Ferozepur News
ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਐਸ ਬੀ ਐਸ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਵਿੱਚ ਸਮਾਗਮ

ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਐਸ ਬੀ ਐਸ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਵਿੱਚ ਸਮਾਗਮ
ਫ਼ਿਰੋਜ਼ਪੁਰ, 2210-2024: ਸਥਾਨਿਕ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਵਿਖੇ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਯੂਨੀਵਰਸਿਟੀ ਦੇ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਕਰਵਾਏ ਗਏ। ਜਿਸ ਦੌਰਾਨ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਭਾਈ ਮਨਿੰਦਰ ਸਿੰਘ ਜੀ ਦੇ ਜਥੇ ,ਹਜ਼ੂਰੀ ਰਾਗੀ ਭਾਈ ਜਤਿੰਦਰਪਾਲ ਸਿੰਘ ਜੀ ਗੁਰੂਦਵਾਰਾ ਜਾਮਨੀ ਸਾਹਿਬ ,ਬਾਜ਼ੀਦਪੁਰ ਦੇ ਜਥੇ ਅਤੇ ਭਾਈ ਬਲਵਿੰਦਰ ਸਿੰਘ ਜੀ (ਕਥਾ ਵਾਚਕ ਗੁ. ਸ਼੍ਰੀ ਜਾਮਨੀ ਸਾਹਿਬ) ਵਲੋਂ ਰਸਭਿੰਨੇ ਕੀਰਤਨ ਤੇ ਗੁਰੂ ਰਾਮਦਾਸ ਜੀ ਦੇ ਜੀਵਨ ਤੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।
ਯੂਨੀਵਰਸਿਟੀ ਦੇ ਉੱਪ ਕੁਲਪਤੀ ਮਾਣਯੋਗ ਡਾ. ਸ਼ੁਸ਼ੀਲ ਮਿੱਤਲ ਜੀ ਨੇ ਆਪਣੇ ਸੁਨੇਹੇ ਰਾਹੀਂ ਕੈਂਪਸ ਦੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਇਸ ਸ਼ੁੱਭ ਮੌਕੇ ਸ਼ੁੱਭ ਇੱਛਾਵਾਂ ਭੇਜੀਆਂ। ਯੂਨੀਵਰਸਿਟੀ ਰਜਿਸਟ੍ਰਾਰ ਡਾ. ਗਜ਼ਲਪ੍ਰੀਤ ਸਿੰਘ ਨੇ ਇਸ ਸ਼ੁਭ ਮੌਕੇ ਪਹੁੰਚੀ ਹੋਈ ਸੰਗਤ ਅਤੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦੇਂਦਿਆਂ ਜੀ ਆਇਆਂ ਕਿਹਾ। ਉਪਰੰਤ ਗੁਰੂ ਜੀ ਦੇ ਅਤੁਟ ਲੰਗਰ ਵਰਤਾਏ ਗਏ।