Ferozepur News

ਚੋਰੀ ਦੇ ਤਿੰਨ ਮੋਟਰਸਾਈਕਲਾਂ ਸਮੇਤ ਤਿੰਨ ਗ੍ਰਿਫਤਾਰ

arrestedਫਿਰੋਜ਼ਪੁਰ 3 ਮਾਰਚ (ਏ. ਸੀ. ਚਾਵਲਾ): ਥਾਣਾ ਸਿਟੀ ਫਿਰੋਜ਼ਪੁਰ ਪੁਲਸ ਨੇ ਗਸ਼ਤ ਦੌਰਾਨ ਚੋਰੀ ਦੇ ਤਿੰਨ ਮੋਟਰਸਾਈਕਲਾਂ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ•ਾਂ ਖਿਲਾਫ 379, 411 ਆਈ. ਪੀ. ਸੀ. ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਐਸ. ਆਈ. ਸੁਦੇਸ਼ ਪਾਲ ਸਿੰਘ ਨੇ ਦੱਸਿਆ ਕਿ ਉਨ•ਾਂ ਦੀ ਪੁਲਸ ਪਾਰਟੀ ਬੀਤੀ ਸ਼ਾਮ ਤਿਕੋੜੀ ਮੋੜ ਨੇੜੇ ਆਰ. ਐਸ. ਡੀ. ਕਾਲਜ ਵਿਖੇ ਗਸ਼ਤ ਕਰ ਰਹੀ ਸੀ। ਪੁਲਸ ਨੇ ਦੱਸਿਆ ਕਿ ਇਸ ਦੌਰਾਨ ਉਨ•ਾਂ ਨੂੰ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਜਸਵਿੰਦਰ ਸਿੰਘ ਉਰਫ ਸੁੰਦਰੀ ਪੁੱਤਰ ਨਿਰੰਜਨ ਸਿੰਘ, ਅਰਵਿੰਦਰ ਸਿੰਘ ਉਰਫ ਵਿੰਦਰੀ ਪੁੱਤਰ ਕਰਪਾਲ ਸਿੰਘ ਵਾਸੀਅਨ ਨਵਾਂ ਪੁਰਬਾ ਅਤੇ ਗੁਰਪ੍ਰੀਤ ਸਿੰਘ ਉਰਫ ਮਾਂਟੂੰ ਪੁੱਤਰ ਵਰਿਆਮ ਸਿੰਘ ਵਾਸੀ ਸੂਬਾ ਕਦੀਮ ਚੋਰੀ ਦੇ ਮੋਟਰਸਾਈਕਲ ਦੂਜੇ ਸ਼ਹਿਰਾਂ ਵਿਚ ਵੇਚਦੇ ਹਨ। ਜਾਂਚਕਰਤਾ ਸੁਦੇਸ਼ ਪਾਲ ਸਿੰਘ ਨੇ ਦੱਸਿਆ ਕਿ ਚੈਕਿੰਗ ਦੌਰਾਨ ਜਸਵਿੰਦਰ ਸਿੰਘ, ਅਰਵਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਕੋਲੋਂ 3 ਮੋਟਰਸਾਈਕਲ ਬਿਨ•ਾ ਨੰਬਰੀ ਬਰਾਮਦ ਹੋਏ। ਪੁਲਸ ਨੇ ਦੱਸਿਆ ਕਿ ਚੋਰੀ ਦੇ ਮੋਟਰਸਾਈਕਲਾਂ ਦੀ ਕੀਮਤ 70 ਹਜ਼ਾਰ ਰਪਏ ਹੈ। ਜਾਂਚਕਰਤਾ ਸੁਦੇਸ਼ ਪਾਲ ਸਿੰਘ ਨੇ ਦੱਸਿਆ ਕਿ ਪੁਲਸ ਨੇ ਜਸਵਿੰਦਰ ਸਿੰਘ, ਅਰਵਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਨੂੰ ਗ੍ਰਿਫਤਾਰ ਕਰਕੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।

Related Articles

Back to top button