ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਬਾਰ ਐਸੋੋਸੀਏਸ਼ਨ, ਫਿਰੋਜ਼ਪੁਰ ਦੇ ਸਹਿਯੋਗ ਨਾਲ ਕਰਵਾਇਆ ਨਵੇਂ ਬਣੇ ਫੌਜਦਾਰੀ ਕਾਨੂੰਨਾਂ ਉੱਪਰ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਬਾਰ ਐਸੋੋਸੀਏਸ਼ਨ, ਫਿਰੋਜ਼ਪੁਰ ਦੇ ਸਹਿਯੋਗ ਨਾਲ ਕਰਵਾਇਆ ਨਵੇਂ ਬਣੇ ਫੌਜਦਾਰੀ ਕਾਨੂੰਨਾਂ ਉੱਪਰ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ
ਫਿਰੋਜ਼ਪੁਰ, 04 ਮਈ, 2024:
ਸ਼੍ਰੀ ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਦੇ ਦਿਸ਼ਾ—ਨਿਰਦੇਸ਼ਾਂ ਤਹਿਤ ਜ਼ਿਲ੍ਹਾ ਬਾਰ ਐਸੋਸੀਏਸ਼ਨ, ਫਿਰੋਜ਼ਪੁਰ ਦੇ ਸਹਿਯੋਗ ਨਾਲ ਜ਼ਿਲ੍ਹਾ ਅਦਾਲਤਾਂ ਕੰਪਲੈਕਸ, ਫਿਰੋਜ਼ਪੁਰ ਵਿੱਚ ਸਥਿਤ ਐਡਵੋਕੇਟਜ਼ ਬਾਰ ਰੂਮ ਵਿੱਚ ਇੱਕ ਵਿਸ਼ੇਸ਼ ਸੈਮੀਨਾਰ/ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਹ ਪ੍ਰੋਗਰਾਮ ਨਵੇਂ ਬਣੇ ਫੌਜਦਾਰੀ ਕਾਨੂੰਨਾਂ ਉੱਪਰ ਅਧਾਰਿਤ ਸੀ ਜਿਸ ਵਿੱਚ ਮਾਨਯੋਗ ਸੁਪਰੀਮ ਕੋਰਟ ਆਫ ਇੰਡੀਆ ਦੇ ਸੀਨੀਅਰ ਐਡਵੋਕੇਟਜ਼ ਸ੍ਰੀ ਸਕਲ ਭੂਸ਼ਨ ਅਤੇ ਸ੍ਰੀ ਨਿਪੁਨ ਭੂਸ਼ਨ ਉਚੇਚੇ ਤੌਰ ਤੇ ਬਤੌਰ ਰਿਸੋਰਸ ਪਰਸਨ ਹਾਜ਼ਰ ਸਨ, ਜਿਹਨਾਂ ਵੱਲੋਂ ਨਵੇਂ ਬਣੇ ਫੌਜ਼ਦਾਰੀ ਕਾਨੂੰਨਾਂ ਬਾਰੇ ਵਿਸਥਾਰ—ਪੂਰਵਕ ਜਾਣਕਾਰੀ ਦਿੱਤੀ ਗਈ।
ਇਸ ਪ੍ਰੋਗਰਾਮ ਦੌਰਾਨ ਸ੍ਰੀ ਅਜੀਤ ਸਿੰਘ ਸੋਢੀ, ਵਕੀਲ ਸਾਹਿਬਾਨ ਵੱਲੋਂ ਵਕਫ ਬੋਰਡ ਉੱਪਰ ਲਿਖੀ ਗਈ ਕਿਤਾਬ ਨੂੰ ਰਲੀਜ਼ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਸ੍ਰੀ ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਸਮੇਤ ਸੈਸ਼ਨ ਡਵੀਜਨ ਫਿਰੋਜ਼ਪੁਰ ਦੇ ਸਾਰੇ ਜੁਡੀਸ਼ੀਅਲ ਅਫਸਰ ਸਾਹਿਬਾਨਾਂ ਨੇ ਭਾਗ ਲਿਆ। ਇਸ ਦੇ ਨਾਲ ਹੀ ਸ੍ਰੀ ਜਸਦੀਪ ਕੰਬੋਜ਼, ਪ੍ਰਧਾਨ ਬਾਰ ਐਸੋਸੀਏਸ਼ਨ, ਬਾਰ ਮੈਂਬਰ ਸਹਿਬਾਨ ਅਤੇ ਹੋਰ ਵਕੀਲ ਸਾਹਿਬਾਨਾਂ ਨੇ ਇਸ ਪ੍ਰੋਗਰਾਮ ਵਿੱਚ ਭਾਗ ਲਿਆ। ਇਸ ਤੋਂ ਇਲਾਵਾ ਲੀਗਲ ਏਡ ਡਿਫੈਂਸ ਕਾਊਂਸਲ ਸਿਸਟਮ, ਫਿਰੋਜਪੁਰ, ਮੀਡੀਏਟਰ ਸਾਹਿਬਾਨ ਅਤੇ ਪੈਨਲ ਐਡਵੋਕੇਟ ਸਾਹਿਬਾਨ ਵੀ ਹਾਜ਼ਰ ਸਨ।
—-