ਚੋਣ ਡਿਊਟੀ ਵਿੱਚ ਕੁਤਾਹੀ ਕਰਨ ਵਾਲੇ ਅਧਿਆਪਕ ਖਿਲਾਫ ਪੁਲਿਸ ਤੇ ਵਿਭਾਗੀ ਕਾਰਵਾਈ ਦੇ ਆਦੇਸ਼
ਚੋਣ ਡਿਊਟੀ ਵਿੱਚ ਕੁਤਾਹੀ ਕਰਨ ਵਾਲੇ ਅਧਿਆਪਕ ਖਿਲਾਫ ਪੁਲਿਸ ਤੇ ਵਿਭਾਗੀ ਕਾਰਵਾਈ ਦੇ ਆਦੇਸ਼
ਫਿਰੋਜ਼ਪੁਰ 13 ਅਕਤੂਬਰ ( ) ਜ਼ਿਲ੍ਹਾ ਚੋਣਕਾਰ ਅਫਸਰ ਫਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਸ਼੍ਰੀ ਸੁਖਦੇਵ ਸਿੰਘ ਪੀ.ਟੀ.ਆਈ, ਸਰਕਾਰੀ ਸੀਨੀਆਰ ਸੈਕੰਡਰੀ ਸਕੂਲ, ਖੁਸ਼ਹਾਲ ਸਿੰਘ ਵਾਲਾ ਫਿਰੋਜਪੁਰ ਦੀ ਬਤੌਰ ਬੂਥ ਲੈਵਲ ਅਫਸਰ ਡਿਊਟੀ ਲਗਾਈ ਗਈ ਸੀ ਅਤੇ ਉਸ ਨੂੰ ਆਪਣੀ ਡਿਊਟੀ ਤੇ ਹਾਜ਼ਰ ਹੋਣ ਦੀ ਹਦਾਇਤ ਦੀ ਕੀਤੀ ਗਈ ਸੀ, ਪਰੰਤੂ ਸ੍ਰੀ ਸੁਖਦੇਵ ਸਿੰਘ ਪੀ.ਟੀ.ਆਈ ਆਪਣੀ ਡਿਊਟੀ ਤੇ ਹਾਜ਼ਰ ਨਹੀਂ ਹੋਇਆ। ਜਿਸ ਕਰ ਕੇ ਐਸ.ਐਸ.ਪੀ ਫਿਰੋਜ਼ਪੁਰ ਨੂੰ ਲੋਕ ਪ੍ਰਤੀਨਿਧਤਾ ਐਕਟ 1950 ਸੈਕਸ਼ਨ 32 ਅਧੀਨ ਉਕਤ ਅਧਿਆਪਕ ਖਿਲਾਫ ਬਣਦੀ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਸੁਖਦੇਵ ਸਿੰਘ ਪੀ.ਟੀ.ਆਈ ਨੂੰ ਐਸ.ਡੀ.ਐਮ ਫਿਰੋਜ਼ਪੁਰ ਵਲੋਂ ਵਾਰ ਵਾਰ ਨੋਟਿਸ ਭੇਜਣ ਤੇ ਵੀ ਕਰਮਚਾਰੀ ਆਪਣੀ ਡਿਊਟੀ ਤੇ ਹਾਜ਼ਰ ਨਹੀਂ ਹੋਇਆ। ਇਸ ਤੋਂ ਇਲਾਵਾ ਜ਼ਿਲ੍ਰਾ ਸਿੱਖਿਆ ਅਫਸਰ ਫਿਰੋਜਪੁਰ ਅਤੇ ਸਕੂਲ ਦੇ ਪ੍ਰਿੰਸੀਪਲ ਵੱਲੋਂ ਵੀ ਸ੍ਰੀ ਸੁਖਦੇਵ ਸਿੰਘ ਪੀ.ਟੀ.ਆਈ ਨੂੰ ਕਈ ਵਾਰ ਡਿਊਟੀ ਤੇ ਹਾਜ਼ਰ ਹੋਣ ਦੀ ਹਦਾਇਤ ਕੀਤੀ ਗਈ ਸੀ, ਪਰੰਤੂ ਕਰਮਚਾਰੀ ਨਾ ਹੀ ਡਿਊਟੀ ਤੇ ਹਾਜ਼ਰ ਹੋਇਆ ਅਤੇ ਨਾ ਹੀ ਉਸ ਵੱਲੋਂ ਇਸ ਸਬੰਧੀ ਕੋਈ ਸਪਸ਼ਟੀਕਰਨ ਦਿਤਾ ਗਿਆ। ਜਿਸ ਤੋਂ ਸਪਸ਼ਟ ਹੈ ਕਿ ਕਰਮਚਾਰੀ ਵੱਲੋਂ ਚੋਣਾਂ ਦੇ ਇਸ ਮਿਤੀ ਬੱਧ ਮਹੱਤਵਪੂਰਨ ਡਿਊਟੀ ਵਿਚ ਅਣਗਹਿਲੀ ਵਰਤੀ ਜਾ ਰਹੀ ਹੈ ਜੋ ਕਿ ਚੋਣ ਨਿਯਮਾਂ ਦੀ ਉਲੰਘਣਾ ਹੈ। ਇਸ ਕਰ ਕੇ ਸ੍ਰੀ ਸੁਖਦੇਵ ਸਿੰਘ ਪੀ.ਟੀ.ਆਈ ਖਿਲਾਫ ਬਣਦੀ ਪੁਲਿਸ ਕਾਰਵਾਈ ਕਰਨ ਲਈ ਐਸ.ਐਸ.ਪੀ ਫਿਰੋਜ਼ਪਰ ਤੋਂ ਇਲਾਵਾ ਵਿਭਾਗੀ ਕਾਰਵਾਈ ਲਈ ਜ਼ਿਲ੍ਹਾ ਸਿੱਖਿਆ ਅਫਸਰ ਫਿਰੋਜ਼ਪੁਰ ਨੂੰ ਵੀ ਲਿਖਿਆ ਗਿਆ ਹੈ। ਜ਼ਿਲ੍ਹਾ ਚੋਣਕਾਰੀ ਅਫਸਰ ਨੇ ਕਿਹਾ ਕਿ ਚੋਣ ਡਿਊਟੀ ਵਿਚ ਕੁਤਾਹੀ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।