Ferozepur News

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਆਗਾਮੀ ਲੋਕ ਸਭਾ ਚੋਣਾਂ-2024 ਦੇ ਸਬੰਧ ਵਿੱਚ ਈ.ਆਰ.ਓਜ਼ ਅਤੇ ਸੈਕਟਰ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ

ਚੋਣਾਂ ਨੂੰ ਸੁਰੱਖਿਅਤ, ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਵੋਟਰਾਂ ਦੀ ਸਹੂਲਤ ਲਈ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਆਗਾਮੀ ਲੋਕ ਸਭਾ ਚੋਣਾਂ-2024 ਦੇ ਸਬੰਧ ਵਿੱਚ ਈ.ਆਰ.ਓਜ਼ ਅਤੇ ਸੈਕਟਰ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ

– ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਆਗਾਮੀ ਲੋਕ ਸਭਾ ਚੋਣਾਂ-2024 ਦੇ ਸਬੰਧ ਵਿੱਚ ਈ.ਆਰ.ਓਜ਼ ਅਤੇ ਸੈਕਟਰ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ

ਚੋਣਾਂ ਨੂੰ ਸੁਰੱਖਿਅਤ, ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਵੋਟਰਾਂ ਦੀ ਸਹੂਲਤ ਲਈ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ

1 ਜਨਵਰੀ 2024 ਨੂੰ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨੌਜਵਾਨਾਂ ਨੂੰ ਵੋਟ ਬਣਾਉਣ ਦੀ ਅਪੀਲ

 

ਨਵੀਂ ਰਜਿਸਟ੍ਰੇਸ਼ਨ ਕਰਵਾਉਣ ਲਈ ਫ਼ਾਰਮ ਨੰ 6,  ਵੋਟ ਕਟਵਾਉਣ ਲਈ ਫ਼ਾਰਮ ਨੰ. 7, ਵੇਰਵਿਆਂ ਵਿੱਚ ਸੋਧ ਲਈ/ਦਿਵਿਆਂਗ ਵਜੋਂ ਮਾਰਕਿੰਗ ਲਈ/ਰਿਹਾਇਸ਼ ਬਦਲਣ ਲਈ ਫ਼ਾਰਮ ਨੰ. 8 ਭਰਿਆ ਜਾਵੇ

ਫ਼ਿਰੋਜ਼ਪੁਰ, 19 ਦਸੰਬਰ 2023:

ਆਗਾਮੀ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ਼੍ਰੀ ਰਾਜੇਸ਼ ਧੀਮਾਨ ਵੱਲੋਂ ਜ਼ਿਲ੍ਹੇ ਦੇ ਸਮੂਹ ਈ.ਆਰ.ਓਜ਼ ਅਤੇ ਸੈਕਟਰ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮਦ ਬਾਮਬਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਰੁਣ ਸ਼ਰਮਾ, ਐਸ.ਡੀ.ਐੱਮ. ਗੁਰੂਹਰਸਹਾਏ ਸ੍ਰੀ ਗਗਨਦੀਪ ਸਿੰਘ, ਐਸ.ਡੀ.ਐੱਮ. ਫਿਰੋਜ਼ਪੁਰ ਸ੍ਰੀ ਜਸਪਾਲ ਸਿੰਘ ਬਰਾੜ, ਐਸ.ਡੀ.ਐੱਮ. ਜ਼ੀਰਾ ਸ੍ਰੀ ਗੁਰਮੀਤ ਸਿੰਘ ਅਤੇ ਸਹਾਇਕ ਕਮਮਿਸ਼ਨਰ (ਜ) ਸ੍ਰੀ ਸੂਰਜ ਵੀ ਹਾਜ਼ਰ ਸਨ।

 ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਚੋਣ ਅਫਸਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਈ.ਵੀ.ਐਮ. ਅਤੇ ਵੀ.ਵੀ. ਪੀ. ਏ.ਟੀ ਸਬੰਧੀ ਵੋਟਰਾਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਚਲਾਈ ਜਾ ਰਹੀ ਹੈ, ਪਰ ਹੁਣ ਇਸ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਵਿਲੱਖਣ ਸਮਰੱਥਾ ਵਾਲੇ ਵੋਟਰਾਂ, ਸੀਨੀਅਰ ਸਿਟੀਜਨਜ਼, ਪਹਿਲੀ ਵਾਰ ਵੋਟਰ ਬਣਨ ਵਾਲਿਆਂ ਨੂੰ ਵੀ ਵਿਸ਼ੇਸ਼ ਤੌਰ ‘ਤੇ ਇਸ ਦੇ ਘੇਰੇ ਵਿੱਚ ਲਿਆਉਣ ਦੀ ਲੋੜ ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਨਾਲ ਸਬੰਧਤ ਸਾਰੇ ਈ.ਆਰ.ਓਜ਼ ਅਤੇ ਹੋਰ ਅਧਿਕਾਰੀ ਪੋਲਿੰਗ ਸਟੇਸ਼ਨਾਂ ਦਾ ਖੁਦ ਜਾ ਕੇ ਦੌਰਾ ਕਰਨ ਅਤੇ ਉਥੇ ਸੁਰੱਖਿਆ, ਬਜ਼ੁਰਗਾਂ ਤੇ ਵਿਲੱਖਣ ਸਮਰੱਥਾ ਵਾਲਿਆਂ ਲਈ ਰੈਂਪ, ਪਖਾਨੇ, ਪੀਣ ਵਾਲੇ ਪਾਣੀ, ਵ੍ਹੀਲਚੇਅਰ ਆਦਿ ਦਾ ਪ੍ਰਬੰਧ ਕਰਨਾ ਯਕੀਨੀ ਬਣਾਉਣ। ਸੁਰੱਖਿਆ ਪ੍ਰਬੰਧਾਂ ਸਬੰਧੀ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਪਹਿਚਾਨ, ਵੋਟਰਾਂ ਨੂੰ ਸੁਵਿਧਾਵਾਂ ਯਕੀਨੀ ਬਣਾਉਣ ਤੋਂ ਇਲਾਵਾ ਸਮੂਹ ਸੈਕਟਰ ਅਫਸਰਾਂ ਵੱਲੋ ਆਪਣੇ ਅਧੀਨ ਆਉਂਦੇ ਪੋਲਿੰਗ ਬੂਥਾਂ ਤੇ ਸਬੰਧਤ ਬੀ.ਐਲ.ਓ ਦਾ ਨਾਮ ਅਤੇ ਸੰਪਰਕ ਨੰਬਰ ਚਸਪਾ/ਪੈਂਟ ਕਰਵਾਉਣ ਦੀ ਹਦਾਇਤ ਕੀਤੀ। ਉਨ੍ਹਾਂ ਪੀ.ਡਬਲਯੂ.ਡੀ/ਦਿਵਿਯਾਂਗਜਨ ਵੋਟਰਾਂ ਦੀ ਸਹੂਲਤ ਲਈ ਵ੍ਹੀਲ ਚੇਅਰ ਆਦਿ ਦਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ।

ਉਨ੍ਹਾਂ ਕਿਹਾ ਕਿ ਆਪਣੇ ਹਲਕੇ ਨਾਲ ਸਬੰਧਤ ਬੀ.ਐਲ.ਓ. ਵੈਰੀਫਿਕੇਸਨ ਕਰਵਾ ਕੇ ਫਾਰਮ ਨੰ. 7 ਜਾਂ 8 ਭਰਵਾਉਣ ਦੀ ਪ੍ਰਕਿਰਿਆ ਨੂੰ 26 ਦਸੰਬਰ 2023 ਤੱਕ ਪੂਰਾ ਕਰਵਾ ਲਿਆ ਜਾਵੇ ਅਤੇ ਆਪਣੇ ਹਲਕੇ ਦੇ ਸਰਸਰੀ ਸੁਧਾਈ 2024 ਦੌਰਾਨ ਪ੍ਰਾਪਤ ਦਾਅਵੇ ਅਤੇ ਇਤਰਾਂਜਾਂ ਦਾ ਮਿਤੀ 26 ਦਸੰਬਰ 2023 ਤੱਕ ਕੀਤਾ ਜਾਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾ 2019 ਦੌਰਾਨ ਘੱਟ ਪੋਲਿੰਗ ਵਾਲੇ ਬੂਥਾਂ ਦੀ ਪਹਿਚਾਣ ਹਲਕੇਵਾਰ ਕਰ ਕੇ ਇਨ੍ਹਾ ਪੋਲਿੰਗ ਬੂਥਾਂ ਤੋਂ ਵੋਟ ਦਰ ਵਧਾਉਣ ਲਈ ਵਿਸ਼ੇਸ਼ ਮੁਹਿੰਮਾਂ ਚਲਾਇਆ ਜਾਣ।

ਡਿਪਟੀ ਕਮਿਸ਼ਨਰ ਨੇ ਜਿਨ੍ਹਾਂ ਨੌਜਵਾਨਾਂ ਦੀ ਉਮਰ 1 ਜਨਵਰੀ 2024 ਨੂੰ 18 ਸਾਲ ਦੀ ਹੋ ਜਾਵੇਗੀ ਉਨ੍ਹਾਂ ਨੂੰ ਆਪਣੀ ਵੋਟ ਜ਼ਰੂਰ ਬਣਵਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਦੀ ਵੋਟ ਨਹੀਂ ਬਣੀ ਹੈ ਤਾਂ ਉਹ ਫ਼ਾਰਮ ਨੰ 6 ਭਰ ਕੇ ਨਵੀਂ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ ਅਤੇ ਜੇਕਰ ਕਿਸੇ ਨੇ ਵੋਟ ਕਟਵਾਉਣੀ ਹੈ ਤਾਂ ਫ਼ਾਰਮ ਨੰ. 7, ਵੇਰਵਿਆਂ ਵਿੱਚ ਸੋਧ ਲਈ/ਦਿਵਿਆਂਗ ਵਜੋਂ ਮਾਰਕਿੰਗ ਲਈ/ਰਿਹਾਇਸ਼ ਬਦਲਣ ਲਈ ਜਾਂ ਬਦਲੀ ਵੋਟਰ ਕਾਰਡ ਲਈ ਫ਼ਾਰਮ ਨੰ. 8 ਅਤੇ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ ਫਾਰਮ ਨੰ:6ਬੀ ਭਰ ਸਕਦੇ ਹਨ।

ਮੀਟਿੰਗ ਵਿੱਚ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਜਸਵੰਤ ਸਿੰਘ ਬੜੈਚ, ਇਲੈਕਸ਼ਨ ਤਹਿਸੀਲਦਾਰ ਸ੍ਰੀ ਚਾਂਦ ਪ੍ਰਕਾਸ਼ ਤੋਂ ਇਲਾਵਾ ਈ.ਆਰ.ਓਜ਼ ਅਤੇ ਸੈਕਟਰ ਅਧਿਕਾਰੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button