ਚੇਅਰਮੈਨ ਮਾਰਕੀਟ ਕਮੇਟੀ ਫਿਰੋਜਪੁਰ ਛਾਉਣੀ ਵੱਲੋਂ ਕੱਚਾ ਆੜ•ਤੀਆਂ ਨਾਲ ਝੋਨੇ ਦੀ ਖ਼ਰੀਦ ਸਬੰਧੀ ਮੀਟਿੰਗ
ਫਿਰੋਜ਼ਪੁਰ 1 ਅਕਤੂਬਰ (ਏ.ਸੀ.ਚਾਵਲਾ) ਸ.ਬਚਿੱਤਰ ਸਿੰਘ ਮੋਰ ਚੇਅਰਮੈਨ ਮਾਰਕੀਟ ਕਮੇਟੀ ਫਿਰੋਜਪੁਰ ਛਾਉਣੀ ਵੱਲੋਂ ਕੱਚਾ ਆੜ•ਤੀਆਂ ਨਾਲ ਝੋਨੇ ਦੀ ਖ਼ਰੀਦ ਸਬੰਧੀ ਮੀਟਿੰਗ ਕੀਤੀ। ਉਨ•ਾਂ ਸਮੂਹ ਆੜ•ਤੀਆਂ ਨੂੰ ਕਿਹਾ ਕਿ ਉਹ ਕਿਸਾਨਾਂ ਨੂੰ ਮੰਡੀਆਂ ਵਿਚ ਸੁੱਕਾ ਝੋਨਾ ਲਿਆਉਣ ਲਈ ਪ੍ਰੇਰਿਤ ਕਰਨ ਤਾਂ ਜੋ ਉਨ•ਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਨਾ ਹੋਵੇ। ਇਸ ਮੌਕੇ ਉਨ•ਾਂ ਦੱਸਿਆ ਕਿ ਮਾਰਕੀਟ ਕਮੇਟੀ ਫਿਰੋਜ਼ਪੁਰ ਛਾਉਣੀ ਅਧੀਨ ਆਉਂਦੇ ਸਾਰੇ ਖ਼ਰੀਦ ਕੇਂਦਰਾਂ ਵਿਚ ਬਿਜਲੀ, ਪਾਣੀ, ਛਾਂ ਆਦਿ ਦੇ ਪ੍ਰਬੰਧ ਮੁਕੰਮਲ ਹੋ ਚੁੱਕੇ ਹਨ। ਉਨ•ਾਂ ਆੜ•ਤੀਆਂ ਨੂੰ ਕਿਹਾ ਕਿ ਮੰਡੀਆਂ ਵਿਚ ਆਏ ਝੋਨੇ ਦੀ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ•ਾਂ ਮਾਰਕੀਟ ਕਮੇਟੀ ਦੇ ਸਮੂਹ ਕਰਮਚਾਰੀਆਂ ਨੂੰ ਕਿਹਾ ਕਿ ਉਹ ਮੰਡੀਆਂ ਵਿਚ ਤਨਦੇਹੀ ਨਾਲ ਕੰਮ ਕਰਨ। ਇਸ ਮੌਕੇ ਸ੍ਰੀ ਨੰਦ ਕਿਸ਼ੋਰ ਗੂਗਨ ਪ੍ਰਧਾਨ ਆੜ•ਤੀਆਂ ਐਸੋਸੀਏਸ਼ਨ ਫਿਰੋਜਪੁਰ ਛਾਉਣੀ, ਸ੍ਰੀ ਸੰਜੀਵ ਰਾਜਦੇਵ ਸਕੱਤਰ,ਸ.ਰਣਜੀਤ ਸਿੰਘ ਸਕੱਤਰ ਮਾਰਕੀਟ ਕਮੇਟੀ ਫਿਰੋਜ਼ਪੁਰ ਛਾਉਣੀ,ਸ੍ਰੀ ਰਮੇਸ਼ ਗਲਹੋਤਰਾ ਸੁਪਰਡੈਂਟ, ਸ੍ਰੀ ਮੋਹਨ ਕੁਮਾਰ, ਸ੍ਰੀ ਕ੍ਰਿਸ਼ਨ ਕੁਮਾਰ, ਸ੍ਰੀ ਪਵਨ ਚੌਧਰੀ, ਸ੍ਰੀ ਗੋਪਾਲ ਕ੍ਰਿਸ਼ਨ,ਸੰਦੀਪ ਸਿੰਘ, ਬਲਕਰਨ ਸਿੰਘ,ਨਵੀਨ ਧੀਮਾਨ ਆਦਿ ਹਾਜਰ ਸਨ।