Ferozepur News

ਹਿੰਦ ਪਾਕਿ ਸਰਹੱਦ ਤੇ ਸਤਲੁਜ ਦਰਿਆ ਦੇ ਕੰਢੇ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ’ਚ ਧਰਤ ਦਿਵਸ ਨੂੰ ਸਮਰਪਿਤ ਦੋ ਰੋਜਾ ਸਮਾਗਮ ਆਯੋਜਿਤ

ਸਤਲੁਜ ਦਰਿਆ ਨੂੰ ਪ੍ਰਦੁਸ਼ਨ ਮੁਕਤ ਕਰਨ ਦਾ ਦਿੱਤਾ ਸੰਦੇਸ਼

ਹਿੰਦ ਪਾਕਿ ਸਰਹੱਦ ਤੇ ਸਤਲੁਜ ਦਰਿਆ ਦੇ ਕੰਢੇ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ'ਚ ਧਰਤ ਦਿਵਸ ਨੂੰ ਸਮਰਪਿਤ ਦੋ ਰੋਜਾ ਸਮਾਗਮ ਆਯੋਜਿਤ

ਹਿੰਦ ਪਾਕਿ ਸਰਹੱਦ ਤੇ ਸਤਲੁਜ ਦਰਿਆ ਦੇ ਕੰਢੇ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ’ਚ ਧਰਤ ਦਿਵਸ ਨੂੰ ਸਮਰਪਿਤ ਦੋ ਰੋਜਾ ਸਮਾਗਮ ਆਯੋਜਿਤ

ਸਤਲੁਜ ਦਰਿਆ ਨੂੰ ਪ੍ਰਦੁਸ਼ਨ ਮੁਕਤ ਕਰਨ ਦਾ ਦਿੱਤਾ ਸੰਦੇਸ਼

ਫ਼ਿਰੋਜ਼ਪੁਰ, 23.4.2022:  ਹਿੰਦ ਪਾਕਿ ਸਰਹੱਦ ਤੇ ਸਤਲੁਜ ਦਰਿਆ ਦੇ ਕੰਢੇ ਜਿਸ ਸਥਾਨ ਤੇ ਪਾਕਿਸਤਾਨ ਵੱਲੋਂ ਕਸੂਰ ਦੇ ਚਮੜਾ ਉਦਯੋਗ ਦਾ ਕੈਮੀਕਲ ਵਾਲਾ ਬੇਹੱਦ ਪ੍ਰਦੂਸ਼ਿਤ ਪਾਣੀ ਆ ਕੇ ਭਿਅੰਕਰ ਬੀਮਾਰੀਆਂ ਨੂੰ ਜਨਮ ਦੇ ਰਿਹਾ ਹੈ, ਉਸ ਦੇ ਨਜ਼ਦੀਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋਕੇ ਵਿਚ ਹਰਿਆਵਲ ਪੰਜਾਬ ਸੰਸਥਾ ਦੇ ਸਹਿਯੋਗ ਨਾਲ 02 ਦਿਨਾ “ਧਰਤ ਦਿਵਸ”ਨੂੰ ਸਮਰਪਿਤ ” ਵਾਤਾਵਰਨ ਜਾਗਰੂਕਤਾ ਸਮਾਗਮ” ਕਰਵਾਇਆ ਗਿਆ। ਜਿਸ ਦੇ ਪਹਿਲੇ ਦਿਨ ਸਕੂਲੀ ਵਿਦਿਆਰਥੀਆਂ ਦੇ ਵਾਤਾਵਰਣ ਸੰਭਾਲ ਨਾਲ ਸਮਰਪਿਤ ਵਿੱਦਿਅਕ ਮੁਕਾਬਲੇ ਕਰਵਾਏ ਗਏ ।ਦੂਸਰੇ ਦਿਨ ਰਾਜ ਪੱਧਰੀ ਸੈਮੀਨਾਰ ਆਯੋਜਿਤ ਕੀਤਾ ਗਿਆ। ਜਿਸ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਪ੍ਰੋ ਡਾ. ਰਾਕੇਸ਼ ਸ਼ਾਰਦਾ ਅਤੇ ਡਾ. ਸੁਰਿੰਦਰ ਚੌਹਾਨ ਬਤੌਰ ਮੁੱਖ ਮਹਿਮਾਨ ਅਤੇ ਧਰਮਪਾਲ ਬਾਂਸਲ ਚੇਅਰਮੈਨ ਹਾਰਮਨੀ ਕਾਲਜ ਅਤੇ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਦੇ ਅਹੁਦੇਦਾਰ ਬਤੋਰ ਵਿਸ਼ੇਸ਼ ਮਹਿਮਾਨ ਪਹੁੰਚੇ ।
ਡਾ ਸਤਿੰਦਰ ਸਿੰਘ ਪ੍ਰਿੰਸੀਪਲ ਨੇ ਆਏ ਮਹਿਮਾਨਾਂ ਦਾ ਰਸਮੀ ਤੌਰ ਤੇ ਸਵਾਗਤ ਕਰਦਿਆਂ ਕਿਹਾ ਕਿ ਧਰਤ ਦਿਵਸ ਪੂਰੇ ਵਿਸ਼ਵ ਦੇ 192 ਦੇਸ਼ਾਂ ਵਿਚ 22 ਅਪ੍ਰੈਲ ਨੂੰ ਧਰਤੀ ਨੂੰ ਪ੍ਰਦੂਸ਼ਣ ਮੁਕਤ ਕਰਨ ਦੇ ਉਦੇਸ਼ ਨਾਲ ਮਨਾਇਆ ਜਾਂਦਾ ਹੈ । ਧਰਤੀ ,ਹਵਾ ਅਤੇ ਪਾਣੀ ਵਿੱਚ ਵਧਦਾ ਪ੍ਰਦੂਸ਼ਣ ਭਿਅੰਕਰ ਰੂਪ ਧਾਰਨ ਕਰ ਚੁੱਕਿਆ ਹੈ । ਸਰਹੱਦੀ ਖੇਤਰ ਦੀ ਖੇਤੀ ਲਈ ਸਤਲੁਜ ਦਰਿਆ ਕਿਸੇ ਸਮੇਂ ਵਰਦਾਨ ਸੀ ,ਪ੍ਰੰਤੂ ਅੱਜ ਗੰਭੀਰ ਰੋਗਾਂ ਦਾ ਕਾਰਨ ਬਣ ਰਿਹਾ ਹੈ। ਇਸ ਲਈ ਇਸ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਵਿਸ਼ੇਸ਼ ਯਤਨ ਕਰਨ ਦੀ ਜ਼ਰੂਰਤ ਹੈ।
ਅਸ਼ੋਕ ਬਹਿਲ ਸਹਿ- ਸੰਯੋਜਕ ਨੇ ਆਪਨੇ ਸੰਬੋਧਨ ਵਿੱਚ ਹਰਿਆਵਲ ਪੰਜਾਬ ਵੱਲੋਂ ਵਾਤਾਵਰਣ ਸੰਭਾਲ ਲਈ ਕੀਤੇ ਜਾ ਰਹੇ ਯਤਨਾਂ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੰਦਿਆਂ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ ।
ਡਾ. ਰਾਕੇਸ਼ ਸ਼ਾਰਦਾ ਅਤੇ ਡਾ. ਸੁਰਿੰਦਰ ਚਵਾਨ ਨੇ ਆਪਣੇ ਕੁੰਜੀਵਤ ਸੰਬੋਧਨ ਵਿੱਚ ਸਤਲੁਜ ਦਰਿਆ ਦੇ ਮੌਜੂਦਾ ਪ੍ਰਦੂਸ਼ਣ ਉੱਪਰ ਡੂੰਘੀ ਚਿੰਤਾ ਪ੍ਰਗਟ ਕਰਦਿਆਂ , ਇਸ ਦੇ ਹੋਣ ਵਾਲੇ ਮਾੜੇ ਪ੍ਰਭਾਵਾਂ ਪ੍ਰਤੀ ਸਰਹੱਦੀ ਖੇਤਰ
ਦੇ ਲੋਕਾਂ ਨੂੰ ਜਾਗਰੂਕ ਕੀਤਾ ਅਤੇ ਕਿਹਾ ਕਿ ਇਸ ਸਬੰਧੀ ਕੇਂਦਰ ਸਰਕਾਰ ਦੇ ਜਲ ਸਰੋਤ ਮੰਤਰਾਲਾ ਦੇ ਨਾਲ ਨਾਲ ਵਿਦੇਸ਼ ਮੰਤਰਾਲੇ ਰਾਹੀਂ ਕਸੂਰ ਦੇ ਚਮੜਾ ਉਦਯੋਗ ਦੇ ਖਤਰਨਾਕ ਕੈਮੀਕਲ ਵਾਲੇ ਪਾਣੀ ਨੂੰ ਸਤਲੁਜ ਦਰਿਆ ਵਿੱਚ ਛੱਡਣ ਦੇ ਮਸਲੇ ਦੇ ਹੱਲ ਲਈ ਪਾਕਿਸਤਾਨ ਸਰਕਾਰ ਨਾਲ ਗੱਲਬਾਤ ਕਰਨ ਦੀ ਗੱਲ ਵੀ ਕੀਤੀ । ਉਨ੍ਹਾਂ ਨੇ ਸਕੂਲ ਸਟਾਫ ਅਤੇ ਵਿਦਿਆਰਥੀਆਂ ਵਲੋਂ ਵਾਤਾਵਰਣ ਸੰਭਾਲ ਲਈ ਕੀਤੇ ਜਾ ਰਹੇ ਯਤਨਾਂ ਦੀ ਪ੍ਰਸੰਸਾ ਕੀਤੀ ।
ਸਮਾਗਮ ਵਿਚ ਸਕੂਲੀ ਵਿਦਿਆਰਥੀਆਂ ਨੇ ਵਾਤਾਵਰਣ ਸੰਭਾਲ ਨਾਲ ਸਬੰਧਤ ਕਵਿਤਾਵਾਂ, ਗੀਤਾਂ, ਭਾਸ਼ਣਾਂ ਤੋਂ ਇਲਾਵਾ “ਪਾਣੀ ਬਚਾਓ ਜੀਵਨ ਬਚਾਓ” ਨਾਟਕ ਰਾਹੀਂ ਸਰੋਤਿਆਂ ਨੂੰ ਵਾਤਾਵਰਣ ਪ੍ਰਦੂਸ਼ਣ ਪ੍ਰਤੀ ਸੰਜੀਦਗੀ ਨਾਲ ਕੰਮ ਕਰਨ ਦੀ ਪ੍ਰਭਾਵਸ਼ਾਲੀ ਤਰੀਕੇ ਨਾਲ ਪ੍ਰੇਰਨਾ ਦਿੱਤੀ ਅਤੇ ਸਤਲੁਜ ਦਰਿਆ ਨੂੰ ਪ੍ਰਦੁਸ਼ਨ ਮੁਕਤ ਕਰਨ ਦਾ ਸੰਦੇਸ਼ ਸੁਚੱਜੇ ਢੰਗ ਨਾਲ ਦਿੱਤਾ ਉਨ੍ਹਾਂ ਵੱਲੋਂ ਪਿੰਡ ਵਿੱਚੋਂ ਪਲਾਸਟਿਕ ਦੇ ਲਿਫਾਫੇ ਇਕੱਠੇ ਕਰਕੇ ,ਕੋਲਡ ਡਰਿੰਕਸ ਦੀਆਂ ਖਾਲੀ ਬੋਤਲਾਂ ਵਿੱਚ ਪਾ ਕੇ ਈਕੋ ਬਰਿਕਸ ਰਾਹੀਂ ਸਜਾਵਟੀ ਸਾਮਾਨ ਬਣਾ ਕੇ ਪ੍ਰਦਰਸ਼ਿਤ ਕੀਤਾ ਗਿਆ। ਭਾਗ ਲੈਣ ਵਾਲੇ 100 ਤੋਂ ਵੱਧ ਵਿਦਿਆਰਥੀਆਂ ਨੂੰ ਸਵੱਛਤਾ ਮੁਹਿੰਮ ਤਹਿਤ ਸਾਬਣ, ਟੂਥਪੇਸਟ ,ਟੁੱਥ ਬਰੱਸ਼, ਤੇਲ ਮਾਸਕ ਅਤੇ ਹੋਰ ਲੋੜੀਂਦਾ ਸਾਮਾਨ ਦੇ ਕੇ ਸਨਮਾਨਿਤ ਕੀਤਾ ਗਿਆ ।

ਮੰਚ ਸੰਚਾਲਨ ਦੀ ਜ਼ਿੰਮੇਵਾਰੀ ਸਰੁਚੀ ਮਹਿਤਾ ਅਤੇ ਬਲਜੀਤ ਕੌਰ ਨੇ ਬਾਖੂਬੀ ਨਿਭਾਈ ।
ਇਸ ਮੌਕੇ ਕਰਮਜੀਤ ਸਿੰਘ ਸਰਪੰਚ , ਕੈਲਾਸ਼ ਸ਼ਰਮਾ ,ਤਰਲੋਚਨ ਚੋਪੜਾ ਐਸ ਡੀ ਓ ,ਵਿਪੁਲ ਨਾਰੰਗ,ਸੁਰਜ ਮਹਿਤਾ ,ਵਿਜੇ ਵਿਕਟਰ,ਬਲਵਿੰਦਰ ਸ਼ਰਮਾ ,ਮਹਿੰਦਰ ਪਾਲ ਬਜਾਜ਼ ,ਵਿਨੋਦ ਸ਼ਰਮਾ, ਗੁਰਨਾਮ ਸਿੰਘ ਸਾਬਕਾ ਚੇਅਰਮੈਨ ,ਗੁਰਦੇਵ ਸਿੰਘ ,ਬਲਵਿੰਦਰ ਸਿੰਘ , ਸੁਖਦੇਵ ਸਿੰਘ ਝੋਕ ਹਰੀ ਹਰ, ਨਿਤਿਨ ਜੇਤਲੀ ਤੋ ਇਲਾਵਾ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਅਤੇ ਪਿੰਡ ਨਿਵਾਸੀ ਵੱਡੀ ਗਿਣਤੀ ਵਿੱਚ ਵਿਸ਼ੇਸ਼ ਤੋਰ ਤੇ ਹਾਜ਼ਰ ਸਨ।
ਸਮਾਗਮ ਨੂੰ ਸਫਲ ਬਨਾਉਣ ਵਿੱਚ ਸਕੂਲ ਸਟਾਫ ਗੀਤਾ, ਗੁਰਪ੍ਰੀਤ ਕੌਰ ,ਕੰਚਨ ਬਾਲਾ, ਬਲਜੀਤ ਕੌਰ ,ਸ਼ਵੇਤਾ ਅਰੋੜਾ , ਪ੍ਰਿਤਪਾਲ ਸਿੰਘ,ਵਿਸ਼ਾਲ ਗੁਪਤਾ, ਸੰਦੀਪ ਕੁਮਾਰ , ਸਰੁਚੀ ਮਹਿਤਾ, ਆਂਚਲ ਮਨਚੰਦਾ,ਅਰੁਣ ਕੁਮਾਰ,ਪ੍ਰਵੀਨ ਬਾਲਾ ,ਅਮਰਜੀਤ ਕੌਰ ,ਸੁਚੀ ਜੈਨ,ਨੇਹਾ ਕਾਮਰਾ ਅਤੇ ਨੈਨਸੀ ਨੇ ਵਿਸ਼ੇਸ਼ ਯੋਗਦਾਨ ਪਾਇਆ ।
ਸਮਾਗਮ ਦੇ ਅੰਤ ਵਿਚ ਤਰਲੋਚਨ ਚੋਪਡ਼ਾ ਸੰਯੋਜਕ ਹਰਿਆਵਲ ਮੁਹਿੰਮ ਵੱਲੋਂ ਧੰਨਵਾਦ ਕੀਤਾ ਅਤੇ ਆਏ ਮਹਿਮਾਨਾਂ ਨੂੰ ਪੌਦੇ ਦੇ ਕੇ ਸਨਮਾਨਤ ਕੀਤਾ ।

Related Articles

Leave a Reply

Your email address will not be published. Required fields are marked *

Back to top button