਸ ਪੁਰੀ ਅਰਮਾਨ ਪੁਰਾ ਆਸਲ ਤੋਂ ਸ਼ੁਰੂ ਹੋ ਕੇ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਪਹੁੰਚੇਗਾ। ਇਹ ਮਹਾਨ ਨਗਰ ਕੀਰਤਨ ਸ਼ੀ੍ਰ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿਚ ਜ਼ੀਰਾ, ਮੱਖੂ ਦੇ ਰਸਤੇ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਪਹੁੰਚੇਗਾ। ਬਾਬਾ ਜੀ ਨੇ ਸਮੂਹ ਸੰਗਤਾਂ ਅੱਗੇ ਬੇਨਤੀ ਕੀਤੀ ਕਿ ਉਹ ਵੱਧ ਤੋਂ ਵੱਧ ਨਗਰ ਕੀਰਤਨ ਵਿਚ ਸ਼ਾਮਲ ਹੋਵੋ ਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੋ। ਇਸ ਮੌਕੇ ਤੇ ਗੁਰੂ ਕਾ ਲਗਰ ਅਤੇ ਮਠਿਆਈਆਂ ਦਾ ਲੰਗਰ ਅਤੁੱਅ ਵਰਤਾਇਆ ਗਿਆ।