Ferozepur News

ਚੋਥਾ ਅੰਤਰਰਾਸ਼ਟਰੀ ਯੋਗ ਦਿਵਸ ਅਤੇ ਯੋਗ ਨੂੰ ਸਮਰਪਿਤ ਜ਼ਿਲ੍ਹਾ ਯੁਵਾ ਸੰਮੇਲਨ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਮਨਾਇਆ ਜਾਵੇਗਾ-ਡਾ. ਰਿਚਾ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਅੰਤਰ ਰਾਸ਼ਟਰੀ ਯੋਗ ਦਿਵਸ ਦੇ ਸਮਾਗਮ ਵਿਚ ਵੱਧ ਤੋਂ ਵੱਧ ਸ਼ਿਰਕਤ ਕਰਨ ਦੀ ਅਪੀਲ ਯੋਗ ਨੂੰ ਅਪਣਾ ਕੇ ਅਸੀਂ ਤੰਦਰੁਸਤੀ ਦੇ ਨਾਲ-ਨਾਲ ਆਰਥਿਕ ਤੌਰ &#39ਤੇ ਵੀ ਮਜ਼ਬੂਤ ਹੋ ਸਕਦੇ ਹਾਂ

ਫਿਰੋਜ਼ਪੁਰ 19 ਜੂਨ 2018 (Manish Bawa ) ਜ਼ਿਲ੍ਹਾ ਪ੍ਰਸਾਸ਼ਨ ਅਤੇ ਨਹਿਰੂ ਯੁਵਾ ਕੇਂਦਰ ਫਿਰੋਜ਼ਪੁਰ ਵੱਲੋਂ ਵੱਖ-ਵੱਖ ਵਿਭਾਗਾਂ ਅਤੇ ਸੰਸਥਾਵਾਂ ਦੇ ਸਹਿਯੋਗ ਨਾਲ ਚੋਥਾ ਅੰਤਰਰਾਸ਼ਟਰੀ ਯੋਗ ਦਿਵਸ ਅਤੇ ਯੋਗ ਨੂੰ ਸਮਰਪਿਤ ਜ਼ਿਲ੍ਹਾ ਯੁਵਾ ਸੰਮੇਲਨ 21 ਜੂਨ 2018 ਨੂੰ ਸ਼ਹੀਦ ਭਗਤ ਸਿੰਘ ਸਟੇਡੀਅਮ ਫਿਰੋਜ਼ਪੁਰ ਸ਼ਹਿਰ ਵਿਖੇ ਮਨਾਇਆ ਜਾਵੇਗਾ। ਜਿਸ ਤਹਿਤ ਵਧੀਕ ਡਿਪਟੀ ਕਮਿਸ਼ਨਰ ਡਾ. ਰਿਚਾ ਆਈ.ਏ.ਐੱਸ. ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮਿੰਨੀ ਮੀਟਿੰਗ ਹਾਲ ਵਿੱਚ ਜ਼ਿਲ੍ਹਾ ਪੱਧਰੀ ਯੋਗਾ ਸਮਾਗਮ ਦੇ ਅਗਾਊ ਪ੍ਰਬੰਧਾਂ ਨੂੰ ਲੈ ਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਯੋਗ ਸੰਸਥਾਵਾਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਸਹਾਇਕ ਕਮਿਸ਼ਨਰ (ਜਨ.) ਸ੍ਰ. ਰਣਜੀਤ ਸਿੰਘ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਸ੍ਰੀ. ਕੇਸ਼ਵ ਗੋਇਲ  ਵੀ ਹਾਜ਼ਰ ਸਨ। 
  ਮੀਟਿੰਗ ਦੀ ਪ੍ਰਧਾਨਗਰੀ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਉਨ੍ਹਾਂ ਵੱਲੋਂ ਕੀਤੇ ਜਾਣ ਵਾਲੇ ਪ੍ਰਬੰਧਾਂ ਬਾਰੇ ਚਰਚਾ ਕੀਤੀ ਗਈ ਅਤੇ ਉਨ੍ਹਾਂ ਨੂੰ ਬਿਨਾਂ ਕਿਸੇ ਕੋਤਾਹੀ ਤੋਂ ਪ੍ਰਬੰਧਾਂ ਨੁੰ ਪੂਰਾ ਕਰਨ ਲਈ ਆਦੇਸ਼ ਵੀ ਦਿੱਤੇ ਗਏ। ਉਨ੍ਹਾਂ ਹਾਜ਼ਰ ਮੈਂਬਰਾਂ ਨੂੰ ਇਸ ਜ਼ਿਲ੍ਹਾ ਪੱਧਰੀ ਯੋਗਾ ਸਮਾਗਮ ਨੂੰ ਸਮੁੱਚੇ ਢੰਗ ਨਾਲ ਸਫਲ ਬਣਾਉਣ ਦੀ ਹਦਾਇਤ ਵੀ ਕੀਤੀ। ਉਨ੍ਹਾਂ ਦੱਸਿਆ ਕਿ ਇਹ ਜ਼ਿਲ੍ਹਾ ਪੱਧਰੀ ਯੋਗਾ ਸਮਾਗਮ ਨਹਿਰੂ ਯੁਵਾ ਕੇਂਦਰ ਵੱਲੋਂ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਯੂਥ ਕਲੱਬਾਂ, ਸਮਾਜ ਸੇਵੀ ਸੰਸਥਾਵਾਂ, ਯੋਗ ਸੰਸਥਾਵਾਂ ਅਤੇ ਆਯੂਸ਼ ਦਾ ਵੀ ਸਹਿਯੋਗ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼ਹੀਦ ਭਗਤ ਸਿੰਘ ਸਟੇਡੀਅਮ ਫਿਰੋਜ਼ਪੁਰ ਸ਼ਹਿਰ ਵਿਖੇ 21 ਜੂਨ ਨੂੰ ਸਵੇਰੇ 7 ਤੋਂ 8 ਵਜੇ ਤੱਕ ਆਯੂਸ਼ ਅਤੇ ਹੋਰ ਯੋਗ ਮਾਹਿਰਾਂ ਵੱਲੋਂ ਸਰੀਰ ਨੂੰ ਤੰਦਰੁਸਤ ਰੱਖਣ ਵਾਲੀਆਂ ਯੋਗ ਕ੍ਰਿਰਿਆਵਾਂ ਕਰਵਾਈਆਂ ਜਾਣਗੀਆਂ ਅਤੇ ਇਸ ਦੇ ਫਾਇਦੇ ਤੇ ਨਿਯਮਾਂ ਬਾਰੇ ਵੀ ਦੱਸਿਆ ਜਾਵੇਗਾ।  ਇਸ ਮੌਕੇ ਸ੍ਰ. ਸਰਬਜੀਤ ਸਿੰਘ ਬੇਦੀ ਜ਼ਿਲ੍ਹਾ ਯੂਥ ਕੁਆਰਡੀਨੇਟਰ ਵੱਲੋਂ ਮੀਟਿੰਗ ਦੇ ਏਜੰਡੇ ਅਨੁਸਾਰ ਵੱਖ-ਵੱਖ ਪ੍ਰਬੰਧਾਂ ਬਾਰੇ ਜਾਣਕਾਰੀ ਵੀ ਦਿੱਤੀ ਗਈ। 
ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਅੰਤਰ ਰਾਸ਼ਟਰੀ ਯੋਗ ਦਿਵਸ ਦੇ ਸਮਾਗਮ ਵਿਚ ਵੱਧ ਤੋਂ ਵੱਧ ਸ਼ਿਰਕਤ ਕਰਨ। ਉਨ੍ਹਾਂ ਯੋਗ ਦੀ ਮਹਤੱਤਾ ਬਾਰੇ ਦੱਸਦਿਆ ਕਿਹਾ ਕਿ ਯੋਗ ਜਿੱਥੇ ਸਾਡੀ ਸਰੀਰਕ, ਮਾਨਸਿਕ ਅਤੇ ਅਧਿਆਤਮਕ ਤੰਦਰੁਸਤੀ ਦਾ ਪ੍ਰਤੀਕ ਹੈ, ਉੱਥੇ ਅਜੋਕੀ ਭੱਜ ਦੌੜ ਦੀ ਜ਼ਿੰਦਗੀ ਵਿੱਚ ਯੋਗ ਸਾਨੂੰ ਸ਼ਾਂਤੀ ਅਤੇ ਤਣਾਅ ਮੁਕਤ ਜੀਵਨ ਬਤੀਤ ਕਰਨ ਦਾ ਮਾਰਗ ਵੀ ਸਿਖਾਉਂਦਾ ਹੈ। ਉਨ੍ਹਾਂ ਕਿਹਾ ਕਿ ਯੋਗ ਨੂੰ ਅਪਣਾ ਕੇ ਅਸੀਂ ਤੰਦਰੁਸਤੀ ਦੇ ਨਾਲ-ਨਾਲ ਆਰਥਿਕ ਤੌਰ 'ਤੇ ਵੀ ਮਜ਼ਬੂਤ ਹੋ ਸਕਦੇ ਹਾਂ, ਕਿਉਂਕਿ ਯੋਗ ਨੂੰ ਅਪਣਾਉਣ ਨਾਲ ਦਵਾਈਆਂ 'ਤੇ ਵੱਡੀ ਪੱਧਰ 'ਤੇ ਹੋਣ ਵਾਲੇ ਖ਼ਰਚੇ ਦੀ ਬੱਚਤ ਹੋ ਸਕਦੀ ਹੈ। ਉਨ੍ਹਾਂ ਸਮਾਜ ਸੇਵੀ ਸੰਸਥਾਵਾਂ, ਸ਼ਹਿਰ ਵਾਸੀਆਂ, ਯੂਥ ਕਲੱਬਾਂ, ਸਰਕਾਰੀ ਵਿਭਾਗਾਂ ਦੇ  ਅਧਿਕਾਰੀਆਂ/ਕਰਮਚਾਰੀਆਂ ਅਤੇ ਆਮ ਲੋਕਾਂ ਨੂੰ ਇਸ ਸਮਾਗਮ ਵਿੱਚ ਸ਼ਾਮਲ ਹੋਣ ਅਤੇ ਸਹਿਯੋਗ ਦੇਣ ਲਈ ਅਪੀਲ ਕੀਤੀ। 
ਇਸ ਮੌਕੇ ਸ੍ਰ. ਰਣਜੀਤ ਸਿੰਘ ਸਹਾਇਕ ਕਮਿਸ਼ਨਰ (ਜਨ.) , ਸ੍ਰੀ. ਕੇਸ਼ਵ ਗੋਇਲ ਸਹਾਇਕ ਕਮਿਸ਼ਨਰ (ਸ਼ਿਕਾਇਤਾਂ), ਸ੍ਰ. ਗੁਰਕਰਨ ਸਿੰਘ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ, ਸ੍ਰੀ. ਆਰ.ਕੇ. ਗੁਪਤਾ ਲੀਡ ਬੈਂਕ ਮੈਨੇਜਰ, ਸ੍ਰੀ. ਅਸ਼ੋਕ ਬਹਿਲ ਸਕੱਤਰ ਰੈੱਡ ਕਰਾਸ, ਸ੍ਰੀ. ਪੁਸਪਿੰਦਰਪਾਲ ਇੰਚਾਰਜ ਜ਼ਿਲ੍ਹਾ ਟ੍ਰੈਫਿਕ ਪੁਲਿਸ, ਸ੍ਰੀ. ਨੇਕ ਸਿੰਘ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ, ਸ੍ਰੀ. ਸੁਨੀਲ ਕੁਮਾਰ ਜਿਲ੍ਹਾ ਖੇਡ ਅਫਸਰ, ਡਾ. ਦਰਬਾਰਾ ਸਿੰਘ ਜ਼ਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਅਫਸਰ, ਸ੍ਰੀ. ਚਾਂਦ ਪ੍ਰਕਾਸ਼ ਤਹਿਸੀਲਦਾਰ ਚੋਣਾਂ, ਸ੍ਰੀਮਤੀ ਬਲਵੀਰ ਕੌਰ, ਸ੍ਰ. ਬਲਕਾਰ ਸਿੰਘ, ਸ੍ਰ. ਗੁਰਪ੍ਰੀਤ ਸਿੰਘ, ਯੋਗ ਗੁਰੂ ਸ੍ਰੀ. ਐੱਚ.ਐੱਸ, ਡਾ. ਗੁਰਨਾਮ ਸਿੰਘ, ਸ੍ਰੀ. ਪ੍ਰਬੋਧ ਮੋਂਗਾ, ਸ੍ਰੀ. ਦਵਿੰਦਰ ਕੁਮਾਰ, ਸ੍ਰ. ਪਰਮਿੰਦਰ ਥਿੰਦ, ਸ੍ਰੀ. ਸਤਵੰਤ ਕੌਰ, ਸ੍ਰੀਮਤੀ ਸੁਰਿੰਦਰ ਕੌਰ, ਏ.ਸੀ.ਚਾਵਲਾ, ਪ੍ਰਧਾਨ ਪੀ.ਡੀ. ਸ਼ਰਮਾ, ਸ੍ਰੀ. ਐੱਮ.ਆਰ ਅਨੰਦ, ਇੰਦਰਪਾਲ ਸਿੰਘ ਗੋਗੀਆ, ਸ੍ਰੀ. ਸੁਤੀਸ਼ ਪੁਰੀ, ਸ੍ਰੀ. ਹਰ ਭਗਵਾਨ, ਸ੍ਰ. ਗੁਰਦੇਵ ਸਿੰਘ, ਸਮੇਤ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦੇ ਅਤੇ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ। 
 
 

Related Articles

Back to top button