Ferozepur News
ਗੱਟੀ ਰਾਜੋ ਕੇ ਸਕੂਲ ‘ਚ ਸਮਾਰਟਫੋਨ ਅਤੇ ਵਰਦੀ ਵੰਡ ਸਮਾਗਮ ਆਯੋਜਿਤ
66 ਵਿਦਿਆਰਥੀਆਂ ਨੂੰ ਸਮਾਰਟ ਫੋਨ ਅਤੇ 306 ਨੂੰ ਵੰਡੀਆਂ ਵਰਦੀਆਂ
ਗੱਟੀ ਰਾਜੋ ਕੇ ਸਕੂਲ ‘ਚ ਸਮਾਰਟਫੋਨ ਅਤੇ ਵਰਦੀ ਵੰਡ ਸਮਾਗਮ ਆਯੋਜਿਤ ।
66 ਵਿਦਿਆਰਥੀਆਂ ਨੂੰ ਸਮਾਰਟ ਫੋਨ ਅਤੇ 306 ਨੂੰ ਵੰਡੀਆਂ ਵਰਦੀਆਂ ।
ਫਿਰੋਜ਼ਪੁਰ 13 ਅਕਤੂਬਰ 2020 ( ) ਸਰਹੱਦੀ ਖੇਤਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋਕੇ ਵਿੱਚ ਪੰਜਾਬ ਸਰਕਾਰ ਵੱਲੋਂ 12ਵੀ ਜਮਾਤ ਦੇ ਵਿਦਿਆਰਥੀਆਂ ਨੂੰ ਦਿੱਤੇ ਜਾ ਰਹੇ ਸਮਾਰਟਫੋਨ ਅਤੇ 6ਵੀਂ ਤੋਂ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਦਿੱਤੀ ਸਕੂਲ ਯੂਨੀਫਾਰਮ ਵੰਡਣ ਲਈ ਇੱਕ ਵਿਸ਼ੇਸ਼ ਸਮਾਗਮ ਪ੍ਰਿੰਸੀਪਲ ਡਾ ਸਤਿੰਦਰ ਸਿੰਘ ਦੀ ਅਗਵਾਈ ਵਿੱਚ ਆਯੋਜਿਤ ਕੀਤਾ ਗਿਆ। ਜਿਸ ਵਿੱਚ ਸ੍ਰੀ ਕੋਮਲ ਅਰੋੜਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਿਰੋਜ਼ਪੁਰ, ਸ੍ਰੀ ਅਸ਼ੋਕ ਬਹਿਲ ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਫ਼ਿਰੋਜ਼ਪੁਰ ਬਤੌਰ ਵਿਸ਼ੇਸ਼ ਮਹਿਮਾਨ ਪਹੁੰਚੇ ਇਸ ਮੌਕੇ ਸਕੂਲ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਜੱਗਾ ਸਿੰਘ ਅਤੇ ਸਾਬਕਾ ਚੇਅਰਮੈਨ ਗੁਰਨਾਮ ਸਿੰਘ , ਦਿਨੇਸ਼ ਕੁਮਾਰ ਸੀਨੀਅਰ ਸਹਾਇਕ ਤੋਂ ਇਲਾਵਾ ਪੰਚਾਇਤ ਮੈਂਬਰ ਅਤੇ ਪ੍ਰਬੰਧਕੀ ਕਮੇਟੀ ਦੇ ਮੈਂਬਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਡਾ ਸਤਿੰਦਰ ਸਿੰਘ ਨੇ ਆਏ ਮਹਿਮਾਨਾਂ ਦਾ ਰਸਮੀ ਸਵਾਗਤ ਕਰਦਿਆਂ ਕਿਹਾ ਕਿ ਅੱਜ 6ਵੀਂ ਤੋਂ 8ਵੀਂ ਜਮਾਤ ਦੇ 306 ਵਿਦਿਆਰਥੀਆਂ ਨੂੰ ਸਕੂਲ ਯੂਨੀਫਾਰਮ ਅਤੇ 12ਵੀਂ ਜਮਾਤ ਦੇ 66ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਜਾ ਗਏ ਹਨ ।ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰ ਦੇ ਆਰਥਿਕ ਪੱਖੋਂ ਕਮਜ਼ੋਰ ਵਿਦਿਆਰਥੀਆਂ ਲਈ ਸਮਾਰਟਫੋਨ ਆਨਲਾਈਨ ਸਿੱਖਿਆ ਲਈ ਬੇਹੱਦ ਲਾਹੇਵੰਦ ਸਾਬਤ ਹੋਣਗੇ। ਹੁਣ 12ਵੀ ਦੇ ਵਿਦਿਆਰਥੀ ਦੇ ਨਾਲ ਬਾਕੀ ਜਮਾਤਾਂ ਦੇ 5-5 ਵਿਦਿਆਰਥੀਆਂ ਦੇ ਬੱਡੀਜ ਗਰੁੱਪ ਬਣਾ ਕੇ ਆਨਲਾਈਨ ਸਿੱਖਿਆ ਪ੍ਰਾਪਤ ਕਰਨਗੇ ।
ਸ੍ਰੀ ਕੋਮਲ ਅਰੋੜਾ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਸਕੂਲ ਸਟਾਫ ਵੱਲੋਂ ਸਰਹੱਦੀ ਖੇਤਰ ਵਿੱਚ ਸਿੱਖਿਆ ਦੇ ਵਿਕਾਸ ਲਈ ਕੀਤੇ ਜਾ ਰਹੇ ਵਿਸ਼ੇਸ਼ ਯਤਨਾਂ ਦੀ ਪ੍ਰਸੰਸਾ ਕਰਦਿਆਂ, ਵਿਦਿਆਰਥੀਆਂ ਨੂੰ ਸਿੱਖਿਆ ਵਿਭਾਗ ਵੱਲੋਂ ਆਨਲਾਈਨ ਸਿੱਖਿਆ ਨੂੰ ਰੌਚਿਕ ਅਤੇ ਆਸਾਨ ਬਣਾਉਣ ਲਈ ਸ਼ੁਰੂ ਕੀਤੇ ਮੋਬਾਈਲ ਐਪ ਅਤੇ ਸਾਈਟਸ ਦੀ ਜਾਣਕਾਰੀ ਦਿੰਦਿਆਂ ਸੋਸ਼ਲ ਮੀਡੀਆ ਅਤੇ ਇੰਟਰਨੈੱਟ ਦੀ ਯੋਗ ਵਰਤੋਂ ਕਰਨ ਦੀ ਗੱਲ ਕਹੀ ।
ਅਸ਼ੋਕ ਬਹਿਲ ਅਤੇ ਗੁਰਨਾਮ ਸਿੰਘ ਨੇ ਆਪਣੇ ਸੰਬੋਧਨ ਵਿੱਚ ਵਿਦਿਆਰਥੀਆਂ ਦੇ ਉਜਵਲ ਭਵਿੱਖ ਦੀ ਕਾਮਨਾ ਕਰਦਿਆਂ ਸਖ਼ਤ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ ।
ਮੰਚ ਸੰਚਾਲਨ ਦੀ ਜ਼ਿੰਮੇਵਾਰੀ ਪਰਮਿੰਦਰ ਸਿੰਘ ਸੋਢੀ ਨੇ ਬਾਖੂਬੀ ਨਿਭਾਈ ।
ਇਸ ਮੌਕੇ ਕਰਮਜੀਤ ਸਿੰਘ ਸਰਪੰਚ ,ਲਾਲ ਸਿੰਘ ਸਰਪੰਚ , ਬਹਾਲ ਸਿੰਘ ਟੇਡੀ ਵਾਲਾ, ਸਕੂਲ ਸਟਾਫ ਸੁਖਵਿੰਦਰ ਸਿੰਘ ,ਰਾਜੇਸ਼ ਕੁਮਾਰ, ਗੀਤਾ ਰਾਣੀ, ਪਰਮਿੰਦਰ ਸਿੰਘ ਸੋਢੀ ,ਅਰੁਣ ਕੁਮਾਰ, ਅਮਰਜੀਤ ਕੌਰ ,ਪ੍ਰਵੀਨ ਬਾਲਾ,ਸੂਚੀ ਜੈਨ ,ਸਰੂਚੀ ਮਹਿਤਾ, ਮੀਨਾਕਸ਼ੀ ਸ਼ਰਮਾ ,ਵਿਜੇ ਭਾਰਤੀ, ਮਹਿਮਾ ਕਸ਼ਅਪ,ਪ੍ਰਿਤਪਾਲ ਸਿੰਘ , ਗੁਰਪਿੰਦਰ ਸਿੰਘ ,ਬਲਜੀਤ ਕੌਰ ਵਿਸ਼ੇਸ਼ ਤੋਰ ਤੇ ਹਾਜ਼ਰ ਸਨ।