Ferozepur News

ਘਰ-ਘਰ ਰੁਜ਼ਗਾਰ ਤਹਿਤ ਹਲਕਾ ਫ਼ਿਰੋਜ਼ਪੁਰ ਸ਼ਹਿਰ ਦੇ 26 ਨੌਜਵਾਨਾਂ ਨੂੰ ਦਿੱਤੇ ਨਿਯੁਕਤੀ ਪੱਤਰ: ਪਰਮਿੰਦਰ ਸਿੰਘ ਪਿੰਕੀ

ਫ਼ਿਰੋਜ਼ਪੁਰ 23 ਅਗਸਤ 2018    Manish Bawa
ਪੰਜਾਬ ਸਰਕਾਰ ਵੱਲੋਂ ਚਲਾਈ ਗਈ ਘਰ-ਘਰ ਰੋਜ਼ਗਾਰ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਨਾਲ ਸਬੰਧਿਤ ਕੁੱਲ 165 ਬੇਰੁਜ਼ਗਾਰਾਂ ਨੂੰ ਨੌਕਰੀ ਲਈ ਨਿਯੁਕਤੀ ਪੱਤਰ ਦਿੱਤੇ। ਅੱਜ ਏਥੇ ਹਲਕਾ ਫ਼ਿਰੋਜ਼ਪੁਰ ਸ਼ਹਿਰ ਦੇ ਕੁੱਲ 26 ਬੇਰੁਜ਼ਗਾਰਾਂ ਨੂੰ ਨਿਯੁਕਤੀ ਪੱਤਰ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵੱਲੋਂ ਦਿੱਤੇ ਗਏ। ਇਸ ਮੌਕੇ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਸ. ਬਲਵਿੰਦਰ ਸਿੰਘ ਧਾਲੀਵਾਲ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ।
ਵਿਧਾਇਕ ਪਿੰਕੀ ਨੇ ਨਿਯੁਕਤੀ  ਪੱਤਰ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਬਹੁਤ ਕਿਸਮਤ ਵਾਲੇ ਹਨ ਜਿਨ੍ਹਾਂ ਨੂੰ ਸਰਕਾਰ ਵੱਲੋਂ ਚਲਾਈ ਘਰ-ਘਰ ਰੁਜ਼ਗਾਰ ਮੁਹਿੰਮ ਤਹਿਤ ਨੌਕਰੀ ਪ੍ਰਾਪਤ ਹੋਈ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਨੌਕਰੀ ਕਰਨ ਲਈ  ਪ੍ਰੇਰਿਤ ਕੀਤਾ। 
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰ ਵੱਲੋਂ ਚਲਾਈ ਮੁਹਿੰਮ ਘਰ-ਘਰ ਰੁਜ਼ਗਾਰ ਤਹਿਤ ਅੱਜ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਹਨ। ਉਨ੍ਹਾਂ ਦੱਸਿਆ ਕਿ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ  26 ਬੇਰੁਜ਼ਗਾਰਾਂ ਨੂੰ ਅੱਜ ਨਿਯੁਕਤੀ ਪੱਤਰ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵੱਲੋਂ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਨੌਜਵਾਨ ਸਕਿਉਰਿਟੀ ਸਕਿੱਲ ਇੰਡੀਆ ਲਿਮਟਿਡ ਕੰਪਨੀ ਵੱਲੋਂ ਵੱਖ-ਵੱਖ ਥਾਵਾਂ ਬੈਂਕਾਂ, ਕੈਸ਼ ਵੈਨ, ਹਸਪਤਾਲਾਂ ਆਦਿ ਵਿਚ ਤਾਇਨਾਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਨੌਜਵਾਨਾਂ ਨੂੰ 12500 ਰੁਪਏ ਤੋਂ ਵੱਧ ਯੋਗਤਾ ਮੁਤਾਬਿਕ ਤਨਖ਼ਾਹ ਦਿੱਤੀ ਜਾਵੇਗੀ। 
ਇਸ ਮੌਕੇ ਐਸ.ਐਸ.ਪੀ. ਸ. ਪ੍ਰੀਤਮ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਸ. ਗੁਰਮੀਤ ਸਿੰਘ ਮੁਲਤਾਨੀ, ਜ਼ਿਲ੍ਹਾ ਰੁਜ਼ਗਾਰ ਅਫ਼ਸਰ ਅਸ਼ੋਕ ਜਿੰਦਲ ਸਮੇਤ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਨੌਜਵਾਨ ਮੌਜੂਦ ਸਨ।

Related Articles

Back to top button