ਚਰਚਾ ਦੀ ਇਮਾਰਤ ਗਿਰਾਉਣ ਦੇ ਮਾਮਲੇ ਵਿੱਚ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨੇ ਪਿੰਡ ਰੱਤਾ ਖੇੜਾ ਵਿੱਚ ਪਹੁੰਚ ਕੇ ਦਰਜ ਕੀਤੇ ਬਿਆਨ, ਜਾਂਚ ਦੇ ਬਾਅਦ ਹੋਵੇਗੀ ਕਾਰਵਾਈ
ਚਰਚਾ ਦੀ ਇਮਾਰਤ ਗਿਰਾਉਣ ਦੇ ਮਾਮਲੇ ਵਿੱਚ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨੇ ਪਿੰਡ ਰੱਤਾ ਖੇੜਾ ਵਿੱਚ ਪਹੁੰਚ ਕੇ ਦਰਜ ਕੀਤੇ ਬਿਆਨ, ਜਾਂਚ ਦੇ ਬਾਅਦ ਹੋਵੇਗੀ ਕਾਰਵਾਈ
ਕਿਹਾ, ਮਾਮਲੇ ਦੀ ਗਹਿਰਾਈ ਤੋਂ ਜਾਂਚ ਕਰਨ ਦੇ ਬਾਅਦ ਪੰਜਾਬ ਸਰਕਾਰ ਨੂੰ ਸੌਂਪਣਗੇ ਰਿਪੋਰਟ, ਦੋਸ਼ੀ ਪਾਏ ਜਾਣ ਵਾਲਿਆਂ ਦੇ ਖਿਲਾਫ ਹੋਵੇਗੀ ਸਖ਼ਤ ਕਾਰਵਾਈ
ਫਿਰੋਜ਼ਪੁਰ 21 ਨਵੰਬਰ 2019 ( ) ਪਿੰਡ ਰੱਤਾ ਖੇੜਾ ਵਿੱਚ ਚਰਚ ਦੀ ਇਮਾਰਤ ਨੂੰ ਗਿਰਾਉਣ (ਡੇਗਣ) ਅਤੇ ਪਵਿੱਤਰ ਗ੍ਰੰਥ ਦੀ ਬੇਅਦਬੀ ਦੇ ਮਾਮਲੇ ਦੀ ਜਾਂਚ ਦੇ ਲਈ ਵੀਰਵਾਰ ਨੂੰ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ੍ਰੀ. ਮੁਨੱਵਰ ਮਸੀਹ ਫਿਰੋਜ਼ਪੁਰ ਦੇ ਪਿੰਡ ਰੱਤਾ ਖੇੜਾ ਪਹੁੰਚੇ। ਇੱਥੇ ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਅਤੇ ਸਬੰਧਿਤ ਲੋਕਾਂ ਦੇ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਬਿਆਨ ਕਲਮਬੱਧ ਕੀਤੇ। ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਦੀ ਉਹ ਖ਼ੁਦ ਗਹਿਰਾਈ ਤੋਂ ਜਾਂਚ ਕਰਨਗੇ ਅਤੇ ਦੋਸ਼ੀ ਪਾਏ ਜਾਣ ਵਾਲਿਆਂ ਦੇ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਜਾਂਚ ਦੇ ਬਾਅਦ ਉਹ ਆਪਣੀ ਰਿਪੋਰਟ ਪੰਜਾਬ ਸਰਕਾਰ ਨੂੰ ਸੌਂਪਣਗੇ। ਇਸ ਮੌਕੇ ਉਨ੍ਹਾਂ ਨਾਲ ਮੈਂਬਰ ਸ੍ਰੀ. ਅਲਬਰਟ ਦੁਆ ਵੀ ਹਾਜ਼ਰ ਸਨ।
ਚੇਅਰਮੈਨ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਨੇ ਦੱਸਿਆ ਕਿ ਸੋਸ਼ਲ ਮੀਡੀਆ ਰਾਹੀਂ ਵਾਇਰਲ ਹੋਏ ਇੱਕ ਵੀਡੀਓ ਦੇ ਰਾਹੀਂ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ, ਜਿਸ ਵਿੱਚ ਇਹ ਕਿਹਾ ਗਿਆ ਹੈ ਕਿ ਪਿੰਡ ਰੱਤਾ ਖੇੜਾ ਵਿੱਚ ਚਰਚ ਦੀ ਇੱਕ ਇਮਾਰਤ ਨੂੰ ਡੇਗਿਆ ਗਿਆ ਹੈ, ਨਾਲ ਹੀ ਪਵਿੱਤਰ ਗ੍ਰੰਥ ਦੀ ਬੇਅਦਬੀ ਕੀਤੀ ਗਈ ਹੈ। ਮਾਮਲੇ ਦੀ ਜਾਣਕਾਰੀ ਲੈਣ ਲਈ ਉਹ ਖ਼ੁਦ ਮੌਕੇ ਤੇ ਜਾਂਚ ਕਰਨ ਲਈ ਪਹੁੰਚੇ। ਇੱਥੇ ਉਨ੍ਹਾਂ ਨੇ ਐੱਸ.ਪੀ. ਜੀ.ਐੱਸ ਚੀਮਾ, ਡੀ.ਐੱਸ.ਪੀ. ਸਤਨਾਮ ਸਿੰਘ ਅਤੇ ਐੱਸ.ਐੱਚ.ਓ. ਕਿਰਪਾਲ ਸਿੰਘ ਨਾਲ ਗੱਲਬਾਤ ਕਰਕੇ ਘਟਨਾਕ੍ਰਮ ਦੀ ਪੂਰੀ ਜਾਣਕਾਰੀ ਹਾਸਲ ਕੀਤੀ। ਇਸ ਤੋਂ ਇਲਾਵਾ ਸਰਪੰਚ ਗੁਰਪ੍ਰੀਤ ਸਿੰਘ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਖ਼ੁਦ ਨੂੰ ਇਮਾਰਤ ਦਾ ਮਾਲਕ ਦੱਸਣ ਵਾਲੀ ਕੁਲਬੀਰ ਕੌਰ, ਪਤੀ ਜੰਗਾ ਸਿੰਘ ਅਤੇ ਪੁੱਤਰ ਮਨਜੀਤ ਸਿੰਘ ਦੇ ਬਿਆਨ ਕਲਮਬੱਧ ਕੀਤੇ ਅਤੇ ਘਟਨਾਕ੍ਰਮ ਦਾ ਪੂਰਾ ਵਿਵਰਣ ਸੁਣਿਆ। ਇਸ ਤੋਂ ਬਾਅਦ ਐੱਸ.ਐੱਚ.ਓ. ਘੱਲਖੁਰਦ ਥਾਣਾ ਕਿਰਪਾਲ ਸਿੰਘ ਅਤੇ ਸਰਪੰਚ ਗੁਰਪ੍ਰੀਤ ਸਿੰਘ ਦੇ ਬਿਆਨ ਵੀ ਕਲਮਬੱਧ ਕੀਤੇ।
ਚੇਅਰਮੈਨ ਮੁਨਵੀਰ ਮਸੀਹ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਘੱਟ ਗਿਣਤੀ ਵਰਗ ਦੇ ਅਧਿਕਾਰੀਆਂ ਦੀ ਰੱਖਿਆ ਅਤੇ ਸੁਰੱਖਿਆ ਦੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਪੂਰੇ ਮਾਮਲੇ ਦੀ ਅਸਲੀਅਤ ਅਤੇ ਘਟਨਾਕ੍ਰਮ ਨੂੰ ਸਾਹਮਣੇ ਲਿਆਉਣ ਦੇ ਲਈ ਇਸ ਮਾਮਲੇ ਦੀ ਬਾਰੀਕੀ ਤੋਂ ਜਾਂਚ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਆਯੋਗ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਣ ਦੇ ਲਈ ਪੂਰੀ ਤਰ੍ਹਾਂ ਸੇ ਪ੍ਰਤੀਬੱਧ ਹੈ ਅਤੇ ਕਈ ਤਰ੍ਹਾਂ ਦੇ ਕਦਮ ਉਠਾਏ ਜਾ ਰਹੇ ਹੈ। ਇਨ੍ਹਾਂ ਯਤਨਾਂ ਦੇ ਨਾਲ ਜ਼ਿਲ੍ਹਾ ਸਤਰ ਤੇ ਪੀਸ ਕਮੇਟੀਆਂ ਦਾ ਵੀ ਗਠਨ ਕੀਤਾ ਗਿਆ ਹੈ ਜੋ ਕਿ ਪੰਜਾਬ ਵਿੱਚ ਭਾਈਚਾਰਾ ਸਾਂਝ ਨੂੰ ਬਰਕਰਾਰ ਰੱਖਣ ਦੇ ਲਈ ਦਿਨ ਰਾਤ ਕੰਮ ਕਰ ਰਹੀ ਹੈ।