ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਰਕਾਰੀ ਸੀਨੀ. ਸੈਕੰ. ਸਕੂਲ (ਲੜਕੇ) ਵਿਖੇ ਲੀਗਲ ਲਿਟਰੇਸੀ ਡੇਅ ਦੇ ਸਬੰਧ ਵਿੱਚ ਸੈਮੀਨਾਰ ਦਾ ਆਯੋਜਨ
ਲੀਗਲ ਲਿਟਰੇਸੀ ਦੇ ਮਕਸਦ ਨਾਲ ਪੜ੍ਹਾਈ ਦੇ ਪੋਸਟਰ ਮੇਕਿੰਗ, ਭਾਸ਼ਣ ਪ੍ਰਤੀਯੋਗਤਾ, ਸੁੰਦਰ ਲਿਖਾਈ ਤੇ ਪੇਂਟਿੰਗ ਮੁਕਾਬਲੇ ਤੇ ਹੋਰ ਬਹੁਤ ਸਾਰੀਆਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ
ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਰਕਾਰੀ ਸੀਨੀ. ਸੈਕੰ. ਸਕੂਲ (ਲੜਕੇ) ਵਿਖੇ ਲੀਗਲ ਲਿਟਰੇਸੀ ਡੇਅ ਦੇ ਸਬੰਧ ਵਿੱਚ ਸੈਮੀਨਾਰ ਦਾ ਆਯੋਜਨ
ਲੀਗਲ ਲਿਟਰੇਸੀ ਦੇ ਮਕਸਦ ਨਾਲ ਪੜ੍ਹਾਈ ਦੇ ਪੋਸਟਰ ਮੇਕਿੰਗ, ਭਾਸ਼ਣ ਪ੍ਰਤੀਯੋਗਤਾ, ਸੁੰਦਰ ਲਿਖਾਈ ਤੇ ਪੇਂਟਿੰਗ ਮੁਕਾਬਲੇ ਤੇ ਹੋਰ ਬਹੁਤ ਸਾਰੀਆਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ
ਫਿਰੋਜ਼ਪੁਰ 9 ਸਤੰਬਰ 2021..
ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਮਿਸ ਏਕਤਾ ਉੱਪਲ ਦੀ ਰਹਿਨੁਮਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਫਿਰੋਜ਼ਪੁਰ ਵਿਖੇ ਲੀਗਲ ਲਿਟਰੇਸੀ ਡੇਅ ਦੇ ਸਬੰਧ ਵਿੱਚ ਸੈਮੀਨਾਰ ਦਾ ਆਯੋਜਨ ਕੀਤਾ ਗਿਆ ।
ਸੈਮੀਨਾਰ ਦੌਰਾਨ ਮਿਸ ਏਕਤਾ ਉੱਪਲ ਨੇ ਦੱਸਿਆ ਕਿ ਸਾਡੇ ਦਫ਼ਤਰ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਦੇ ਵੱਖ-ਵੱਖ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਲੀਗਲ ਲਿਟਰੇਸੀ ਕਲੱਬ ਖੋਲ੍ਹੇ ਗਏ ਹਨ । ਇਨ੍ਹਾਂ ਕਲੱਬਾਂ ਵਿੱਚ ਲੀਗਲ ਲਿਟਰੇਸੀ ਦੇ ਮਕਸਦ ਨਾਲ ਪੜ੍ਹਾਈ ਦੇ ਨਾਲ-ਨਾਲ ਵੱਖ ਵੱਖ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ । ਜਿਨ੍ਹਾਂ ਵਿੱਚ ਪੋਸਟਰ ਮੇਕਿੰਗ, ਭਾਸ਼ਣ ਪ੍ਰਤੀਯੋਗਤਾ, ਸੁੰਦਰ ਲਿਖਾਈ ਮੁਕਾਬਲੇ, ਪੇਟਿੰਗ ਮੁਕਾਬਲੇ ਅਤੇ ਹੋਰ ਬਹੁਤ ਸਾਰੀਆਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ । ਇਸ ਨਾਲ ਵਿਦਿਆਰਥੀਆਂ ਦੀ ਸ਼ਖਸੀਅਤ ਵਿੱਚ ਬਹੁਪੱਖੀ ਵਿਕਾਸ ਕਰਨ ਵੀ ਹੁੰਦਾ ਹੈ। ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹਾ ਫਿਰੋਜ਼ਪੁਰ ਦੇ 122 ਸਕੂਲਾਂ ਦੇ ਲੀਗਲ ਲਿਟਰੇਸੀ ਕਲੱਬਾਂ ਵੱਲੋਂ ਵੀ ਅੱਜ ਵੱਖ-ਵੱਖ ਗਤੀਵਿਧੀਆਂ ਨਾਲ ਲੀਗਲ ਲਿਟਰੇਸੀ ਡੇਅ ਮਨਾਇਆ ਗਿਆ।
ਇਸ ਦੇ ਨਾਲ ਪਿਛਲੇ ਦਿਨੀ 5 ਸਤੰਬਰ ਨੂੰ ਮਨਾਏ ਗਏ ਅਧਿਆਪਕ ਦਿਵਸ ਦੀਆਂ ਗਤੀਵਿਧੀਆਂ ਵਿੱਚੋਂ ਅੱਵਲ, ਦੂਜੇ ਅਤੇ ਤੀਜੇ ਸਥਾਨ ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ । ਉਨ੍ਹਾਂ 11 ਸਤੰਬਰ 2021 ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਮ ਜਨਤਾ ਇਸ ਦਫ਼ਤਰ ਵੱਲੋਂ ਮਿਲਣ ਵਾਲੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਫਾਇਦਾ ਉਠਾ ਸਕਦੇ ਹਨ । ਇਸ ਤੋਂ ਇਲਾਵਾ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟੋਲ ਫਰੀ ਨੰਬਰ 1968 ਦਾ ਵੀ ਪ੍ਰਚਾਰ ਕੀਤਾ ਗਿਆ । ਇਹ ਸੈਮੀਨਾਰ ਇਸ ਸਕੂਲ ਦੇ ਪ੍ਰਿੰਸੀਪਲ ਸ਼੍ਰੀ ਜਗਦੀਪ ਪਾਲ ਸ਼ਰਮਾ ਅਤੇ ਲੀਗਲ ਲਿਟਰੇਸੀ ਕਲੱਬ ਦੇ ਇੰਚਾਰਜ ਮਿਸ ਨਿਤੀਮਾ ਸ਼ਰਮਾ ਵੱਲੋਂ ਕਰਵਾਇਆ ਗਿਆ । ਇਸ ਵਿੱਚ ਬੈਸਟ ਟੀਚਰ ਦੇ ਤੌਰ ਤੇ ਇਸ ਸਕੂਲ ਦੇ ਮਿਸ ਨਿਤੀਮਾ ਸ਼ਰਮਾ ਅਤੇ ਮਿਸ ਹਰਲੀਨ ਕੌਰ ਨੂੰ ਸਨਮਾਨਿਤ ਕੀਤਾ ਗਿਆ । ਇਸ ਮੌਕੇ ਸ਼੍ਰੀ ਬਲਵਿੰਦਰ ਪਾਲ ਸ਼ਰਮਾ ਐਨ. ਜੀ. ਓ. ਵੀ ਹਾਜ਼ਰ ਸਨ ।