ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ
ਫਿਰੋਜ਼ਪੁਰ, 7 ਮਾਰਚ, 2025: ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਜੀ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਅੱਜ ਮਿਤੀ 07 ਮਾਰਚ, 2025 ਨੂੰ ਜੈਨਸਿਸ ਇੰਸਟੀਚਿਊਟ ਆਫ ਡੈਂਟਲ ਸਾਇੰਸ ਅਤੇ ਰਿਸਰਚ, ਫਿਰੋਜ਼ਪੁਰ ਵਿੱਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ। ਇਸ ਪ੍ਰੋਗਰਾਮ ਵਿੱਚ ਮੈਡਮ ਅਨੁਰਾਧਾ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ—ਕਮ—ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ, ਵਾਈਸ ਪ੍ਰਿੰਸੀਪਲ, ਜੈਨਸਿਸ ਕਾਲਜ, ਫਿਰੋਜਪੁਰ, ਸ੍ਰੀ ਗਗਨ ਗੋਕਲਾਨੀ, ਪੈਨਲ ਐਡਵੋਕੇਟ ਅਤੇ ਹੋਰ ਨੁਮਾਇੰਦੇ ਹਾਜ਼ਰ ਸਨ। ਇਸ ਪ੍ਰੋਗਰਾਮ ਵਿੱਚ ਆਂਗਣਵਾੜੀ ਵਰਕਰਾਂ ਅਤੇ ਕਾਲਜ ਦੇ ਵਿਦਿਆਰਥੀ ਮੌਜੂਦ ਸਨ।
ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਵੱਲੋਂ ਘਰੇਲੂ ਹਿੰਸਾ, ਔਰਤ ਸ਼ਸ਼ਕਤੀਕਰਨ ਆਦਿ ਬਾਰੇ ਵੱਖ—ਵੱਖ ਆਇਟਮਾਂ ਪੇਸ਼ ਕਰ ਕੇ ਜਾਗਰੂਕ ਕੀਤਾ ਗਿਆ।ਇਸ ਮੌਕੇ ਤੇ ਕੁਝ ਔਰਤਾਂ ਨੂੰ ਸਨਮਾਨਿਤ ਕੀਤਾ ਗਿਆ ਜੋ ਘਰ ਦੀ ਮਜਬੂਰੀ ਕਾਰਨ ਆਪ ਖੁਦ ਘਰਾਂ ਦੇ ਗੁਜਾਰੇ ਲਈ ਮਰਦਾਂ ਵਾਲੇ ਕੰਮ ਅਪਣਾ ਕੇ ਘਰ ਦਾ ਗੁਜਾਰਾ ਕਰ ਰਹੀਆਂ ਹਨ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਇਨ੍ਹਾਂ ਔਰਤਾਂ ਨੂੰ ਕੁਝ ਸਨਮਾਨ ਚਿੰਨ ਅਤੇ ਰੈੱਡ ਕਰਾਸ, ਫਿਰੋਜ਼ਪੁਰ ਵੱਲੋਂ ਮੁਹੱਈਆ ਕਰਵਾਈਆਂ ਸਿਲਾਈ ਮਸ਼ੀਨਾਂ ਵੀ ਵੰਡੀਆਂ ਗਈਆਂ। ਇਸ ਪ੍ਰੋਗਰਾਮ ਵਿੱਚ ਮਾਨਯੋਗ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ—ਸਹਿਤ—ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਮੈਡਮ ਅਨੁਰਾਧਾ ਜੀ ਨੇ ਮਾਨਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਵੱਲੋਂ ਕਾਨੂੰਨੀ ਸਾਖਰਤਾ ਦੇ ਸਬੰਧ ਵਿੱਚ ਮੁਫ਼ਤ ਕਾਨੂੰਨੀ ਸੇਵਾਵਾਂ, ਵਿਕਟਮ ਕੰਪਨਸੇਸ਼ਨ, ਸਥਾਈ ਲੋਕ ਅਦਾਲਤ ਅਤੇ ਮਿਡੀਏਸ਼ਨ ਸੈਂਟਰ ਬਾਰੇ ਵਿਸਥਾਰ ਸਹਿਤ ਦੱਸਿਆ ਗਿਆ।
ਇਸ ਤੋਂ ਇਲਾਵਾ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟੋਲ ਫਰੀ ਨੰਬਰ 15100 ਅਤੇ ਲੈਂਡਲਾਈਨ ਨੰਬਰ 01632—235034 ਦਾ ਵੀ ਪ੍ਰਚਾਰ ਕੀਤਾ ਗਿਆ ਅਤੇ ਔਰਤਾਂ ਦੇ ਹੱਕਾਂ ਪ੍ਰਤੀ ਉਨ੍ਹਾਂ ਨੂੰ ਸੁਚੇਤ ਕੀਤਾ ਗਿਆ। ਅੰਤ ਵਿੱਚ ਜੱਜ ਸਾਹਿਬ ਨੇ ਕਾਲਜ ਦੇ ਵਾਈਸ ਪ੍ਰਿੰਸੀਪਲ ਅਤੇ ਸਾਰੀ ਮੈਨੇਜਮੈਂਟ ਦਾ ਧੰਨਵਾਦ ਕੀਤਾ ਅਤੇ ਉਥੋਂ ਵਿਦਾਇਗੀ ਲਈ।
****