Ferozepur News

ਗੱਟੀ ਰਾਜੋ ਕੇ ਸਕੂਲ ਚ ਹਰੀ ਦੀਵਾਲੀ ਮਨਾਉਣ ਦਾ ਦਿੱਤਾ ਸੰਦੇਸ਼

ਗੱਟੀ ਰਾਜੋ ਕੇ ਸਕੂਲ ਚ ਹਰੀ ਦੀਵਾਲੀ ਮਨਾਉਣ ਦਾ ਦਿੱਤਾ ਸੰਦੇਸ਼

 ਦੀਵਾਲੀ ਦੀ ਪਵਿੱਤਰਤਾ ਲਈ ਪ੍ਰਦੂਸ਼ਣ ਮੁਕਤ ਵਾਤਾਵਰਨ ਜ਼ਰੂਰੀ… ਸਹਾਇਕ ਕਮਿਸ਼ਨਰ 

ਫਿਰੋਜ਼ਪੁਰ (   )ਸਾਡੇ ਦੇਸ਼ ਦਾ ਸਭ ਤੋਂ ਪਵਿੱਤਰ ਅਤੇ ਵਿਸ਼ਵ ਪ੍ਰਸਿੱਧ ਤਿਉਹਾਰ ਦੀਵਾਲੀ ਵਾਤਾਵਰਨ ਪ੍ਰਦੂਸ਼ਣ ਦੀ ਭੇਟ ਚੜਦਾ ਨਜ਼ਰ ਆ ਰਿਹਾ ਹੈ ,ਸਾਨੂੰ ਸਾਰਿਆਂ ਨੂੰ ਇਸ ਤਿਉਹਾਰ ਤੇ ਵਾਤਾਵਰਣ ਦੀ ਸ਼ੁੱਧਤਾ ਦਾ ਖਿਆਲ ਰੱਖਦੇ ਹੋਏ ਮਨਾਉਣਾ ਚਾਹੀਦਾ ਹੈ ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਸਹਾਇਕ ਕਮਿਸ਼ਨਰ ਸਰਦਾਰ ਰਣਜੀਤ ਸਿੰਘ ਪੀ ਸੀ ਅੈਸ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ ਵਿਖੇ ਸਤਲੁਜ ਈਕੋ ਕਲੱਬ ਵੱਲੋਂ ਦੀਵਾਲੀ ਦੇ ਤਿਉਹਾਰ ਨੂੰ ਹਰੀ ਦੀਵਾਲੀ ਵਜੋਂ ਮਨਾਉਣ ਲਈ ਡਾ ਸਤਿੰਦਰ ਸਿੰਘ ਨੈਸ਼ਨਲ ਅਵਾਰਡੀ ਪ੍ਰਿੰਸੀਪਲ ਦੀ ਅਗਵਾੲੀ ਵਿੱਚ ਰੱਖੇ ਸਮਾਗਮ ਦੀ ਪ੍ਰਧਾਨਗੀ ਕਰਦਿਆ ਆਪਣੇ ਸੰਬੋਧਨ ਵਿੱਚ ਕਿਹਾ ਉਹਨਾਂ ਨੇ ਸਕੂਲ ਵੱਲੋਂ  ਕੀਤੇ ਉਪਰਾਲੇ ਦੀ ਪ੍ਰਸੰਸਾ ਕਰਦਿਆਂ ਸਕੂਲੀ ਵਿਦਿਆਰਥੀਆਂ ਨੂੰ ਸੰਦੇਸ਼ ਦਿੱਤਾ  ਕਿ ਦੀਵਾਲੀ ਦੇ ਪਵਿੱਤਰ ਤਿਉਹਾਰ ਤੇ ਪਟਾਕਿਆਂ ਨੂੰ ਕਰੋ ਨਾਹ ਤੇ ਬੂਟਿਆਂ ਨੂੰ ਕਰੋ ਹਾਂ ਲਈ ਪ੍ਰੇਰਿਤ ਕੀਤਾ  ਅਤੇ ਪਿੰਡ ਵਾਸੀ ਕਿਸਾਨਾ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੀ ਗੱਲ ਕਰਦਿਆ ਸਰਕਾਰ  
ਦੀਆਂ ਇਸ ਸਬੰਧੀ ਸਕੀਮਾਂ ਦੀ ਵੀ ਜਾਣਕਾਰੀ ਦਿੱਤੀ ।
ਡਾ ਸਤਿੰਦਰ ਸਿੰਘ ਨੇ ਆਏ ਮਹਿਮਾਨਾਂ ਨੂੰ ਰਸਮੀ ਤੌਰ ਤੇ ਸਵਾਗਤ ਕਰਦਿਆਂ ਦੀਵਾਲੀ ਦੇ ਪਵਿੱਤਰ ਤਿਉਹਾਰ ਦੀਆਂ ਸ਼ੁੱਭ ਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਅੱਜ ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਕਰਨਾ ਸਮੇਂ ਦੀ ਸਭ ਤੋਂ ਵੱਡੀ ਜ਼ਰੂਰਤ ਹੈ  ਸਾਨੂੰ ਆਪਣੇ ਪਵਿੱਤਰ ਤਿਉਹਾਰਾ ਦੇ ਮੌਕੇ ਤੇ ਵਾਤਾਵਰਣ ਦੀ ਸ਼ੁੱਧਤਾ ਲਈ ਹਵਾ, ਪਾਣੀ ਅਤੇ ਧਰਤੀ ਬਚਾਉਣ ਦਾ ਖਿਆਲ  ਕਰਨਾ ਚਾਹੀਦਾ  ਹੈ।
ਇਸ ਮੌਕੇ ਸਕੂਲੀ ਵਿਦਿਆਰਥੀਆਂ ਦੇ ਰੰਗੋਲੀ ਮੇਕਿੰਗ ਮੁਕਾਬਲੇ ਕਰਾਏ ਗਏ ਜਿਸ ਵਿੱਚ ਸਕੂਲੀ ਵਿਦਿਆਰਥੀਆਂ ਨੇ ਦਿਲ ਖਿੱਚਵੇਂ ਹਰੀ ਦੀਵਾਲੀ ਨੂੰ ਉਤਸ਼ਾਹਿਤ ਕਰਦੀਆਂ  ਰੰਗੋਲੀ ਬਣਾ ਕੇ ਵਾਤਾਵਰਣ  ਸੰਭਾਲ ਦਾ ਸੰਦੇਸ਼ ਦਿੱਤਾ। ਵਿਦਿਆਰਥੀਆਂ ਨੇ ਕਵਿਤਾਵਾਂ ਅਤੇ ਗੀਤ ਗਾਂ ਕੇ ਮਹੋਲ ਨੂੰ ਖੁਸ਼ ਨੁਮਾ ਕੀਤਾ । ਇਸ ਮੌਕੇ ਸਕੂਲ ਸਟਾਫ ਸੁਖਵਿੰਦਰ  ਸਿੰਘ ਲੈਕਚਰਾਰ  ,ਸ੍ਰੀ ਰਾਜੇਸ਼ ਕੁਮਾਰ, ਜੋਗਿੰਦਰ ਸਿੰਘ, ਗੀਤਾ, ਪ੍ਰਿਤਪਾਲ ਸਿੰਘ  ,ਦਵਿੰਦਰ ਕੁਮਾਰ, ਅਰੁਣ ਕੁਮਾਰ ,ਪਰਮਿੰਦਰ ਸਿੰਘ ਸੋਢੀ , ਸਰੂਚੀ ਮਹਿਤਾ, ਵਿਜੇ ਭਾਰਤੀ, ਮੀਨਾਕਸ਼ੀ ਸ਼ਰਮਾ ,ਅਮਰਜੀਤ ਕੌਰ, ਸੂਚੀ ਜੈਨ, ਬਲਜੀਤ ਕੌਰ ,ਪ੍ਰਵੀਨ ਬਾਲਾ ,ਸੰਦੀਪ ਕੁਮਾਰ, ਮਹਿਮਾ ਕਸ਼ਅਪ, ਵਿਸ਼ੇਸ਼ ਤੋਰ ਤੇ ਹਾਜ਼ਿਰ ਸਨ ।

Related Articles

Back to top button