ਗੱਟੀ ਰਾਜੋ ਕੇ ਸਕੂਲ ਨੇ ਸਿੱਖਿਆ ਦੇ ਖੇਤਰ ‘ਚ ਬਨਾਈ ਨਿਵੇਕਲੀ ਪਹਿਚਾਣ : ਡੀ. ਈ. ਓ.
ਸਕੂਲ ਦੀ ਸਮਾਰਟ ਵਿਗਿਆਨ ਪ੍ਰਯੋਗਸ਼ਾਲਾ ਦਾ ਕੀਤਾ ਉਦਘਾਟਨ
ਗੱਟੀ ਰਾਜੋ ਕੇ ਸਕੂਲ ਨੇ ਸਿੱਖਿਆ ਦੇ ਖੇਤਰ ‘ਚ ਬਨਾਈ ਨਿਵੇਕਲੀ ਪਹਿਚਾਣ : ਡੀ. ਈ. ਓ. ।
ਸਕੂਲ ਦੀ ਸਮਾਰਟ ਵਿਗਿਆਨ ਪ੍ਰਯੋਗਸ਼ਾਲਾ ਦਾ ਕੀਤਾ ਉਦਘਾਟਨ।
ਸ਼ਲਾਘਾਯੋਗ ਕੰਮ ਕਰਨ ਲਈ ਸਕੂਲ ਦੇ 23 ਅਧਿਆਪਕ ਕੀਤੇ ਸਨਮਾਨਿਤ ।
ਫਿਰੋਜ਼ਪੁਰ, 1.5.2021: ( ) ਸਰਹੱਦੀ ਖੇਤਰ ਦੀ ਸਿੱਖਿਆ ਦੇ ਖੇਤਰ ਵਿੱਚ ਗੁਣਾਤਮਕ ਸੁਧਾਰ ਲਿਆਉਣ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋਕੇ ਵੱਲੋਂ ਪ੍ਰਿੰਸੀਪਲ ਡਾ ਸਤਿੰਦਰ ਸਿੰਘ ਅਤੇ ਸਮੂਹ ਸਟਾਫ ਵਲੋਂ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਦੀ ਬਦੌਲਤ ਸਕੂਲ ਨੇ ਨਿਵੇਕਲੀ ਪਹਿਚਾਣ ਬਨਾਈ ਹੈ। ਇਸ ਗੱਲ ਦਾ ਪ੍ਰਗਟਾਵਾ ਜ਼ਿਲ੍ਹਾ ਸਿੱਖਿਆ ਅਫ਼ਸਰ( ਸੈਕੰਡਰੀ ਸਿੱਖਿਆ) ਫਿਰੋਜ਼ਪੁਰ ,ਸ੍ਰੀਮਤੀ ਕੁਲਵਿੰਦਰ ਕੌਰ ਪੀ ਈ ਐੱਸ ਨੇ ਸਕੂਲ ਵਿੱਚ ਤਿਆਰ ਕੀਤੀ ਸਮਾਰਟ ਵਿਗਿਆਨ ਪ੍ਰਯੋਗਸ਼ਾਲਾ ਦੇ ਉਦਘਾਟਨ ਕਰਦਿਆਂ ਕਹੀ। ਉਨ੍ਹਾਂ ਨੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਪ੍ਰਯੋਗਸ਼ਾਲਾ ਸਰਕਾਰੀ ਸਕੂਲ ਵਿੱਚ ਪੜ੍ਹਦੇ ਵਿਦਿਆਰਥੀਆਂ ਲਈ ਬੇਹੱਦ ਲਾਹੇਵੰਦ ਸਾਬਤ ਹੋਵੇਗੀ ,ਇਸ ਨਾਲ ਵਿਗਿਆਨ ਵਿਸ਼ੇ ਦੀ ਪੜ੍ਹਾਈ ਰੌਚਿਕ ਤਰੀਕੇ ਨਾਲ ਕਰਵਾਉਣ ਵਿੱਚ ਮੱਦਦ ਮਿਲੇਗੀ।
ਸਕੂਲ ਪ੍ਰਿੰਸੀਪਲ ਡਾ ਸਤਿੰਦਰ ਸਿੰਘ ਨੇ ਰਸਮੀ ਤੌਰ ਤੇ ਸਵਾਗਤ ਕਰਦਿਆਂ ਕਿਹਾ ਕਿ ਇਸ ਪ੍ਰਯੋਗਸ਼ਾਲਾ ਨੂੰ ਬਹੁਤ ਹੀ ਘੱਟ ਲਾਗਤ ਤੇ ਵਿਗਿਆਨ ਵਿਸ਼ੇ ਦੀ ਅਧਿਆਪਕਾ ਸਰੁਚੀ ਮਹਿਤਾ ਅਤੇ ਬਲਜੀਤ ਕੌਰ ਦੇ ਨਿੱਜੀ ਯਤਨਾਂ ਸਦਕਾ ਸੁਚੱਜੇ ਢੰਗ ਨਾਲ ਤਿਆਰ ਕਰਵਾਇਆ ਗਿਆ ਹੈ । ਜਿਸ ਵਿਚ ਸਕੂਲੀ ਵਿਦਿਆਰਥੀਆਂ ਨੇ ਨੇ ਵੀ ਪੂਰਾ ਸਹਿਯੋਗ ਕੀਤਾ ਹੈ।
ਸਕੂਲ ਵਿੱਚ ਤਿਆਰ ਕੀਤੀ ਪੰਜਾਬੀ ਸੱਥ ,ਹਿੰਦੀ ਕਾਰਨਰ,ਅੰਗਰੇਜ਼ੀ ਚੈਬਰ ਅਤੇ ਸਮਾਜਿਕ ਸਿਖਿਆ ਕਾਰਨਰ ਨੂੰ ਦੇਖ ਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਬੇਹੱਦ ਪ੍ਰਭਾਵਿਤ ਹੋਏ । ਸਟਾਫ ਵੱਲੋਂ ਸਰਹੱਦੀ ਖੇਤਰ ਦੇ ਬੇਹੱਦ ਪਿਛੜੇ ਇਲਾਕੇ ਵਿਚ ਸਾਧਨਾਂ ਦੀ ਕਮੀ ਦੇ ਬਾਵਜੂਦ ਕੀਤੇ ਜਾ ਰਹੇ ਵਿਸ਼ੇਸ਼ ਕੰਮਾਂ ਨੂੰ ਦੇਖਦੇ ਹੋਏ ਜਿਲ੍ਹਾ ਸਿਖਿਆ ਅਫਸਰ ਵੱਲੋਂ ਸਕੂਲ ਦੇ 23 ਅਧਿਆਪਕਾਂ ਨੂੰ ਮੌਕੇ ਤੇ ਹੀ ਵਿਸ਼ੇਸ਼ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ ।
ਇਸ ਮੌਕੇ ਪਿੰਡ ਦੇ ਸਰਪੰਚ ਕਰਮਜੀਤ ਸਿੰਘ ,ਸੁਖਚੈਨ ਸਿੰਘ ਸਟੈਨੋ ਅਤੇ ਸਕੂਲ ਪ੍ਰਬੰਧਕੀ ਕਮੇਟੀ ਦੇ ਮੈਂਬਰਾਂ ਤੋ ਇਲਾਵਾ ਸਕੂਲ ਦਾ ਸਮੂਹ ਸਟਾਫ ਮੈਂਬਰ ਪਰਮਿੰਦਰ ਸਿੰਘ ਸੋਢੀ, ਸ੍ਰੀਮਤੀ ਗੀਤਾ, ,ਸ਼੍ਰੀਮਤੀ ਮਹਿਮਾ ਕਸ਼ਅਪ, ਵਿਜੈ ਭਾਰਤੀ, ਪ੍ਰਿਤਪਾਲ ਸਿੰਘ ਸਟੇਟ ਅਵਾਰਡੀ, ਸੰਦੀਪ ਕੁਮਾਰ, ਸਰੁਚੀ ਮਹਿਤਾ, ਅਮਰਜੀਤ ਕੌਰ, ਸ੍ਰੀ ਅਰੁਨ ਕੁਮਾਰ, ਦਵਿੰਦਰ ਕੁਮਾਰ, ਸੂਚੀ ਜੈਨ ,ਪ੍ਰਵੀਨ ਬਾਲਾ, ਬਲਜੀਤ ਕੌਰ , ਗੁਰਪਿੰਦਰ ਸਿੰਘ,ਮਨਦੀਪ ਸਿੰਘ ,ਸ਼ਵੇਤਾ ਅਰੋੜਾ ,ਵਿਸ਼ਾਲ ਜੈਨ,ਆਂਚਲ,ਕੰਚਨ,ਬਲਜੀਤ ਕੌਰ,ਨੇਹਾ ਕਾਮਰਾ, ਨੈਨਸੀ ਮਨਚੰਦਾ, ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।
ਸਰੁਚੀ ਮਹਿਤਾ ਵੱਲੋ ਆਏ ਮਹਿਮਾਨਾ ਦਾ ਧੰਨਵਾਦ ਕੀਤਾ ਗਿਆ ।
ਸਕੂਲ ਸਟਾਫ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤਾ ਗਿਆ ।
ਮੰਚ ਸੰਚਾਲਨ ਦੀ ਜਿੰਮੇਵਾਰੀ ਪਰਮਿੰਦਰ ਸਿੰਘ ਸੋਢੀ ਨੇ ਬਾਖੁਬੀ ਨਿਭਾਈ ।