ਜ਼ਿਲ੍ਹਾ ਪੁਲਿਸ ਨੇ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਤਿੰਨ ਤਸਕਰਾਂ ਨੂੰ ਗ੍ਰਿਫਤਾਰ ਕੀਤਾ, 1 ਕਿਲੋ 747 ਗ੍ਰਾਮ ਹੈਰੋਇਨ ਬਰਾਮਦ
ਜ਼ਿਲ੍ਹਾ ਪੁਲਿਸ ਨੇ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਤਿੰਨ ਤਸਕਰਾਂ ਨੂੰ ਗ੍ਰਿਫਤਾਰ ਕੀਤਾ, 1 ਕਿਲੋ 747 ਗ੍ਰਾਮ ਹੈਰੋਇਨ ਬਰਾਮਦ
ਪੁਲਿਸ ਮੁਖੀ ਨੇ ਕਿਹਾ ਕਿ ਥਾਣਾ ਮਮਦੋਟ ਦੇ ਇੰਸਪੈਕਟਰ ਅਭਿਨਵ ਚੌਹਾਨ ਅਤੇ ਉਨ੍ਹਾਂ ਦੀ ਪੁਲਿਸ ਪਾਰਟੀ ਨੂੰ ਇੱਕ ਗੁਪਤ ਸੁਚਨਾ ਮਿਲੀ, ਜਿਸ ‘ਚ ਦੱਸਿਆ ਗਿਆ ਸੀ ਕਿ ਬਲਵਿੰਦਰ ਸਿੰਘ ਉਰਫ ਕੁਲਵਿੰਦਰ ਸਿੰਘ, ਵਾਸੀ ਪੋਜੋ ਕੇ ਉਤਾੜ, ਹੈਰੋਇਨ ਦਾ ਤਸਕਰ ਹੈ ਅਤੇ ਉਹ ਇੰਡੋ-ਪਾਕਿਸਤਾਨ ਬਾਰਡਰ ਨਾਲ ਲੱਗਦੇ ਖੇਤਾਂ ਵਿੱਚ ਡਰੋਨ ਰਾਹੀਂ ਪਾਕਿਸਤਾਨ ਤੋਂ ਭਾਰੀ ਮਾਤਰਾ ਵਿੱਚ ਹੈਰੋਇਨ ਮੰਗਵਾਈ ਹੈ। ਉਹ ਆਪਣੇ ਸਾਥੀਆਂ ਚਰਨਜੀਤ ਸਿੰਘ ਉਰਫ ਚੰਨੂ ਪੁੱਤਰ ਦੇਸਾ ਸਿੰਘ ਵਾਸੀ ਪਿੰਡ ਪੋਜੋ ਕੇ ਉਤਾੜ ਅਤੇ ਅਕਾਸ਼ਵੀਰ ਸਿੰਘ ਉਰਫ ਗਗਨ ਪੁੱਤਰ ਪ੍ਰੀਤਮ ਸਿੰਘ ਵਾਸੀ ਬੂਹ ਗੁੱਜਰ ਥਾਣਾ ਮਖੂ ਜ਼ਿਲ੍ਹਾ ਫਿਰੋਜ਼ਪੁਰ ਨਾਲ ਮਿਲ ਕੇ ਜੱਲੋ ਕੇ ਖੇਤਾਂ ਵਿਚੋਂ ਡਰੋਨ ਰਾਹੀਂ ਮੰਗਵਾਈ ਹੋਈ ਹੈਰੋਇਨ ਚੁੱਕਣ ਦੀ ਤਾਕ ਵਿਚ ਆਸ ਪਾਸ ਘੁੰਮ ਰਹੇ ਹਨ। ਜੇਕਰ ਉਨ੍ਹਾਂ ’ਤੇ ਛਾਪੇਮਾਰੀ ਕੀਤੀ ਜਾਵੇ ਤਾਂ ਕਾਬੂ ਆ ਸਕਦੇ ਹਨ। ਪੁਲਿਸ ਮੁਖੀ ਨੇ ਦੱਸਿਆ ਕਿ ਉਕਤ ਦੋਸ਼ੀਅਨ ਨੂੰ 1 ਕਿਲੋ 647 ਗ੍ਰਾਮ ਹੈਰੋਇਨ ਸਮੇਤ ਪੈਕਿੰਗ ਮਟੀਰੀਅਲ ਗ੍ਰਿਫਤਾਰ ਕੀਤਾ ਗਿਆ ਹੈ, ਜਦਕਿ ਬਲਵਿੰਦਰ ਸਿੰਘ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀਅਨ ਖਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕਰ ਰਹੀ ਹੈ।
ਇੱਕ ਹੋਰ ਮਾਮਲੇ ਵਿੱਚ, ਫਿਰੋਜ਼ਪੁਰ ਕੈਂਟ ਵਾਸੀ ਸ਼ਿਵਾ ਨੂੰ ਗ੍ਰਿਫਤਾਰ ਕਰਕੇ ਉਸ ਤੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਨਸ਼ਿਆਂ ਵਿਰੁੱਧ ਆਪਣੀ ਕਾਰਵਾਈ ਜਾਰੀ ਰੱਖੇਗੀ।
ਇਸ ਕਾਰਵਾਈ ਦੇ ਜਰੀਏ ਪੁਲਿਸ ਨੇ ਨਸ਼ਿਆਂ ਦੇ ਤਸਕਰਾਂ ਖਿਲਾਫ਼ ਇੱਕ ਵੱਡੀ ਜਿੱਤ ਹਾਸਲ ਕੀਤੀ ਹੈ ਅਤੇ ਕਾਨੂੰਨ ਨੂੰ ਆਪਣੀ ਨਜ਼ਰ ਵਿੱਚ ਲਿਆਉਣ ਦੀ ਕੋਸ਼ਿਸ਼ ਜਾਰੀ ਰੱਖੀ ਹੈ।