Ferozepur News

ਜਲ ਜੀਵਨ ਮਿਸ਼ਨ ਤਹਿਤ ਪੰਜਾਬ ਸਰਕਾਰ ਵੱਲੋਂ ਜਲਦ ਹੀ 1100 ਕਰੋੜ ਰੁਪਏ ਦੇ ਪ੍ਰਾਜੈਕਟ ਸ਼ੁਰੂ ਕੀਤੇ ਜਾਣਗੇ- ਬ੍ਰਮ ਸ਼ੰਕਰ ਸ਼ਰਮਾ

ਹੁਸੈਨੀਵਾਲਾ ਵਿਖੇ ਸ਼ਹੀਦਾਂ ਦੀਆਂ ਸਮਾਧਾਂ ਤੇ ਹੋਏ ਨਤਮਸਤਕ, ਹੁਸੈਨੀਵਾਲਾ ਹੈੱਡਵਰਕਸ ਦਾ ਵੀ ਕੀਤਾ ਦੌਰਾ

ਜਲ ਜੀਵਨ ਮਿਸ਼ਨ ਤਹਿਤ ਪੰਜਾਬ ਸਰਕਾਰ ਵੱਲੋਂ ਜਲਦ ਹੀ 1100 ਕਰੋੜ ਰੁਪਏ ਦੇ ਪ੍ਰਾਜੈਕਟ ਸ਼ੁਰੂ ਕੀਤੇ ਜਾਣਗੇ- ਬ੍ਰਮ ਸ਼ੰਕਰ ਸ਼ਰਮਾ
ਜਲ ਜੀਵਨ ਮਿਸ਼ਨ ਤਹਿਤ ਪੰਜਾਬ ਸਰਕਾਰ ਵੱਲੋਂ ਜਲਦ ਹੀ 1100 ਕਰੋੜ ਰੁਪਏ ਦੇ ਪ੍ਰਾਜੈਕਟ ਸ਼ੁਰੂ ਕੀਤੇ ਜਾਣਗੇ- ਬ੍ਰਮ ਸ਼ੰਕਰ ਸ਼ਰਮਾ
ਹਰ ਪਿੰਡ ਵਿੱਚ ਪਾਣੀ ਦੀ ਸਮੱਸਿਆ ਦਾ ਹੱਲ ਕੀਤਾ ਜਾਵੇਗਾ
ਕੈਬਿਨੇਟ  ਮੰਤਰੀ ਦਾ ਫਿਰੋਜ਼ਪੁਰ ਵਿਖੇ ਦੋਰਾ, ਜਲ ਸਰੋਤ ਅਤੇ ਜਲ ਸਪਲਾਈ ਦੇ ਅਧਿਕਾਰੀਆਂ ਸਮੇਤ ਬਾਰ ਐਸੋਸੀਏਸ਼ਨ  ਦੇ ਵਕੀਲਾਂ ਨਾਲ ਕੀਤੀ ਮੀਟਿੰਗ
ਹੁਸੈਨੀਵਾਲਾ ਵਿਖੇ ਸ਼ਹੀਦਾਂ ਦੀਆਂ ਸਮਾਧਾਂ ਤੇ ਹੋਏ ਨਤਮਸਤਕ, ਹੁਸੈਨੀਵਾਲਾ ਹੈੱਡਵਰਕਸ ਦਾ ਵੀ ਕੀਤਾ ਦੌਰਾ
ਫ਼ਿਰੋਜ਼ਪੁਰ 13 ਮਈ  2022 —  ਫਿਰੋਜ਼ਪੁਰ ਵਿਖੇ ਨਹਿਰੀ ਵਿਭਾਗ ਅਤੇ ਜਲ ਸਪਲਾਈ ਵਿਭਾਗ ਦੇ ਕੰਮਾਂ ਦਾ ਰੀਵਿਊ ਕਰਨ ਅਤੇ ਜ਼ਿਲ੍ਹੇ ਦੇ ਲੋਕਾਂ ਦੇ ਪਾਣੀ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੈਬਨਿਟ ਮੰਤਰੀ ਪੰਜਾਬ (ਮੁੜ ਵਸੇਬਾ ਤੇ ਆਫਤ ਪ੍ਰਬੰਧਨ, ਜਲ ਸ੍ਰੋਤ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ) ਬ੍ਰਮ ਸ਼ੰਕਰ ਸ਼ਰਮਾ (ਜਿੰਪਾ)  ਨੇ ਜਲ ਸਰੋਤ ਅਤੇ ਜਲ ਸਪਲਾਈ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਕ ਇਮਾਨਦਾਰ ਸਰਕਾਰ ਹੈ ਅਤੇ ਜਿਸ ਤਰ੍ਹਾਂ ਕੰਮ ਪਹਿਲਾਂ ਕੀਤੇ ਗਏ ਹਨ ਹੁਣ ਉਸੇ ਤਰ੍ਹਾਂ ਕੰਮ ਨਹੀਂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੌਲੀ ਹੌਲੀ ਹਰ ਵਰਗ ਦੇ ਲੋਕਾਂ ਦੀ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਇਹ ਸਰਕਾਰ ਤੁਰੰਤ ਫ਼ੈਸਲੇ ਲਈ ਜਾਣ ਵਾਲੀ ਸਰਕਾਰ ਦੇ ਨਾਮ ਨਾਲ ਜਾਣੀ ਜਾਵੇਗੀ।
ਇਸ ਦੌਰਾਨ ਉਨ੍ਹਾਂ ਜਲ ਸਰੋਤ ਅਤੇ ਜਲ ਸਪਲਾਈ ਦੇ ਅਧਿਕਾਰੀਆਂ ਨੂੰ ਕਿਹਾ ਕਿ ਆਮ ਲੋਕਾਂ ਨੇ ਸਾਡੀ ਸਰਕਾਰ ਵਿੱਚ ਬਹੁਤ ਵਿਸ਼ਵਾਸ ਦਵਾਇਆ ਹੈ ਇਸ ਲਈ ਇਨ੍ਹਾਂ ਦੀਆਂ ਪਾਣੀ ਜਾਂ ਨਹਿਰੀ ਵਿਭਾਗ ਨਾਲ ਲੈ ਕੇ ਜੋ ਵੀ ਸਮੱਸਿਆਵਾਂ ਹਨ ਉਨ੍ਹਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਕਿਸੇ ਦੀ ਸਿਫ਼ਾਰਿਸ਼ ਥੱਲੇ ਆ ਕੇ ਕੋਈ ਕੰਮ ਕਰਨ ਦੀ ਲੋੜ ਨਹੀਂ ਹੈ ਅਤੇ ਇਮਾਨਦਾਰੀ ਤੇ ਤਨਦੇਹੀ ਨਾਲ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੋਈ ਵੀ ਕੰਮ ਨੂੰ ਪੈਂਡਿੰਗ ਨਾ ਰੱਖਿਆ ਜਾਵੇ ਅਤੇ ਕਿਸੇ ਵੀ ਕੰਮ ਵਿੱਚ ਕੁਤਾਹੀ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਅਧਿਕਾਰੀ ਨੂੰ ਕੰਮ ਵਿਚ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਸੈਕਟਰੀ ਕਿਸ਼੍ਰਨ ਕੁਮਾਰ ਦੇ ਧਿਆਨ ਵਿਚ ਵੀ ਲਿਆ ਸਕਦੇ ਹਨ।
ਇਸ ਦੌਰਾਨ ਉਨ੍ਹਾਂ ਹੁਸੈਨੀਵਾਲਾ ਹੈੱਡਵਰਕਸ ਦਾ ਵੀ ਦੌਰਾ ਕੀਤਾ ਅਤੇ ਨਾਲ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਲਦ ਹੀ 1100 ਕਰੋੜ ਰੁਪਏ ਲਗਾ ਕੇ ਜਲ ਜੀਵਨ ਮਿਸ਼ਨ ਤਹਿਤ ਨਵੇਂ ਪ੍ਰਾਜੈਕਟ ਲਿਆਂਦੇ ਜਾ ਰਹੇ ਹਨ, ਜਿਸ ਤਹਿਤ ਪਿੰਡਾਂ ਵਿੱਚ ਪਾਣੀ ਦੀ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ ਅਤੇ ਸਾਫ ਪਾਣੀ ਮੁਹੱਈਆ ਕਰਵਾਇਆ ਜਾਵੇਗਾ। ਇਸ ਦੌਰਾਨ ਉਨ੍ਹਾਂ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਸ਼ਹੀਦ ਭਗਤ ਸਿੰਘ ਰਾਜਗੁਰੂ ਅਤੇ ਸੁਖਦੇਵ ਦੀਆਂ ਸਮਾਧਾਂ ਤੇ ਸ਼ਰਧਾ ਦੇ ਫੁੱਲ ਵੀ ਭੇਟ ਕੀਤੇ ਅਤੇ ਨਾਲ ਹੀ ਹੂਸੈਨੀਵਾਲਾ ਹੈੱਡਵਰਕਸ ਦਾ ਦੌਰਾ ਵੀ ਕੀਤਾ।
ਜਲ ਜੀਵਨ ਮਿਸ਼ਨ ਤਹਿਤ ਪੰਜਾਬ ਸਰਕਾਰ ਵੱਲੋਂ ਜਲਦ ਹੀ 1100 ਕਰੋੜ ਰੁਪਏ ਦੇ ਪ੍ਰਾਜੈਕਟ ਸ਼ੁਰੂ ਕੀਤੇ ਜਾਣਗੇ- ਬ੍ਰਮ ਸ਼ੰਕਰ ਸ਼ਰਮਾ
ਇਸ ਤੋਂ ਪਹਿਲਾਂ ਉਨ੍ਹਾਂ ਵੱਲੋਂ ਬਾਰ ਐਸੋਸੀਏਸ਼ਨ ਫ਼ਿਰੋਜ਼ਪੁਰ ਫ਼ਰੀਦਕੋਟ ਜਲੰਧਰ ਅਤੇ ਪਟਿਆਲਾ ਦੇ ਵਕੀਲਾਂ ਨਾਲ ਵੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸੀਨੀਅਰ ਵਕੀਲਾਂ ਵੱਲੋਂ ਉਨ੍ਹਾਂ ਨੂੰ ਕੁਝ ਮੰਗਾਂ ਬਾਰੇ ਜਾਣੂ ਕਰਵਾਇਆ ਗਿਆ, ਉਨ੍ਹਾਂ ਕਿਹਾ ਕਿ ਕੁਝ ਇਹੋ ਜਿਹੇ ਕੇਸ ਜੋ ਕਿ ਜ਼ਿਲ੍ਹਾ ਕਚਹਿਰੀ ਪੱਧਰ ਤੇ ਹੱਲ ਕੀਤੇ ਜਾ ਸਕਦੇ ਹਨ ਪਰ ਉਹ ਫਿਨਾਂਸਲ ਕਮਿਸ਼ਨ ਕੋਲ ਭੇਜੇ ਜਾਂਦੇ ਹਨ ਜਿਸ ਨਾਲ ਆਮ ਲੋਕਾਂ ਦੀ ਖੱਜਲ ਖੁਆਰੀ ਅਤੇ ਖਰਚ ਵੱਧ ਹੁੰਦਾ ਹੈ। ਵਕੀਲਾਂ ਦੀਆਂ ਮੰਗਾਂ ਸੁਣਨ ਉਪਰੰਤ ਉਨ੍ਹਾਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਜਲਦ ਹੀ ਉਨ੍ਹਾਂ ਦੀਆਂ ਮੰਗਾਂ ਸਬੰਧੀ ਐਫਸੀਆਰ ਨਾਲ ਵਿਚਾਰ ਵਟਾਂਦਰਾ ਕਰਨਗੇ ਅਤੇ ਉਨ੍ਹਾਂ ਦੀਆਂ ਮੰਗਾ ਦਾ ਹੱਲ ਕੀਤਾ ਜਾਵੇਗਾ।ਉਨ੍ਹਾਂ ਅੰਤ ਵਿੱਚ ਇਹੀ ਕਿਹਾ ਕਿ ਆਮ ਲੋਕਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ ਅਤੇ ਪਿੰਡਾਂ ਵਿੱਚ ਲੋਕਾਂ ਤੇ ਪਾਣੀ ਦੇ ਸੈਂਪਲ ਚੈੱਕ ਕੀਤੇ ਜਾਣ ਅਤੇ ਜੇਕਰ ਕਿਤੇ ਗੰਦਾ ਪਾਣੀ ਆਉਂਦਾ ਹੈ ਤਾਂ ਉਨ੍ਹਾਂ ਦਾ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਰਕਾਰ ਵੱਲੋਂ ਵੱਡੇ ਪ੍ਰਾਜੈਕਟ ਲਿਆਂਦੇ ਜਾ ਰਹੇ ਹਨ। ਇਸ ਮੌਕੇ ਅਧਿਕਾਰੀਆਂ ਨੇ ਕੈਬਨਿਟ ਮੰਤਰੀ ਨੂੰ ਵਿਸ਼ਵਾਸ ਦਵਾਇਆ ਕਿ ਸਰਕਾਰ ਦੇ ਸਾਰੇ ਪ੍ਰਾਜੈਕਟਾਂ/ਕੰਮਾਂ ਨੂੰ ਸਮੇਂ ਸਿਰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕੀਤਾ ਜਾਵੇਗਾ ਅਤੇ ਲੋਕਾਂ ਦੇ ਕੰਮ ਵੀ ਪਹਿਲ ਦੇ ਆਧਾਰ ਤੇ ਕੀਤੇ ਜਾਣਗੇ।
ਇਸ ਮੌਕੇ ਵਿਧਾਇਕ ਫਿਰੋਜ਼ਪੁਰ  ਰਣਬੀਰ ਸਿੰਘ ਭੁੱਲਰ, ਵਿਧਾਇਕ ਫਿਰੋਜ਼ਪੁਰ ਦਿਹਾਤੀ ਰਜਨੀਸ਼ ਦਹੀਆ, ਵਿਧਾਇਕ ਗੁਰੂਹਰਸਹਾਏ ਫੌਜਾ ਸਿੰਘ, ਵਿਧਾਇਕ ਜ਼ੀਰਾ ਨਰੇਸ਼ ਕਟਾਰੀਆ, ਵਿਧਾਇਕ ਫਾਜ਼ਿਲਕਾ ਨਰਿੰਦਰ ਪਾਲ ਸਿੰਘ, ਵਿਧਾਇਕ ਬਲੂਆਣਾ ਅਮਨਦੀਪ ਸਿੰਘ ਮੁਸਾਫ਼ਿਰ, ਵਿਧਾਇਕ ਜਲਾਲਾਬਾਦ ਜਗਦੀਪ ਸਿੰਘ ਗੋਲਡੀ, ਸੈਕਟਰੀ ਇਰੀਗੇਸ਼ਨ ਕ੍ਰਿਸ਼ਨ ਕੁਮਾਰ, ਡਿਪਟੀ ਕਮਿਸ਼ਨਰ ਫਿਰੋਜ਼ਪੁਰ ਅੰਮ੍ਰਿਤ ਸਿੰਘ, ਐੱਸਐੱਸਪੀ ਫਿਰੋਜ਼ਪੁਰ ਚਰਨਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਅਮਿਤ ਮਹਾਜਨ, ਐਸਡੀਐਮ ਜ਼ੀਰਾ ਸੂਬਾ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button