ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਅਥਾਰਟੀ ਫਿਰੋਜ਼ਪੁਰ ਜੀ ਵੱਲੋਂ ਭਗਤ ਪੂਰਨ ਸਿੰਘ ਡੈਫ ਐਂਡ ਡੰਬ ਸਕੂਲ ਦਾ ਦੌਰਾ ਕੀਤਾ ਗਿਆ
ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਅਥਾਰਟੀ ਫਿਰੋਜ਼ਪੁਰ ਜੀ ਵੱਲੋਂ ਭਗਤ ਪੂਰਨ ਸਿੰਘ ਡੈਫ ਐਂਡ ਡੰਬ ਸਕੂਲ ਦਾ ਦੌਰਾ ਕੀਤਾ ਗਿਆ
ਫਿਰੋਜ਼ਪੁਰ, 6।12।2022ਯ ਪਿਛਲੇ ਦਿਨੀਂ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਸ਼੍ਰੀ ਵੀਰਇੰਦਰ ਅਗਰਵਾਲ ਜੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਸ ਏਕਤਾ ਉੱਪਲ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਅਥਾਰਟੀ ਫਿਰੋਜ਼ਪੁਰ ਜੀ ਵੱਲੋਂ ਅੱਜ ਭਗਤ ਪੂਰਨ ਸਿੰਘ ਡੈਫ ਐਂਡ ਡੰਬ ਸਕੂਲ (ਗੂੰਗੇ ਅਤੇ ਬੋਲੇ ਬੱਚਿਆਂ ਦਾ ਸਕੂਲ) ਦਾ ਦੌਰਾ ਕੀਤਾ ਗਿਆ ।
ਇਸ ਮੌਕੇ ਜੱਜ ਸਾਹਿਬ ਨੇ ਸਕੂਲ ਦੇ ਬੱਚਿਆਂ ਨਾਲ ਵਿਸ਼ੇਸ਼ ਪ੍ਰੋਗਰਾਮ ਰੱਖਿਆ ਜਿਸ ਵਿੱਚ ਉਨ੍ਹਾਂ ਨੇ ਬੱਚਿਆਂ ਨਾਲ ਉਨ੍ਹਾਂ ਦੇ ਇਸ਼ਾਰਿਆਂ ਦੀ ਭਾਸ਼ਾ ਵਿੱਚ ਗੱਲਬਾਤ ਕੀਤੀ ਅਤੇ ਉਨ੍ਹਾਂ ਦਾ ਹਾਲ ਚਾਲ ਪੁੱਛਿਆ । ਇਸ ਮੌਕੇ ਇਸ ਸਕੂਲ ਦੇ ਹੈਡ ਟੀਚਰ ਮਿਸ ਹਰਵਿੰਦਰ ਕੌਰ ਵੀ ਜੱਜ ਸਾਹਿਬ ਦੇ ਨਾਲ ਬੱਚਿਆਂ ਦੀ ਵਾਰਤਾਲਾਪ ਲਈ ਸਹਾਇਤਾ ਕੀਤੀ । ਇਸ ਦੇ ਨਾਲ ਹੀ ਜੱਜ ਸਾਹਿਬ ਨੇ ਬੱਚਿਆਂ ਦੀਆਂ ਮੁਸ਼ਕਿਲਾਂ ਸੁਣੀਆਂ । ਇਸ ਤੋਂ ਇਲਾਵਾ ਜੱਜ ਸਾਹਿਬ ਨੇ ਇਸ ਮੌਕੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਾਹਿਬ ਨੇ ਇਨ੍ਹਾਂ ਬੱਚਿਆਂ ਲਈ ਗਰਮ ਕੋਟੀਆਂ ਵੀ ਭੇਜੀਆਂ ਜ਼ੋ ਕਿ ਮੌਕੇ ਤੇ ਮਿਸ ਏਕਤਾ ਉੱਪਲ ਜੱਜ ਸਾਹਿਬ ਵੱਲੋਂ ਇਸ ਸੰਸਥਾ ਤੇ ਸਾਰੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸਰੀਰਕ ਸਾਈਜ਼ ਦੇ ਹਿਸਾਬ ਨਾਲ ਉਨ੍ਹਾਂ ਨੂੰ ਕੋਟੀਆਂ ਵੰਡੀਆਂ ਅਤੇ ਇਸ ਦੇ ਨਾਲ ਜੱਜ ਸਾਹਿਬ ਨੇ ਬੱਚਿਆਂ ਨੂੰ ਫਰੂਟ ਅਤੇ ਬਿਸਕੁਟ ਵੀ ਵੰਡੇ । ਇਸ ਤੇ ਨਾਲ ਨਾਲ ਜੱਜ ਸਾਹਿਬ ਨੇ ਵਿਕਟਮ ਕੰਪਨਸੇਸ਼ਨ ਸਕੀਮ ਅਧੀਨ ਇਹ ਸੈਮੀਨਾਰ ਵੀ ਲਗਾਇਆ ਅਤੇ ਇਸ ਸੰਸਥਾ ਦੇ ਸਟਾਫ ਨੂੰ ਇਸ ਤੋਂ ਜਾਣੂ ਕਰਵਾਇਆ ਅਤੇ ਇਸ ਸੰਸਥਾ ਦੇ ਸਾਰੇ ਵਿਦਿਆਰਥੀਆਂ ਨੂੰ ਇਸ ਸਕੀਮ ਤੋਂ ਜਾਣੂ ਕਰਵਾਉਣ ਦੇ ਆਦੇਸ਼ ਦਿੱਤੇ ।