Ferozepur News

ਗੱਟੀ ਰਾਜੋ ਕੇ ਸਕੂਲ ਵਿੱਚ ਸ਼ੁਰੂ ਹੋਇਆ ਆਨਲਾਈਨ ਸਮਰ ਕੈਂਪ

ਗੱਟੀ ਰਾਜੋ ਕੇ ਸਕੂਲ ਵਿੱਚ ਸ਼ੁਰੂ ਹੋਇਆ ਆਨਲਾਈਨ ਸਮਰ ਕੈਂਪ

ਗੱਟੀ ਰਾਜੋ ਕੇ ਸਕੂਲ ਵਿੱਚ ਸ਼ੁਰੂ ਹੋਇਆ ਆਨਲਾਈਨ ਸਮਰ ਕੈਂਪ
ਫਿਰੋਜ਼ਪੁਰ ( ) ਕੋਵਿਡ-19 ਕਾਰਨ ਹੋਏ ਲਾਕਡਾਉਨ ਦੋਰਾਨ ਵਿਦਿਆਰਥੀਆਂ ਨੂੰ ਰੁਚੀ ਅਨੁਸਾਰ ਰੁਝੇਵਾਂ ਬਣਾਈ ਰੱਖਣ ਅਤੇ ਕਲਾ ਦਾ ਪ੍ਰਦਰਸ਼ਨ ਕਰਨ ਦੇ ਉਦੇਸ਼ ਨਾਲ ਸਰਹੱਦੀ ਖੇਤਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ ਵਿਖੇ ਪਿ੍ੰਸੀਪਲ ਡਾ ਸਤਿੰਦਰ ਸਿੰਘ ਨੈਸ਼ਨਲ ਅੇਵਾਰਡੀ ਦੀ ਅਗਵਾਈ ਦੇ ਵਿੱਚ 07 ਰੋਜ਼ਾ ਆਨਲਾਈਨ ਸਮਰ ਕੈਂਪ ਦੀ ਸ਼ੁਰੂਆਤ ਕੀਤੀ ਗਈ । ਜਿਸ ਦੇ ਦੁਸਰੇ ਦਿਨ ਵਿਦਿਆਰਥੀਆਂ ਵੱਲੋਂ ਫਾਲਤੂ ਸਮਾਨ ਅਤੇ ਪੇਪਰ ਰਾਹੀ , ਘਰ ਦੀ ਵਰਤੋ ਦੀਆਂ ਆਕ੍ਰਸ਼ਿਤ ਵਸਤੂਆਂ ਬਨਾਈਆ।
ਕੈਪ ਦੇ ਇੰਚਾਰਜ ਸਰੁਚੀ ਮਹਿਤਾ ਅਤੇ ਬਲਜੀਤ ਕੋਰ ਨੇ ਜਾਨਕਾਰੀ ਦਿੰਦੇ ਦੱਸਿਆ ਕਿ ਇਹ ਕੈਪ 11 ਤੋ 17 ਮਈ ਤੱਕ ਲਗਾਇਆ ਜਾ ਰਿਹਾ ਹੈ । ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਦਾ ਮੋਕਾ ਪ੍ਰਦਾਨ ਕਰਨ ਦੇ ਨਾਲ ਨਾਲ ਉਨ੍ਹਾਂ ਨੂੰ ਇਸ ਲਾਕਡਾਊਨ ਦੌਰਾਨ ਰੁਝੇਵਾਂ ਬਣਾਈ ਰੱਖਣਾ ਹੇ ਤਾ ਜੋ ਉਹ ਕਿਸੇ ਕਿਸਮ ਦੇ ਤਨਾਵ ਤੋ ਬਚੇ ਰਹਿਣ ।
ਡਾ ਸਤਿੰਦਰ ਸਿੰਘ ਨੇ ਸਟਾਫ ਵੱਲੋਂ ਕੀਤੇ ਇਸ ਉਪਰਾਲੇ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਸ ਕੈਂਪ ਦੌਰਾਨ ਚੰਗੀ ਕਾਰਜਗਾਰੀ ਦਿਖਾਉਣ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਜਾਵੇਗਾ ।
ਕੈਪ ਨੂੰ ਸਫਲ ਬਨਾਉਣ ਵਿੱਚ ਸਕੁਲ ਸਟਾਫ ਸਮਾਗਮ ਨੂੰ ਸਫਲ ਬਨਾਉਣ ਵਿੱਚ ਸਕੂਲ ਸਟਾਫ ਸੁਖਵਿੰਦਰ ਸਿੰਘ ਲੈਕਚਰਾਰ ,ਸ੍ਰੀ ਰਾਜੇਸ਼ ਕੁਮਾਰ, ਗੀਤਾ, ਪ੍ਰਿਤਪਾਲ ਸਿੰਘ ,ਦਵਿੰਦਰ ਕੁਮਾਰ, ਅਰੁਣ ਕੁਮਾਰ ,ਪਰਮਿੰਦਰ ਸਿੰਘ ਸੋਢੀ , ਸਰੂਚੀ ਮਹਿਤਾ, ਵਿਜੇ ਭਾਰਤੀ, ਮੀਨਾਕਸ਼ੀ ਸ਼ਰਮਾ ,ਅਮਰਜੀਤ ਕੌਰ, ਸੂਚੀ ਜੈਨ, ਬਲਜੀਤ ਕੌਰ ,ਪ੍ਰਵੀਨ ਬਾਲਾ ,ਸੰਦੀਪ ਕੁਮਾਰ, ਮਹਿਮਾ ਕਸ਼ਅਪ,ਗੁਰਪਿੰਦਰ ਸਿੰਘ ਵੱਲੋਂ ਵਿਸ਼ੇਸ਼ ਯੋਗਦਾਨ ਪਾਇਆ ਜਾ ਰਿਹਾ ਹੈ ।

Related Articles

Leave a Reply

Your email address will not be published. Required fields are marked *

Back to top button