ਜ਼ਿਲ੍ਹਾ ਪੁਲੀਸ ਫਿਰੋਜ਼ਪੁਰ ਵੱਲੋਂ ‘ਨਸ਼ੇ ਨਾਲ ਤੋੜੋ ਯਾਰੀ ਖੇਡਾਂ ਨਾਲ ਜੋੜੋ ਯਾਰੀ’ ਮੁਹਿੰਮ ਤਹਿਤ ਅੰਡਰ-14 ਹਾਕੀ ਮੁਕਾਬਲਿਆਂ ਦੀ ਸ਼ੁਰੂਆਤ
ਡੀ.ਆਈ.ਜੀ. ਫਿਰੋਜ਼ਪੁਰ ਰੇਂਜ ਸ. ਰਣਜੀਤ ਸਿੰਘ ਢਿੱਲੋਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ
ਜ਼ਿਲ੍ਹਾ ਪੁਲੀਸ ਫਿਰੋਜ਼ਪੁਰ ਵੱਲੋਂ ‘ਨਸ਼ੇ ਨਾਲ ਤੋੜੋ ਯਾਰੀ ਖੇਡਾਂ ਨਾਲ ਜੋੜੋ ਯਾਰੀ’ ਮੁਹਿੰਮ ਤਹਿਤ ਅੰਡਰ-14 ਹਾਕੀ ਮੁਕਾਬਲਿਆਂ ਦੀ ਸ਼ੁਰੂਆਤ
ਡੀ.ਆਈ.ਜੀ. ਫਿਰੋਜ਼ਪੁਰ ਰੇਂਜ ਸ. ਰਣਜੀਤ ਸਿੰਘ ਢਿੱਲੋਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ
ਫਿਰੋਜ਼ਪੁਰ, 29 ਫਰਵਰੀ 2024 :
ਜ਼ਿਲ੍ਹਾ ਪੁਲੀਸ ਫਿਰੋਜ਼ਪੁਰ ਵੱਲੋਂ ‘ਨਸ਼ੇ ਨਾਲ ਤੋੜੋ ਯਾਰੀ ਖੇਡਾਂ ਨਾਲ ਜੋੜੋ ਯਾਰੀ’ ਮੁਹਿੰਮ ਤਹਿਤ ਸ਼ਹੀਦ ਭਗਤ ਸਿੰਘ ਸਟੇਡੀਅਮ ਦੇ ਐਸਟੋਟਰਫ ਹਾਕੀ ਗਰਾਊਂਡ ਵਿਖੇ ਅੰਡਰ-14 ਹਾਕੀ ਮੁਕਾਬਲਿਆਂ ਦੀ ਸ਼ੁਰੂਆਤ ਕਾਰਵਾਈ ਗਈ। ਇਨ੍ਹਾਂ ਮੁਕਾਬਲਿਆਂ ਦੀ ਸ਼ੁਰੂਆਤ ਮੌਕੇ ਡੀ.ਆਈ.ਜੀ. ਫਿਰੋਜ਼ਪੁਰ ਰੇਂਜ ਸ. ਰਣਜੀਤ ਸਿੰਘ ਢਿੱਲੋਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਐਸ ਐਸ ਪੀ ਸੋਮਿਆ ਮਿਸ਼ਰਾ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
ਇਸ ਮੌਕੇ ਡੀ.ਆਈ.ਜੀ. ਸ. ਰਣਜੀਤ ਸਿੰਘ ਢਿੱਲੋਂ ਨੇ ਕਿਹਾ ਨਸ਼ਿਆਂ ਨਾਲੋਂ ਤੋੜੋ ਤੇ ਖੇਡਾਂ ਨਾਲ ਜੋੜੋ ਮੁਹਿੰਮ ਤਹਿਤ ਪਹਿਲਾਂ ਹਾਕੀ ਦੇ ਮੁਕਾਬਲੇ ਸ਼ੁਰੂ ਕੀਤੇ ਜਾਣਗੇ ਅਤੇ ਫਿਰ ਪਿੰਡਾਂ ‘ਚ ਵਾਲੀਬਾਲ ਦੇ ਮੈਚ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਇਹ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਬੱਚਿਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਤੇ ਉਨ੍ਹਾਂ ਨੂੰ ਖੇਡਾਂ ਨਾਲ ਜੋੜਨ ਦਾ ਜ਼ਿਲ੍ਹਾ ਪੁਲੀਸ ਦਾ ਉਪਰਾਲਾ ਹੈ। ਜਿਸ ਨਾਲ ਬੱਚੇ ਨਸ਼ਿਆਂ ਦੇ ਨਾਲ-ਨਾਲ ਮੋਬਾਇਲ ਫੋਨ ਅਤੇ ਸੋਸ਼ਲ ਮੀਡੀਆ ਤੋਂ ਵੀ ਦੂਰ ਹੋਣਗੇ।
ਇਸ ਮੌਕੇ ਐਸ.ਐਸ.ਪੀ. ਸੋਮਿਆ ਮਿਸ਼ਰਾ ਨੇ ਕਿਹਾ ਕਿ ਇਸ ਮੁਹਿੰਮ ਦਾ ਸੰਦੇਸ਼ ਨੌਜਵਾਨ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤੇ ਖੇਡ ਮੁਕਾਬਲਿਆਂ ਤੋਂ ਬਿਨਾਂ ਸਕੂਲਾਂ, ਕਾਲਜਾਂ ਅਤੇ ਹੋਰ ਥਾਵਾਂ ਤੇ ਨੁੱਕੜ ਨਾਟਕ ਆਦਿ ਕਰਵਾ ਕੇ ਲੋਕਾਂ ਨੂੰ ਨਸ਼ਿਆਂ ਪ੍ਰਤੀ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ।
ਇਸ ਮੌਕੇ ਐਸ. ਪੀ. (ਐਚ) ਓਲੰਪੀਅਨ ਜੁਗਰਾਜ ਸਿੰਘ ਨੇ ਨੌਜਵਾਨਾਂ ਤੇ ਬੱਚਿਆਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਉਹ ਵੱਧ ਤੋਂ ਵੱਧ ਖੇਡ ਗਤੀਵਿਧੀਆਂ ਵਿੱਚ ਹਿੱਸਾ ਲੈਣ। ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਜਿਆਦਾ ਤੋਂ ਜਿਆਦਾ ਖੇਡਾਂ ਤੇ ਗਰਾਉਂਡ ਨਾਲ ਜੋੜਨ ਕਿਉਂਕਿ ਇਹ ਨਸ਼ਿਆਂ ਤੋਂ ਦੂਰ ਰਹਿਣ ਵਾਸਤੇ ਤੇ ਮਾੜੀ ਸੰਗਤ ਤੋਂ ਦੂਰ ਰਹਿਣ ਲਈ ਬਹੁਤ ਵਧੀਆ ਪਲੇਟਫਾਰਮ ਹੈ। ਉਨ੍ਹਾਂ ਕਿਹਾ ਕਿ ਸਰੀਰਕ ਤੇ ਮਾਨਸਿਕ ਤੌਰ ਤੇ ਤਾਕਤਵਰ ਵਿਅਤਕੀ ਆਪਣੇ ਸੁਪਨਿਆਂ ਨੂੰ ਸਕਾਰ ਕਰ ਸਕਦਾ ਹੈ ਅਤੇ ਆਪਣੇ ਸੂਬੇ ਤੇ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾ ਸਕਦਾ ਹੈ। ਨਸ਼ਿਆਂ ਦੀ ਅਲਾਮਤ ਨੂੰ ਖਤਮ ਕਰਨ ਵਾਸਤੇ ਅਤੇ ਪੰਜਾਬ ਨੂੰ ਖੁਸ਼ਹਾਲ ਪੰਜਾਬ ਬਣਾਉਣ ਵਾਸਤੇ ਨੌਜਵਾਨਾਂ ਦਾ ਖੇਡਾਂ ਨਾਲ ਜੁੜਨਾ ਜ਼ਰੂਰੀ ਹੈ।
ਇਸ ਮੌਕੇ ਐੱਸ.ਪੀ. (ਡੀ) ਰਣਧੀਰ ਕੁਮਾਰ, ਡੀ.ਐੱਸ.ਪੀ. ਸੁਖਵਿੰਦਰ ਸਿੰਘ, ਡੀ.ਐੱਸ.ਪੀ. ਨਵੀਨ ਕੁਮਾਰ, ਸਕੱਤਰ ਰੈੱਡ ਕਰਾਸ ਅਸ਼ੋਕ ਬਹਿਲ, ਪ੍ਰਿੰਸੀਪਲ ਡਾ. ਸਤਿੰਦਰ ਸਿੰਘ ਸਮੇਤ ਹੋਰ ਅਧਿਕਾਰੀ/ ਕਰਮਚਾਰੀ ਤੇ ਹਾਕੀ ਫਿਰੋਜ਼ਪੁਰ ਐਸੋਸੀਏਸ਼ਨ ਦੇ ਨੁਮਾਇੰਦੇ ਵੀ ਮੌਜੂਦ ਸਨ।