Ferozepur News

ਚੋਰੀ ਦੇ ਮੋਟਰਸਾਈਕਲ ਸਮੇਤ ਦੋ ਵਿਅਕਤੀਆਂ ਨੂੰ ਪੁਲਸ ਨੇ ਕੀਤਾ ਗ੍ਰਿਫਤਾਰ

ARREST LOGOਫਿਰੋਜ਼ਪੁਰ 19 ਮਾਰਚ (ਏ. ਸੀ. ਚਾਵਲਾ) : ਫਿਰੋਜ਼ਪੁਰ ਦੇ ਕਸਬਾ ਤਲਵੰਡੀ ਭਾਈ ਦੀ ਟੀ. ਪੁਆਇੰਟ ਚੋਟੀਆਂ ਰੋਡ ਵਿਖੇ ਗਸ਼ਤ ਦੌਰਾਨ ਚੋਰੀ ਦੇ ਮੋਟਰਸਾਈਕਲ ਸਮੇਤ ਦੋ ਵਿਅਕਤੀਆਂ ਨੂੰ ਥਾਣਾ ਘੱਲਖੁਰਦ ਦੀ ਪੁਲਸ ਨੇ ਗ੍ਰਿਫਤਾਰ ਕੀਤਾ ਹੈ, ਪੁੱਛਗਿੱਛ ਕਰਨ ਤੇ ਉਕਤ ਵਿਅਕਤੀਆਂ ਕੋਲੋਂ ਚੋਰੀ ਦੇ ਤਿੰਨ ਹੋਰ ਮੋਟਰਸਾਈਕਲ ਵੀ ਬਰਾਮਦ ਕੀਤੇ ਹਨ ਅਤੇ ਉਕਤ ਵਿਅਕਤੀਆਂ ਖਿਲਾਫ 379, 411 ਆਈ. ਪੀ. ਸੀ. ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਤਲਵੰਡੀ ਭਾਈ ਪੁਲਸ ਚੋਂਕੀ ਦੇ ਇੰਚਾਰਜ਼ ਦਵਿੰਦਰ ਸਿੰਘ ਨੇ ਦੱਸਿਆ ਕਿ ਉਨ•ਾਂ ਦੀ ਪੁਲਸ ਪਾਰਟੀ ਬੀਤੀ ਦੁਪਹਿਰ ਟੀ. ਪੁਆਇੰਟ ਚੋਟੀਆਂ ਰੋਡ ਤਲਵੰਡੀ ਭਾਈ ਵਿਖੇ ਗਸ਼ਤ ਕਰ ਰਹੀ ਸੀ ਤਾਂ ਇਸ ਦੌਰਾਨ ਉਨ•ਾਂ ਨੂੰ ਕਿਸੇ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਕੁਲਜਿੰਦਰ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਰਟੋਰ ਰੋਹੀ ਅਤੇ ਸੁਖਚੈਨ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਵਕੀਲਾਂ ਵਾਲਾ ਥਾਣਾ ਸਦਰ ਜ਼ੀਰਾ ਚੋਰੀ ਕੀਤੇ ਮੋਟਰਸਾਈਕਲ ਵੇਚਣ ਆ ਰਹੇ ਹਨ। ਪੁਲਸ ਨੇ ਦੱਸਿਆ ਕਿ ਖਾਸ ਮੁਖਬਰ ਦੀ ਇਤਲਾਹ ਤੇ ਦੱਸੀ ਗਈ ਜਗ•ਾ ਤੇ ਛਾਪੇਮਾਰੀ ਕੀਤੀ ਗਈ ਤਾਂ ਮੋਟਰਸਾਈਕਲ ਡਿਸਕਵਰ ਨੰਬਰ ਪੀ. ਬੀ. 04ਐਲ3481 ਅਤੇ ਪੀ. ਬੀ. 47ਡੀ 7110 ਤੇ ਸਵਾਰ ਦੋਵਾਂ ਵਿਅਕਤੀਆਂ ਨੂੰ ਕਾਬੂ ਕਰ ਲਿਆ ਗਿਆ। ਜਾਂਚਕਰਤਾ ਦਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਵਲੋਂ ਸਖਤੀ ਨਾਲ ਪੁੱਛਣ ਤੇ ਕੁਲਜਿੰਦਰ ਸਿੰਘ ਅਤੇ ਸੁਖਚੈਨ ਸਿੰਘ ਨੇ ਚੋਰੀ ਕੀਤੇ ਹੋਏ ਦੋ ਹੀਰੋ ਹਾਂਡਾ ਮੋਟਰਸਾਈਕਲ ਹੋਰ ਬਰਾਮਦ ਕੀਤੇ ਹਨ। ਪੁਲਸ ਨੇ ਦੱਸਿਆ ਕਿ ਉਕਤ ਵਿਅਕਤੀਆਂ ਕੋਲੋਂ ਹੋਰ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਅਹਿਮ ਸੁਰਾਗ ਲੱਗਣ ਦੀ ਸੰਭਾਵਨਾ ਹੈ।

Related Articles

Back to top button