Ferozepur News
ਗ੍ਰਾਮੀਣ ਡਾਕ ਸੇਵਕ ਯੂਨੀਅਨ ਵਲੋਂ ਅਣਮਿਥੇ ਸਮੇਂ ਦੀ ਹੜਤਾਲ ਸ਼ੁਰੂ
ਫਿਰੋਜ਼ਪੁਰ 11 ਮਾਰਚ (ਏ. ਸੀ. ਚਾਵਲਾ) : ਸ਼ਹਿਰ ਦੇ ਮੁੱਖ ਡਾਕਘਰ ਵਿਚ ਗ੍ਰਾਮੀਣ ਡਾਕ ਸੇਵਕ ਯੂਨੀਅਨ ਵਲੋਂ ਅਣਮਿਥੇ ਸਮੇਂ ਦੀ ਹੜਤਾਲ ਸ਼ੁਰੂ ਕਰਦੇ ਹੋਏ ਧਰਨਾ ਦਿੱਤਾ ਗਿਆ ਤੇ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ । ਧਰਨਾਕਾਰੀਆਂ ਨੇ ਦੱਸਿਆ ਕਿ ਪਿੰਡਾਂ ਤੇ ਸ਼ਹਿਰਾਂ ਦੇ ਜੀ.ਡੀ.ਐਸ. ਕਰਮਚਾਰੀਆਂ ਦੀਆਂ ਮੰਗਾਂ ਨੂੰ ਲੈ ਕੇ ਹੜਤਾਲ ਸ਼ੁਰੂ ਕੀਤੀ ਗਈ ਹੈ ਤੇ ਉਨ•ਾਂ ਦੱਸਿਆ ਕਿ ਪੇ ਕਮਿਸ਼ਨ ਦੀ ਰਿਪੋਰਟ ਵਿਚ ਸ਼ਾਮਲ ਨਾ ਕਰਨ ਤੇ ਨਾ ਹੀ ਰੈਗੂਲਰ ਕਰਨ ਦੇ ਵਿਰੋਧ ਵਿਚ ਇਹ ਐਕਸ਼ਨ ਕੀਤਾ ਜਾ ਰਿਹਾ ਹੈ । ਉਨ•ਾਂ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਓਮ ਪ੍ਰਕਾਸ਼, ਜੋਗਿੰਦਰ ਸਿੰਘ, ਤਿਲਕ ਰਾਜ, ਅਸ਼ੋਕ ਕੁਮਾਰ, ਹਰਮੀਤ ਕੁਮਾਰ, ਵਿਨੋਦ ਕੁਮਾਰ, ਪ੍ਰਵੀਨ ਕੁਮਾਰ ਆਦਿ ਕਰਮਚਾਰੀ ਮੌਜੂਦ ਸਨ।