ਜ਼ਿਲ੍ਹਾ ਕੋਰ ਕਮੇਟੀ ਆਗੂਆਂ ਦੀ ਮੀਟਿੰਗ ਵਿੱਚ 21 ਨੂੰ ਸ਼ੰਬੂ ਬਾਰਡਰ ਤੇ ਵੱਡੀ ਗਿਣਤੀ ਲੈ ਕੇ ਪਹੁੰਚਣ ਦਾ ਕੀਤਾ ਫ਼ੈਸਲਾ ਤੇ 24 ਫਰਵਰੀ ਨੂੰ ਹੋਵੇਗੀ ਜ਼ਿਲ੍ਹਾ ਆਗੂਆਂ ਦੀ ਮੀਟਿੰਗ
ਜ਼ਿਲ੍ਹਾ ਕੋਰ ਕਮੇਟੀ ਆਗੂਆਂ ਦੀ ਮੀਟਿੰਗ ਵਿੱਚ 21 ਨੂੰ ਸ਼ੰਬੂ ਬਾਰਡਰ ਤੇ ਵੱਡੀ ਗਿਣਤੀ ਲੈ ਕੇ ਪਹੁੰਚਣ ਦਾ ਕੀਤਾ ਫ਼ੈਸਲਾ ਤੇ 24 ਫਰਵਰੀ ਨੂੰ ਹੋਵੇਗੀ ਜ਼ਿਲ੍ਹਾ ਆਗੂਆਂ ਦੀ ਮੀਟਿੰਗ
ਫਿਰੋਜ਼ਪੁਰ, ਫਰਵਰੀ 19, 2025: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਫਿਰੋਜ਼ਪੁਰ ਦੇ ਕੋਰ ਕਮੇਟੀ ਮੈਂਬਰਾਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਆਗੂ ਅਮਨਦੀਪ ਸਿੰਘ ਕੱਚਰਭੰਨ ਦੇ ਗ੍ਰਹਿ ਵਿਖੇ ਹੋਈ.
ਮੀਟਿੰਗ ਵਿੱਚ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਵੀ ਸ਼ਾਮਲ ਹੋਏ, ਮੀਟਿੰਗ ਸੰਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂਆਂ ਨੇ ਦੱਸਿਆ ਕਿ 21 ਫਰਵਰੀ ਨੂੰ ਸ਼ਹੀਦ ਨੌਜਵਾਨ ਸ਼ੁਭਕਰਨ ਸਿੰਘ ਬੱਲ੍ਹੋ ਤੇ ਚੱਲ ਰਹੇ ਕਿਸਾਨੀ ਅੰਦੋਲਨ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਜ਼ਿਲ੍ਹਾ ਫਿਰੋਜ਼ਪੁਰ ਦੇ ਸਾਰੇ ਜੋਨਾਂ ਵਿਚੋਂ ਕਿਸਾਨ ਮਜ਼ਦੂਰ ਵੱਡੀ ਗਿਣਤੀ ਲੈ ਕੇ ਸ਼ੰਬੂ ਬਾਰਡਰ ਤੇ ਸ਼ਾਮਿਲ ਹੋਣਗੇ।
ਕਿਸਾਨ ਆਗੂਆਂ ਨੇ ਅੱਗੇ ਦੱਸਿਆ ਕਿ 24 ਫਰਵਰੀ ਨੂੰ ਸਾਰੇ ਜ਼ਿਲ੍ਹਾ ਆਗੂਆਂ ਦੀ ਵੀ ਅਹਿਮ ਮੀਟਿੰਗ ਕਰਕੇ ਜ਼ਿਲ੍ਹੇ ਸੰਬਧੀ ਫੈਸਲੇ ਲਏ ਜਾਣਗੇ ਤੇ ਜ਼ਿਲੇ ਦੇ ਸਿਵਲ ਪ੍ਰਸ਼ਾਸਨ ਤੇ ਪੁਲਿਸ ਪ੍ਰਸ਼ਾਸਨ ਨਾਲ਼ ਸਬੰਧਿਤ ਮਸਲਿਆਂ ਨੂੰ ਲੈ ਕੇ ਜੋ ਕਿ ਕਾਫੀ ਸਮੇਂ ਤੋਂ ਲਟਕ ਰਹੇ ਹਨ ਤੇ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ, ਧਰਨਿਆਂ ਦਾ ਐਲਾਨ ਜਲਦੀ ਹੀ ਕੀਤਾ ਜਾਵੇਗਾ।
ਇਸ ਮੌਕੇ ਜ਼ਿਲ੍ਹਾ ਸਕੱਤਰ ਗੁਰਮੇਲ ਸਿੰਘ ਫੱਤੇਵਾਲਾ, ਧਰਮ ਸਿੰਘ ਸਿੱਧੂ ਨਰਿੰਦਰਪਾਲ ਸਿੰਘ ਜਤਾਲਾ, ਬਲਜਿੰਦਰ ਸਿੰਘ ਤਲਵੰਡੀ ਨਿਪਾਲਾਂ, ਸੁਰਜੀਤ ਸਿੰਘ ਫੌਜੀ, ਹਰਫੂਲ ਸਿੰਘ ਦੂਲੇਵਾਲਾ ਆਦਿ ਆਗੂ ਹਾਜਰ ਸਨ।