Ferozepur News

ਗੱਟੀ ਰਾਜੋ ਕੇ ਸਕੂਲ &#39ਚ ਦੋ ਰੋਜ਼ਾ ਖੇਡ ਮੇਲਾ ਸ਼ਾਨੋ ਸ਼ੌਕਤ ਨਾਲ ਸਮਾਪਤ

 ਫ਼ਿਰੋਜ਼ਪੁਰ ਮਿਤੀ 13 ਅਕਤੂਬਰ 2017 ( ) ਸਰਹੱਦੀ ਖੇਤਰ ਦੀ ਸਿੱਖਿਆ ਦੇ ਵਿਕਾਸ ਲਈ ਵਿਸ਼ੇਸ਼  ਉਪਰਾਲੇ ਕੀਤੇ ਜਾਣਗੇ ਅਤੇ ਵਿਕਾਸ ਲਈ ਫ਼ੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਗੱਲ ਦਾ ਪ੍ਰਗਟਾਵਾ ਸ. ਸ਼ੇਰ ਸਿੰਘ ਘੁਬਾਇਆ ਮੈਂਬਰ ਲੋਕ ਸਭਾ ਨੇ ਹਿੰਦ-ਪਾਕਿ ਸਰਹੱਦ ਤੇ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ ਵਿਖੇ ਆਯੋਜਿਤ ਦੋ ਰੋਜਾ ਖੇਡ ਮੇਲੇ ਦੇ ਸਮਾਪਤੀ ਤੇ ਇਨਾਮ ਵੰਡ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕੀਤਾ। ਆਪਣੇ ਸੰਬੋਧਨ ਵਿਚ ਉਨ੍ਹਾਂ ਨੇ ਸਕੂਲ ਪ੍ਰਿੰਸੀਪਲ ਡਾ. ਸਤਿੰਦਰ  ਸਿੰਘ ਦੀ ਅਗਵਾਈ ਵਿਚ ਸਕੂਲ ਸਟਾਫ਼ ਵੱਲੋਂ  ਸਰਹੱਦੀ ਸਿੱਖਿਆ ਦੇ ਵਿਕਾਸ ਲਈ ਪਾਏ ਜਾ ਰਹੇ ਯੋਗਦਾਨ ਦੀ ਭਰਪੂਰ ਪ੍ਰਸੰਸਾ ਕਰਦਿਆਂ ਹਰ ਪ੍ਰਕਾਰ ਦੀ ਮਦਦ ਦੇਣ ਦਾ ਵਿਸ਼ਵਾਸ ਪ੍ਰਗਟਾਇਆ ਅਤੇ ਸਕੂਲ ਨੂੰ ਇਕ ਕਮਰਾਂ ਬਣਾਉਣ ਲਈ ਗਰਾਂਟ ਦੇਣ ਦਾ ਐਲਾਨ ਕੀਤਾ ਅਤੇ ਸਕੂਲ ਪ੍ਰਬੰਧਕਾਂ ਦੀ ਮੰਗ ਅਨੁਸਾਰ ਸਕੂਲ ਵਿਚ ਸੰਚਾਰ ਅਤੇ ਇੰਟਰਨੈੱਟ ਦੀ ਬੰਦ ਪਈ ਸਹੂਲਤ ਨੂੰ ਦੁਬਾਰਾ ਚਾਲੂ ਕਰਵਾਉਣ ਲਈ ਕੇਂਦਰੀ ਮੰਤਰਾਲੇ ਨਾਲ ਗੱਲਬਾਤ ਕਰ ਕੇ ਹੱਲ ਕਰਵਾਉਣ ਦਾ ਭਰੋਸਾ ਵੀ ਦਿੱਤਾ।

ਸਮਾਗਮ ਦੀ ਸ਼ੁਰੂਆਤ ਵਿਚ ਪ੍ਰਿੰਸੀਪਲ ਡਾ. ਸਤਿੰਦਰ ਸਿੰਘ ਅਤੇ ਸਟਾਫ਼ ਨੇ ਗਰਮਜੋਸ਼ੀ ਨਾਲ ਸਵਾਗਤ ਕਰਦਿਆਂ ਕਿਹਾ ਕਿ ਖੇਡਾਂ ਦਾ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਵਡਮੁੱਲਾ ਯੋਗਦਾਨ ਹੈ, ਪ੍ਰੰਤੂ ਸਕੂਲ ਵਿਚ ਖੇਡ ਦਾ ਮੈਦਾਨ ਦਾ ਨਾ ਹੋਣਾ ਅਤੇ ਨਾ ਹੀ ਖੇਡਾਂ ਦਾ ਅਧਿਆਪਕ ਮੌਜੂਦ ਸੀ ਪ੍ਰੰਤੂ ਅਧਿਆਪਕਾਂ ਅਤੇ ਵਿਦਿਆਰਥੀਆਂ ਕੋਲ ਦ੍ਰਿੜ ਇੱਛਾ ਸ਼ਕਤੀ ਸੀ ਜਿਨ੍ਹਾਂ ਨੇ ਸਤਲੁਜ ਦਰਿਆ ਦੇ ਕੰਡੇ ਨੂੰ ਹੀ ਸਾਫ਼ ਕਰ ਕੇ ਖੇਡ ਦਾ ਮੈਦਾਨ ਬਣਾ ਕੇ 14 ਤਰ੍ਹਾਂ ਦੀਆਂ ਖੇਡਾਂ ਦੇ ਈਵੈਂਟ ਆਯੋਜਿਤ ਕੀਤੇ ਜਿਸ ਵਿਚ 450 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਅੱਜ 95 ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ।

ਪ੍ਰੋਗਰਾਮ ਇੰਚਾਰਜ ਜੁਗਿੰਦਰ ਸਿੰਘ ਅਤੇ ਸ਼ਿੰਦਰਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਡ ਮੇਲੇ ਦੌਰਾਨ ਇੱਕ ਦਿਨ 'ਬੇਟੀ ਬਚਾਓ, ਬੇਟੀ ਪੜ੍ਹਾਓ' ਦੇ ਨਾਮ ਰਿਹਾ, ਸਕੂਲੀ ਵਿਦਿਆਰਥਣਾਂ ਨੇ ਖੇਡ ਦੇ ਖੇਤਰ ਵਿੱਚ ਸ਼ਲਾਘਾਯੋਗ ਪ੍ਰਦਰਸ਼ਨ ਕੀਤਾ ਅਤੇ ਪਰਮਜੀਤ ਕੌਰ ਨੂੰ ਬੈਸਟ ਐਥਲੀਟ ਐਲਾਨਿਆ ਗਿਆ।

ਸਮਾਗਮ ਵਿੱਚ ਸਕੂਲੀ ਵਿਦਿਆਰਥਣਾਂ ਨੇ 'ਬੇਟੀ ਬਚਾਓ, ਬੇਟੀ ਪੜ੍ਹਾਓ' ਤੇ ਆਧਾਰਿਤ ਪ੍ਰਭਾਵਸ਼ਾਲੀ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਿਸ ਦੀ ਸਰੋਤਿਆਂ ਨੇ ਖ਼ੂਬ ਪ੍ਰਸ਼ੰਸਾ ਕੀਤੀ ਅਤੇ ਸ੍ਰ. ਸ਼ੇਰ ਸਿੰਘ ਘੁਬਾਇਆ ਨੇ ਨਗਦ ਇਨਾਮ ਦੇ ਕੇ ਸਨਮਾਨਿਤ ਵੀ ਕੀਤਾ। ਉਨ੍ਹਾਂ ਨੇ ਜੇਤੂ ਖਿਡਾਰੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਅਤੇ ਸਾਜਗਾਰ ਹਾਲਤ ਨਾ ਹੋਣ ਦੇ ਬਾਵਜੂਦ ਵੀ ਕੀਤੀਆਂ ਪ੍ਰਾਪਤੀਆਂ ਲਈ ਵਿਸ਼ੇਸ਼ ਪ੍ਰਸ਼ੰਸਾ ਕੀਤਾ। 

ਸਮਾਗਮ ਨੂੰ ਸਫਲ ਬਣਾਉਣ ਵਿੱਚ ਸਕੂਲ ਲੈਕਚਰਾਰ ਸੁਖਵਿੰਦਰ ਸਿੰਘ, ਗੀਤਾ, ਸਰੂਚੀ ਮਹਿਤਾ, ਮੀਨਾਕਸ਼ੀ ਸ਼ਰਮਾ, ਪ੍ਰਿਤਪਾਲ ਸਿੰਘ, ਲਖਵਿੰਦਰ ਸਿੰਘ, ਸ਼ਿੰਦਰਪਾਲ ਸਿੰਘ, ਵਿਜੇ ਭਾਰਤੀ, ਰਾਜੇਸ਼ ਕੁਮਾਰ, ਜੁਗਿੰਦਰ ਸਿੰਘ, ਦਵਿੰਦਰ ਕੁਮਾਰ ਦਾ ਵਿਸ਼ੇਸ਼ ਯੋਗਦਾਨ ਰਿਹਾ। ਮੰਚ ਸੰਚਾਲਨ ਦੀ ਜ਼ਿੰਮੇਵਾਰੀ ਸੁਖਵਿੰਦਰ ਸਿੰਘ ਨੇ ਬਾਖ਼ੂਬੀ ਨਿਭਾਈ ਅਤੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। 

ਇਸ ਮੌਕੇ ਮੱਖਣ ਸਿੰਘ ਮੈਂਬਰ ਐਸ.ਐਸ. ਬੋਰਡ, ਚੰਨ ਸਿੰਘ ਪੀ.ਏ, ਬਲਬੀਰ ਸਿੰਘ ਸਰਪੰਚ, ਰਾਜੂ ਧਵਨ ਜਲਾਲਾਬਾਦ, ਕਿੱਕਰ ਸਿੰਘ, ਮੱਖਣ ਸਿੰਘ ਸਰਪੰਚ ਗੱਟੀ ਰਾਜੋ ਕੇ, ਗੁਰਨਾਮ ਸਿੰਘ ਚੇਅਰਮੈਨ, ਚਰਨਦੀਪ ਸਿੰਘ ਸਰਪੰਚ, ਡਾ. ਰੂਪ ਸਿੰਘ, ਜੱਗਾ ਸਿੰਘ ਮੈਂਬਰ ਬਲਾਕ ਸੰਮਤੀ, ਨਰਿੰਦਰ ਸਿੰਘ ਜੋਸਨ, ਸਰਵਨ ਸਿੰਘ ਸਰਪੰਚ, ਜੀਤ ਸਿੰਘ ਸਰਪੰਚ, ਜੱਜ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਨਿਵਾਸੀ, ਮੈਂਬਰ ਪੰਚਾਇਤ ਅਤੇ ਵਿਦਿਆਰਥੀਆਂ ਦੇ ਮਾਪੇ ਵੀ ਹਾਜ਼ਰ ਸਨ।

11 Attachments

Related Articles

Back to top button