ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਮਨੁੱਖਤਾ ਅਧਿਕਾਰ ਦਿਵਸ ਮਨਾਇਆ ਗਿਆ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਮਨੁੱਖਤਾ ਅਧਿਕਾਰ ਦਿਵਸ ਮਨਾਇਆ ਗਿਆ।
ਫਿਰੋਜ਼ਪੁਰ,10 ਦਸੰਬਰ, 2024: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ. ਏ. ਐੱਸ. ਨਗਰ ਮੋਹਾਲੀ ਜੀਆਂ ਅਤੇ ਸੑ ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਿਰੋਜ਼ਪੁਰ ਜੀ ਦੇ ਦਿਸ਼ਾਂ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ, ਮਿਸ ਅਨੁਰਾਧਾ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਜੀਆਂ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਗੱਟੀ ਰਾਜੋ ਕੇ ਵਿਖੇ ਮਨੁੱਖਤਾ ਅਧਿਕਾਰ ਦਿਵਸ ਨੂੰ ਮਨਾਉਂਦੇ ਹੋਏ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿੱਚ ਮਾਨਯੋਗ ਜੱਜ ਸਾਹਿਬ ਜੀ ਨੇ ਮਨੁੱਖ ਅਧਿਕਾਰਾਂ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ।
ਇਸ ਸੈਮੀਨਾਰ ਵਿੱਚ ਮਾਨਯੋਗ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ—ਸਹਿਤ—ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਮਿਸ ਅਨੁਰਾਧਾ ਜੀਆਂ ਨੇ ਦੱਸਿਆ ਕਿ ਸਾਡੇ ਦਫ਼ਤਰ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਦੇ ਵੱਖ ਵੱਖ ਸਰਕਾਰੀ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਲੀਗਲ ਲਿਟਰੇਸੀ ਕਲੱਬ ਖੋਲੇ੍ ਗਏ ਹਨ ।
ਇਨ੍ਹਾਂ ਕਲੱਬਾਂ ਵਿੱਚ ਲੀਗਲ ਲਿਟਰੇਸੀ ਦੇ ਮਕਸਦ ਨਾਲ ਪੜ੍ਹਾਈ ਦੇ ਨਾਲ ਨਾਲ ਵੱਖ ਵੱਖ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ । ਜਿਨ੍ਹਾਂ ਵਿੱਚ ਪੋਸਟਰ ਮੇਕਿੰਗ, ਭਾਸ਼ਣ ਪ੍ਰਤੀਯੋਗਤਾ, ਸੁੰਦਰ ਲਿਖਾਈ ਮੁਕਾਬਲੇ, ਪੇਟਿੰਗ ਮੁਕਾਬਲੇ ਅਤੇ ਹੋਰ ਬਹੁਤ ਸਾਰੀਆਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ ਅਤੇ ਮਿਤੀ 14.12.2024 ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਬਾਰੇ ਵਿਸਥਾਰ ਸਹਿਤ ਦੱਸਿਆ ਕਿ ਕਿਸ ਤਰ੍ਹਾਂ ਆਮ ਜਨਤਾ ਇਸ ਦਫ਼ਤਰ ਵੱਲੋਂ ਮਿਲਣ ਵਾਲੀਆਂ ਸਹੂਲਤਾਂ ਦਾ ਫਾਇਦਾ ਉਠਾ ਸਕਦੇ ਹਨ ।
ਇਸ ਸੈਮੀਨਾਰ ਵਿੱਚ ਮਾਨਯੋਗ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ—ਸਹਿਤ—ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਨੇ ਅੱਗੇ ਇਹ ਦੱਸਿਆ ਕਿ ਮਾਨਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਵੱਲੋਂ ਕਾਨੂੰਨੀ ਸਾਖਰਤਾ ਦੇ ਸਬੰਧ ਵਿੱਚ ਮੁਫ਼ਤ ਕਾਨੂੰਨੀ ਸੇਵਾਵਾਂ, ਵਿਕਟਮ ਕੰਪਨਸੇਸ਼ਨ, ਸਥਾਈ ਲੋਕ ਅਦਾਲਤ ਅਤੇ ਮਿਡੀਏਸ਼ਨ ਸੈਂਟਰ ਬਾਰੇ ਵਿਸਥਾਰ ਸਹਿਤ ਦੱਸਿਆ ਗਿਆ । ਇਸ ਤੋਂ ਇਲਾਵਾ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟੋਲ ਫਰੀ ਨੰਬਰ 15100 ਅਤੇ ਲੈਂਡਲਾਈਨ ਨੰਬਰ 01632—235034 ਦਾ ਵੀ ਪ੍ਰਚਾਰ ਕੀਤਾ ਗਿਆ ਅਤੇ ਔਰਤਾਂ ਦੇ ਹੱਕਾਂ ਪ੍ਰਤੀ ਉਨ੍ਹਾਂ ਨੂੰ ਸੁਚੇਤ ਕੀਤਾ ਗਿਆ ।
ਇਹ ਸੈਮੀਨਾਰ ਇਸ ਸਕੂਲ ਦੇ ਲੀਗਲ ਲਿਟਰੇਸੀ ਕਲੱਬ ਇੰਚਾਰਜ ਵੱਲੋਂ ਕਰਵਾਇਆ ਗਿਆ। ਅੰਤ ਵਿੱਚ ਇਸ ਸਕੂਲ ਦੇ ਪ੍ਰਿੰਸੀਪਲ ਵੱਲੋਂ ਜੱਜ ਸਾਹਿਬ ਦਾ ਅਤੇ ਇਸ ਦਫ਼ਤਰ ਦੀ ਟੀਮ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ ।