ਚੋਣ ਪ੍ਰਚਾਰ ਦੇ ਆਖਰੀ ਦਿਨ ਰੋਹਿਤ ਵੋਹਰਾ ਨੇ ਫਿਰੋਜ਼ਪੁਰ-ਛਾਉਣੀ ‘ਚ ਕੱਢੀ ਪਦ ਯਾਤਰਾ
ਫਿਰੋਜ਼ਪੁਰ ਵਾਸੀਆਂ ਵੱਲੋਂ ਥਾਂ-ਥਾਂ ‘ਤੇ ਰੋਹਿਤ ਵੋਹਰਾ ਦਾ ਕੀਤਾ ਭਰਵਾ ਸਵਾਗਤ
ਚੋਣ ਪ੍ਰਚਾਰ ਦੇ ਆਖਰੀ ਦਿਨ ਰੋਹਿਤ ਵੋਹਰਾ ਨੇ ਫਿਰੋਜ਼ਪੁਰ-ਛਾਉਣੀ ‘ਚ ਕੱਢੀ ਪਦ ਯਾਤਰਾ
– ਫਿਰੋਜ਼ਪੁਰ ਵਾਸੀਆਂ ਵੱਲੋਂ ਥਾਂ-ਥਾਂ ‘ਤੇ ਰੋਹਿਤ ਵੋਹਰਾ ਦਾ ਕੀਤਾ ਭਰਵਾ ਸਵਾਗਤ
– ਵੱਡੀ ਲੀਡ ਨਾਲ ਜਿੱਤ ਕੇ ਸ਼ਹਿਰੀ ਹਲਕੇ ਦੀ ਸੀਟ ਪਾਰਟੀ ਦੀ ਝੋਲੀ ਪਾਈ ਜਾਵੇਗੀ – ਰੋਹਿਤ ਵੋਹਰਾ
ਫਿਰੋਜ਼ਪੁਰ, 18 ਫਰਵਰੀ। ਪੰਜਾਬ ਦੀਆਂ ਵਿਧਾਨ ਸਭਾ ਚੋਣਾਂ 2022 ਦੇ ਚੋਣ ਪ੍ਰਚਾਰ ਦੇ ਆਖਰੀ ਦਿਨ ਹਲਕਾ ਫਿਰੋਜ਼ਪੁਰ ਸ਼ਹਿਰੀ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦੇ ਉਮੀਦਵਾਰ ਰੋਹਿਤ ਵੋਹਰਾ ਵੱਲੋਂ ਫਿਰੋਜ਼ਪੁਰ ਸ਼ਹਿਰ ਛਾਉਣੀ ਵਿਚ ਪਦ ਯਾਤਰਾ ਕਰਕੇ 20 ਫਰਵਰੀ ਨੂੰ ਤੱਕੜੀ ਦੇ ਨਿਸ਼ਾਨ ‘ਤੇ ਮੋਹਰ ਲਗਾ ਕੇ ਕਾਮਯਾਬ ਬਣਾਉਣ ਲਈ ਕਿਹਾ । ਇਸ ਮੌਕੇ ਫਿਰੋਜ਼ਪੁਰ ਵਾਸੀਆਂ ਵੱਲੋਂ ਜਗ੍ਹਾ-ਜਗ੍ਹਾਂ ‘ਤੇ ਰੋਹਿਤ ਵੋਹਰਾ ਦਾ ਭਰਵਾ ਸਵਾਗਤ ਕੀਤਾ ਗਿਆ। ਫਿਰੋਜ਼ਪੁਰ ਵਾਸੀਆਂ ਵੱਲੋਂ ਦਿੱਤੇ ਜਾ ਰਹੇ ਭਰਵੇਂ ਪਿਆਰ ਨੂੰ ਦੇਖਦਿਆ ਰੋਹਿਤ ਵੋਹਰਾ ਨੇ ਕਿਹਾ ਕਿ ਵੱਡੀ ਲੀਡ ਨਾਲ ਹਲਕਾ ਫਿਰੋਜ਼ਪੁਰ ਸ਼ਹਿਰੀ ਦੀ ਸੀਟ ਜਿੱਤ ਕੇ ਸ਼੍ਰੋਮਣੀ ਅਕਾਲੀ ਦਲ ਦੀ ਝੋਲੀ ਪਾਈ ਜਾਵੇਗੀ। ਰੋਹਿਤ ਵੋਹਰਾ ਨੇ ਕਿਹਾ ਕਿ ਕਾਂਗਰਸ ਨੇ ਡਾਕੂਆਂ ਵਾਂਗ ਆਮ ਜਨਤਾ ਨੂੰ ਲੁੱਟਿਆ ਹੈ ਅਤੇ ਲੋਕਾਂ ਤੇ ਅਨੇਕਾ ਜ਼ੁਲਮ ਕੀਤੇ ਹਨ ਅਤੇ ਆਮ ਆਦਮੀ ਪਾਰਟੀ ਨੂੰ ਸਰਕਾਰ ਚਲਾਉਣ ਦਾ ਕੋਈ ਤਜ਼ਰਬਾ ਨਹੀਂ ਹੈ, ਜਿਸ ਨੂੰ ਪੰਜਾਬ ਦੀ ਕਮਾਨ ਸੌਂਪਣਾ ਘਾਟੇ ਦਾ ਸੌਦਾ ਹੋਵੇਗਾ। ਉਹਨਾਂ ਕਿਹਾ ਕਿ ਭਾਜਪਾ ਨੇ ਖੇਤੀ ਕਾਨੂੰਨ ਬਣਾ ਕੇ ਵੱਡੀ ਗਲਤੀ ਕੀਤੀ ਹੈ, ਜਿਹਨਾਂ ਨੂੰ ਰੱਦ ਕਰਵਾਉਣ ਲਈ ਸਾਡੇ 750 ਕਿਸਾਨ ਸ਼ਹੀਦ ਹੋਏ ਹਨ, ਹੁਣ ਪੰਜਾਬ ਦੇ ਲੋਕ ਭਾਜਪਾ ਨੂੰ ਕਬੂਲ ਨਹੀਂ ਕਰਨਗੇ ਪਰ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੇ ਹੱਕਾਂ ਦੀ ਲੜਾਈ ਲੜੀ ਹੈ ਅਤੇ ਪੰਜਾਬ ਦੀ ਤਰੱਕੀ ਬਾਰੇ ਸੋਚਿਆ ਹੈ । ਉਹਨਾਂ ਕਿਹਾ ਕਿ ਹਰੇਕ ਵਰਗ ਵੱਲੋਂ ਸ਼੍ਰੋਮਣੀ ਅਕਾਲੀ ਦਲ ਬਸਪਾ ਗਠਜੋੜ ਨੂੰ ਭਰਵਾਂ ਸਮਰਥਨ ਦਿੱਤਾ ਜਾ ਰਿਹਾ ਹੈ ਅਤੇ ਇਸ ਵਾਰ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਵੱਡੀ ਲੀਡ ਨਾਲ ਜਿੱਤ ਰਿਹਾ ਹੈ। ਰੋਹਿਤ ਵੋਹਰਾ ਨੇ ਕਿਹਾ ਕਿ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦੀ ਸਰਕਾਰ ਬਣਦਿਆ ਫਿਰੋਜ਼ਪੁਰ ਦਾ ਵਿਕਾਸ ਕਰਵਾ ਕੇ ਫਿਰੋਜ਼ਪੁਰ ਦੀ ਨੁਹਾਰ ਬਦਲੀ ਜਾਵੇਗੀ ਅਤੇ ਗੁੰਡਾਗਰਦੀ ਖਤਮ ਕਰਕੇ ਫਿਰੋਜ਼ਪੁਰ ਵਾਸੀਆਂ ਨੂੰ ਸੁਰੱਖਿਅਤ ਮਾਹੌਲ ਦਿੱਤਾ ਜਾਵੇਗਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਆਹੁਦੇਦਾਰ ਅਤੇ ਵਰਕਰ ਹਾਜ਼ਰ ਸਨ।