Ferozepur News

ਗੁਰੂਹਰਸਹਾਏ ਦੀ ਪੁਲਸ ਨੇ 10 ਗ੍ਰਾਮ ਹੈਰੋਇਨ ਸਮੇਤ ਇਕ ਨੂੰ ਗ੍ਰਿਫਤਾਰ ਕੀਤਾ

policeਫਿਰੋਜ਼ਪੁਰ 21 ਮਾਰਚ (ਏ. ਸੀ. ਚਾਵਲਾ) : ਥਾਣਾ ਗੁਰੂਹਰਸਹਾਏ ਦੀ ਪੁਲਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ 10 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਉਸ ਖਿਲਾਫ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਐਸ. ਆਈ. ਜੋਗਿੰਦਰ ਸਿੰਘ ਨੇ ਦੱਸਿਆ ਕਿ ਉਨ•ਾਂ ਦੀ ਪੁਲਸ ਪਾਰਟੀ ਪਿੰਡ ਰੁਕਨਾ ਵਾਲਾ ਵਿਖੇ ਗਸ਼ਤ ਕਰ ਰਹੀ ਸੀ ਤਾਂ ਇਸ ਦੌਰਾਨ ਉਨ•ਾਂ ਨੇ ਸ਼ੱਕ ਦੇ ਆਧਾਰ ਤੇ ਇਕ ਵਿਅਕਤੀ ਨੂੰ ਰੋਕਿਆ, ਜਿਸ ਦੀ ਤਲਾਸ਼ੀ ਲੈਣ ਤੇ ਉਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਸ ਨੇ ਦੱਸਿਆ ਕਿ ਫੜੇ ਗਏ ਵਿਅਕਤੀ ਨੇ ਆਪਣਾ ਨਾਂਅ ਮਹਿੰਦਰ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਰੁਕਨਾ ਬੋਦਲਾ ਦੱਸਿਆ ਹੈ। ਜਾਂਚਕਰਤਾ ਨੇ ਦੱਸਿਆ ਕਿ ਉਕਤ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Related Articles

Back to top button