Ferozepur News

ਚੋਣ ਨਿਗਰਾਨ ਅਤੇ ਜਿਲ•ਾ ਚੋਣ ਅਫਸਰ ਵੱਲੋਂ ਨਗਰ ਕੌਂਸਲਾਂ, ਨਗਰ ਪੰਚਾਇਤਾਂ ਦੀਆਂ ਚੋਣਾਂ ਦੇ ਪ੍ਰਬੰਧਾਂ ਦਾ ਜਾਇਜ਼ਾ

manjit singh Narang
ਫਿਰੋਜ਼ਪੁਰ 14 ਫਰਵਰੀ (ਏ.ਸੀ.ਚਾਵਲਾ) ਚੋਣ ਕਮਿਸ਼ਨ ਵੱਲੋਂ ਫਿਰੋਜ਼ਪੁਰ ਜਿਲ•ੇ ਲਈ ਨਿਯੁਕਤ ਚੋਣ ਨਿਗਰਾਨ ਸ: ਮਨਜੀਤ ਸਿੰਘ ਨਾਰੰਗ ਆਈ.ਏ.ਐਸ ਅਤੇ  ਜ਼ਿਲ•ਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਇੰਜ਼ੀ: ਡੀ.ਪੀ.ਐਸ ਖਰਬੰਦਾ  ਵੱਲੋਂ ਨਗਰ ਕੌਂਸਲਾਂ, ਨਗਰ ਪੰਚਾਇਤਾਂ ਦੀਆਂ ਚੋਣਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਫਿਰੋਜ਼ਪੁਰ, ਮਮਦੋਟ, ਗੁਰੂਹਰਸਹਾਏ, ਤਲਵੰਡੀ ਭਾਈ ਆਦਿ  ਦੇ ਪੋਲਿੰਗ ਸਟੇਸ਼ਨਾਂ ਦਾ ਦੌਰਾ ਕੀਤਾ ਅਤੇ ਸੁਰੱਖਿਆ ਸਮੇਤ ਸਾਰੇ ਚੋਣ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ•ਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨ:) ਸ਼੍ਰੀ ਅਮਿਤ ਕੁਮਾਰ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਕਮ ਵਧੀਕ ਜ਼ਿਲ•ਾ ਚੋਣ ਅਫਸਰ ਮੈਡਮ ਨੀਲਮਾ, ਸ. ਲਖਵੀਰ ਸਿੰਘ ਐਸ.ਪੀ (ਐਚ) ਸਮੇਤ ਚੌਣਾ ਨਾਲ ਸਬੰਧਿਤ ਅਧਿਕਾਰੀ ਵੀ ਹਾਜਰ ਸਨ। ਚੋਣ ਨਿਗਰਾਨ ਸ: ਮਨਜੀਤ ਸਿੰਘ ਨਾਰੰਗ  ਅਤੇ  ਜ਼ਿਲ•ਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਇੰਜ਼ੀ: ਡੀ.ਪੀ.ਐਸ ਖਰਬੰਦਾ  ਵੱਲੋਂ  ਅੱਜ ਨਗਰ ਕੌਂਸਲਾਂ, ਨਗਰ ਪੰਚਾਇਤਾਂ ਦੀਆਂ ਚੋਣਾਂ ਦੀਆਂ ਨਾਮਜ਼ਦਗੀਆਂ ਦੀ ਜਾਂਚ ਦੇ ਕੰਮ ਦਾ ਜਾਇਜ਼ਾ ਵੀ ਲਿਆ। ਇਸ ਮੌਕੇ ਉਨ•ਾਂ ਰਾਜਨੀਤਿਕ ਪਾਰਟੀਆਂ, ਚੋਣ ਲੜ ਰਹੇ ਉਮੀਦਵਾਰਾਂ ਤੇ ਆਮ ਲੋਕਾਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਤੇ ਕਿਹਾ ਕਿ ਨਗਰ ਕੌਂਸਲਾਂ, ਨਗਰ ਪੰਚਾਇਤਾਂ ਦੀਆਂ ਚੋਣਾਂ ਨਿਰਪੱਖ ਅਤੇ ਪਾਰਦਰਸ਼ਤੀ ਤਰੀਕੇ ਨਾਲ ਕਰਵਾਈਆਂ ਜਾਣਗੀਆਂ।ਉਨ•ਾਂ ਚੋਣ ਜ਼ਾਬਤੇ ਬਾਰੇ ੰ ਜਾਣੂ ਕਰਵਾਉਂਦਿਆਂ ਦੱਸਿਆ ਕਿ ਚੋਣ ਪ੍ਰਚਾਰ ਦੌਰਾਨ ਕੋਈ ਵੀ ਪਾਰਟੀ ਕਿਸੇ ਵੀ ਧਾਰਮਿਕ ਸਥਾਨ ਦੀ ਚੋਣ ਪ੍ਰਚਾਰ ਵਾਸਤੇ ਵਰਤੋਂ ਨਹੀਂ ਕਰ ਸਕਦੀ। ਇਸ ਤੋਂ ਇਲਾਵਾ ਕਿਸੇ ਉਮੀਦਵਾਰ ਦੀ ਨਿੱਜੀ ਜਿੰਦਗੀ &#39ਤੇ ਦੋਸ਼ ਨਹੀਂ ਲਗਾਏ ਜਾ ਸਕਦੇ। ਕੋਈ ਵੀ ਉਮੀਦਵਾਰ ਜਾਤੀ ਅਤੇ ਧਰਮ ਦੇ ਆਧਾਰ &#39ਤੇ ਵੋਟਾਂ ਨਹੀਂ ਮੰਗ ਸਕਦਾ।  ਕੋਈ ਵੀ ਉਮੀਦਵਾਰ ਅਜਿਹਾ ਪ੍ਰਚਾਰ ਨਹੀਂ ਕਰ ਸਕਦਾ ਜਿਸ ਨਾਲ ਵੱਖ-ਵੱਖ ਧਰਮਾਂ ਦੇ ਲੋਕਾਂ ਵਿੱਚ ਨਫ਼ਰਤ ਫੈਲਦੀ ਹੋਵੇ। ਉਨ•ਾਂ ਦੱਸਿਆ ਕਿ ਕਿਸੇ ਵੀ ਰਾਜਨੀਤਿਕ ਪਾਰਟੀ ਵੱਲੋਂ ਚੋਣ ਪ੍ਰਚਾਰ ਲਈ ਜਨਤਕ ਮੀਟਿੰਗਾਂ ਜਾਂ ਜਲੂਸ ਕੱਢਣ ਜਾਂ ਰੈਲੀਆਂ ਕਰਨ ਲਈ ਪਹਿਲਾਂ ਸਬੰਧਤ ਐਸ.ਡੀ.ਐਮ. ਤੋਂ ਪ੍ਰਵਾਨਗੀ ਲੈਣੀ ਲਾਜ਼ਮੀ ਹੋਵੇਗੀ। ਉਨ•ਾਂ ਇਹ ਵੀ ਦੱਸਿਆ ਕਿ ਚੋਣ ਪ੍ਰਚਾਰ ਲਈ ਲਾਊਡ ਸਪੀਕਰ ਦੀ ਅਗੇਤੀ ਪ੍ਰਵਾਨਗੀ ਲੈਣੀ ਲਾਜ਼ਮੀ ਹੈ ਅਤੇ ਸਵੇਰੇ 7 ਵਜੇ ਤੋਂ ਲੈ ਕੇ ਰਾਤ 10 ਵਜੇ ਤੱਕ ਹੀ ਲਾਊਡ ਸਪੀਕਰਾਂ ਦੀ ਵਰਤੋਂ ਕੀਤੀ ਜਾ ਸਕਦੀ ਹੈ। ਕਿਸੇ ਵੀ ਸਰਕਾਰੀ ਇਮਾਰਤ ਜਾਂ ਜਨਤਕ ਸਥਾਨ &#39ਤੇ ਪੋਸਟਰ ਜਾਂ ਬੈਨਰ ਨਹੀਂ ਲਗਾਏ ਜਾ ਸਕਦੇ। ਇਸ ਤੋਂ ਇਲਾਵਾ ਕਿਸੇ ਦੀ ਪ੍ਰਾਈਵੇਟ ਇਮਾਰਤ &#39ਤੇ ਵੀ ਸਬੰਧਤ ਵਿਅਕਤੀ ਦੀ ਪ੍ਰਵਾਨਗੀ ਨਾਲ ਹੀ ਪ੍ਰਚਾਰ ਸਮਗਰੀ ਲਗਾਈ ਜਾ ਸਕਦੀ ਹੈ। ਉਨ•ਾਂ ਦੱਸਿਆ ਕਿ ਹਰੇਕ ਉਮੀਦਵਾਰ ਨੂੰ ਚੋਣ ਪ੍ਰਚਾਰ &#39ਤੇ ਕੀਤੇ ਗਏ ਖਰਚੇ ਦਾ ਨਿਰਧਾਰਤ ਪ੍ਰੋਫਾਰਮੇ &#39ਤੇ ਆਪਣਾ ਹਿਸਾਬ ਰੱਖਣਾ ਹੋਵੇਗਾ ਅਤੇ ਵੋਟਾਂ ਪੈਣ ਤੋ ਬਾਅਦ 30 ਦਿਨਾਂ ਦੇ ਅੰਦਰ- ਅੰਦਰ ਚੋਣਾਂ ਦੌਰਾਨ ਕੀਤੇ ਖਰਚੇ ਦਾ ਹਿਸਾਬ ਸਬੰਧਤ ਰਿਟਰਨਿੰਗ ਅਫਸਰ ਨੂੰ ਦੇਣਾ ਹੋਵੇਗਾ। ਉਨ•ਾਂ ਜਾਣਕਾਰੀ ਦਿੱਤੀ ਕਿ ਚੋਣ ਕਮਿਸ਼ਨ ਵੱਲੋਂ ਏ ਕਲਾਸ ਦੀ ਨਗਰ ਕੌਸਲ ਦੇ ਉਮੀਦਵਾਰਾਂ ਦੇ ਚੋਣ ਖਰਚੇ ਦੀ ਨਿਰਧਾਰਤ ਸੀਮਾਂ 1 ਲੱਖ 84 ਹਜਾਰ, ਬੀ ਕਲਾਸ ਦੀ ਨਗਰ ਕੌਸਲ  ਲਈ 1 ਲੱਖ 15 ਹਜਾਰ, ਸੀ ਕਲਾਸ ਦੀ ਨਗਰ ਕੌਂਸਲ  ਲਈ ਖਰਚੇ ਦੀ ਸੀਮਾਂ 98 ਹਜਾਰ ਅਤੇ ਡੀ ਕਲਾਸ ਦੀ ਨਗਰ ਪੰਚਾਇਤ  ਲਈ ਖਰਚੇ ਦੀ ਨਿਰਧਾਰਤ ਸੀਮਾਂ 69 ਹਜਾਰ ਰੁਪਏ ਹੋਵੇਗੀ। ਉਨ•ਾਂ ਦੱਸਿਆ ਕਿ ਕੋਈ ਵੀ ਉਮੀਦਵਾਰ ਇਸ ਨਿਰਧਾਰਤ ਸੀਮਾਂ ਤੋਂ ਵੱਧ ਖਰਚ ਨਹੀਂ ਕਰ ਸਕੇਗਾ ਜੇਕਰ ਕੋਈ ਉਮੀਦਵਾਰ ਚੋਣ ਕਮਿਸ਼ਨ ਦੀਆਂ ਇਨ•ਾਂ ਹਦਾਇਤਾਂ ਦੀ ਉਲੰਘਣਾ ਕਰੇਗਾ ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। । ਉਨ•ਾਂ ਇਹ ਵੀ ਦੱਸਿਆ ਕਿ ਵੋਟਾਂ ਪੈਣ ਵਾਲੇ ਦਿਨ ਤੋਂ 48 ਘੰਟੇ ਪਹਿਲਾਂ ਖੁਲਾ ਚੋਣ ਪ੍ਰਚਾਰ ਬੰਦ ਹੋ ਜਾਵੇਗਾ।

Related Articles

Back to top button