ਚੇਅਰਮੈਨ ਮਾਰਕਿਟ ਕਮੇਟੀ ਸੁਖਵਿੰਦਰ ਸਿੰਘ ਅਟਾਰੀ ਨੇ ਮਹਾਲਮ ਮੰਡੀ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ
ਫਿਰੋਜ਼ਪੁਰ 30 ਸਤੰਬਰ 2020 ਚੇਅਰਮੈਨ ਮਾਰਕੀਟ ਕਮੇਟੀ ਸੁਖਵਿੰਦਰ ਸਿੰਘ ਅਟਾਰੀ ਨੇ ਅੱਜ ਮਹਾਲਮ ਮੰਡੀ ਫਿਰੋਜ਼ਪੁਰ ਛਾਉਣੀ ਵਿਖੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ।
ਇਸ ਮੌਕੇ ਸ੍ਰ. ਸੁਖਵਿੰਦਰ ਸਿੰਘ ਅਟਾਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੂਰੇ ਸੂਬੇ ਅੰਦਰ ਝੋਨੇ ਦੀ ਨਿਰਵਿਘਨ ਖ਼ਰੀਦ, ਲਿਫ਼ਟਿੰਗ ਅਤੇ ਸਮੇਂ ਸਿਰ ਅਦਾਇਗੀ ਲਈ ਸਖ਼ਤ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਮੰਡੀ ਵਿੱਚ ਹਾਜ਼ਰ ਕਿਸਾਨਾਂ ਨੂੰ ਕਿਹਾ ਕਿ ਉਹ ਮੰਡੀ ਵਿੱਚ ਆਪਣੀ ਝੋਨੇ ਦੀ ਫਸਲ ਪੂਰੀ ਤਰ੍ਹਾਂ ਪਕਾ ਕੇ ਹੀ ਲਿਆਉਣ ਅਤੇ ਟੋਕਨਾਂ ਮਿਲਣ ਤੇ ਹੀ ਫਸਲ ਮੰਡੀ ਲਿਆਉਣ। ਉਨ੍ਹਾਂ ਕਿਹਾ ਕਿ ਕੋਵਿਡ-19 (ਕੋਰੋਨਾ) ਨੂੰ ਦੇਖਦਿਆਂ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਸਾਬਣ ਤੇ ਸੈਨੇਟਾਈਜ਼ਰ ਰੱਖਿਆ ਗਿਆ ਹੈ ਅਤੇ ਕਿਸਾਨਾਂ, ਆੜ੍ਹਤੀਆਂ ਤੇ ਲੇਬਰ ਨੂੰ ਮੂੰਹ ਤੇ ਮਾਸਕ ਪਾਉਣ ਲਈ ਵੀ ਕਿਹਾ ਜਾ ਰਿਹਾ ਹੈ ਤਾਂ ਜੋ ਕੋਵਿਡ-19 ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਨੇ ਦੱਸਿਆ ਕਿ ਮੰਡੀਆਂ ਵਿਚ ਕਿਸਾਨਾਂ, ਆੜ੍ਹਤੀਆਂ ਦੀ ਸਹੂਲਤ ਲਈ ਪੀਣ ਵਾਲੇ ਸਾਫ ਪਾਣੀ ਆਦਿ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਇਸ ਮੌਕੇ ਵਾਈਸ ਚੇਅਰਮੈਨ ਬਲਾਕ ਸੰਮਤੀ ਬਲਵੀਰ ਬਾਠ, ਵਾਈਸ ਚੇਅਰਮੈਨ ਮਾਰਕਿਟ ਕਮੇਟੀ ਕੁਲਦੀਪ ਗੱਖੜ, ਸੈਕਟਰੀ ਮਾਰਕਿਟ ਕਮੇਟੀ ਮੁਕੇਸ ਕੁਮਾਰ, ਸੁਪਰਵਾਈਜਰ ਮਾਰਕਿਟ ਕਮੇਟੀ ਹੀਰਾ ਸਿੰਘ, ਇੰਸਪੈਕਟਰ ਪਨਗ੍ਰੇਨ ਗੁਲਾਬ ਸਿੰਘ, ਤਲਵਿੰਦਰ ਉੱਪਲ ਵਕੀਲਾ ਵਾਲੀ, ਅਤੇ ਆੜ੍ਹਤੀਆ ਦਲਜੀਤ ਸਿੰਘ ਆਦਿ ਹਾਜ਼ਰ ਸਨ।