ਘਰ ਦੀ ਜਗ•ਾ ਦੀ ਵੰਡ ਨੂੰ ਲੈ ਕੇ ਹੋਈ ਲੜਾਈ
ਫਿਰੋਜ਼ਪੁਰ 28 ਫਰਵਰੀ (ਏ.ਸੀ.ਚਾਵਲਾ) : ਫਿਰੋਜ਼ਪੁਰ ਦੇ ਪਿੰਡ ਸ਼ਾਹ ਵਾਲਾ ਵਿਖੇ ਘਰ ਦੀ ਜਗ•ਾ ਦੀ ਵੰਡ ਨੂੰ ਲੈ ਕੇ ਹੋਏ ਲੜਾਈ ਝਗੜੇ ਵਿਚ ਇਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ ਵਿਚ ਥਾਣਾ ਸਦਰ ਜ਼ੀਰਾ ਦੀ ਪੁਲਸ ਨੇ 4 ਵਿਅਕਤੀਆਂ ਖਿਲਾਫ 323, 452, 34 ਆਈ. ਪੀ. ਸੀ. ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਏ. ਐਸ. ਆਈ. ਹਰਦੇਵ ਸਿੰਘ ਨੇ ਦੱਸਿਆ ਕਿ ਪਿੰਡ ਸ਼ਾਹ ਵਾਲਾ ਦੇ ਰਹਿਣ ਵਾਲੇ ਰਸ਼ਪਾਲ ਸਿੰਘ ਪੁੱਤਰ ਤਾਰਾ ਸਿੰਘ ਨੇ ਦੱਸਿਆ ਕਿ ਇਸੇ ਹੀ ਪਿੰਡ ਦੇ ਰਹਿਣ ਵਾਲੇ ਕੁਝ ਲੋਕਾਂ ਨਾਲ ਘਰ ਦੀ ਜਗ•ਾ ਦੀ ਵੰਡ ਨੂੰ ਲੈ ਕੇ ਝਗੜਾ ਚੱਲ ਰਿਹਾ ਹੈ। ਰਸ਼ਪਾਲ ਸਿੰਘ ਨੇ ਦੱਸਿਆ ਕਿ ਇਸੇ ਝਗੜੇ ਨੂੰ ਲੈ ਕੇ 23 ਫਰਵਰੀ ਦੀ ਸ਼ਾਮ ਨੂੰ ਗੁਰਮੇਲ ਸਿੰਘ ਸਾਬਕਾ ਸਰਪੰਚ ਪੁੱਤਰ ਨਾਜਰ ਸਿੰਘ, ਦਲਜੀਤ ਸਿੰਘ ਪੁੱਤਰ ਗੁਰਮੇਲ ਸਿੰਘ, ਲਖਵਿੰਦਰ ਸਿੰਘ ਪੁੱਤਰ ਗੁਰਨਾਮ ਸਿੰਘ ਅਤੇ ਗੁਰਜੰਟ ਸਿੰਘ ਪੁੱਤਰ ਸ਼ਮਿੰਦਰ ਸਿੰਘ ਨੇ ਉਸ ਦੇ ਘਰ ਵਿਚ ਆ ਕੇ ਉਸ ਦੀ ਕੁੱਟਮਾਰ ਕੀਤੀ ਤੇ ਜ਼ਖਮੀਂ ਕਰ ਦਿੱਤਾ। ਜਾਂਚਕਰਤਾ ਹਰਦੇਵ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਰਸ਼ਪਾਲ ਸਿੰਘ ਦੇ ਬਿਆਨਾਂ ਤੇ ਗੁਰਮੇਲ ਸਿੰਘ, ਦਲਜੀਤ ਸਿੰਘ, ਲਖਵਿੰਦਰ ਸਿੰਘ ਅਤੇ ਗੁਰਜੰਟ ਸਿੰਘ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।