ਚੋਣ ਅਬਜ਼ਰਵਰ ਵੱਲੋਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ
ਚੋਣ ਅਬਜ਼ਰਵਰ ਵੱਲੋਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ
ਫਿਰੋਜ਼ਪੁਰ 2 ਫਰਵਰੀ 2021 ( ) ਨਗਰ ਕੌਂਸਲ/ਨਗਰ ਪੰਚਾਇਤ ਦੀਆਂ ਜਿਮਨੀ ਚੋਣਾਂ ਸਬੰਧੀ ਨਿਯੁਕਤ ਕੀਤੇ ਚੋਣ ਅਬਜ਼ਰਵਰ ਸ੍ਰ. ਲਖਮੀਰ ਸਿੰਘ (ਪੀਸੀਐਸ) ਵੱਲੋਂ ਵੱਖ-ਵੱਖ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਰੁਣ ਕੁਮਾਰ ਵੀ ਹਾਜ਼ਰ ਸਨ।
ਚੋਣ ਅਬਜ਼ਰਵਰ ਸ੍ਰ. ਲਖਮੀਰ ਸਿੰਘ (ਪੀਸੀਐਸ) ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਨੂੰ ਨਗਰ ਕੌਂਸਲ ਦੀਆਂ ਚੋਣਾਂ ਨੂੰ ਲੈ ਕੇ ਕਿਸੇ ਤਰ੍ਹਾਂ ਦੀ ਮੁਸ਼ਕਲ ਪੇਸ਼ ਆ ਰਹੀ ਹੈ ਜਾਂ ਉਨ੍ਹਾਂ ਨੂੰ ਇਸ ਸਬੰਧੀ ਕੋਈ ਵੀ ਸ਼ਿਕਾਇਤ ਜਾਂ ਸ਼ੰਕਾ ਹੈ ਤਾਂ ਉਹ ਉਨ੍ਹਾਂ ਦੇ ਧਿਆਨ ਵਿੱਚ ਲਿਆ ਸਕਦੇ ਹਨ।
ਇਸ ਦੌਰਾਨ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਵੱਲੋਂ ਆਪਣੀਆਂ ਕੁੱਝ ਮੁਸ਼ਕਲਾਂ ਬਾਰੇ ਜਾਣੂ ਕਰਵਾਇਆ ਗਿਆ ਜਿਸ ਤੇ ਚੋਣ ਅਬਜ਼ਰਵਰ ਨੇ ਤੁਰੰਤ ਹੱਲ ਕਰਨ ਦਾ ਭਰੋਸਾ ਦਵਾਇਆ। ਉਨ੍ਹਾਂ ਕਿਹਾ ਕਿ ਚੋਣਾਂ ਸਬੰਧੀ ਪੂਰੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਸਮੂਹ ਚੋਣ ਪ੍ਰਕਿਰਿਆ ਨੂੰ ਸ਼ਾਂਤੀਪੂਰਵਕ ਤੇ ਸਫਲਤਾਪੂਰਵਕ ਨਾਲ ਨੇਪਰੇ ਚਾੜਿਆ ਜਾਵੇਗਾ।