Ferozepur News

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਦਾ ਆਯੋਜਨ

ਵਿਧਾਇਕ ਰਣਬੀਰ ਸਿੰਘ ਭੁੱਲਰ, ਰਜਨੀਸ਼ ਦਹੀਯਾ, ਫੌਜਾ ਸਿੰਘ ਸਰਾਰੀ ਅਤੇ ਡਿਪਟੀ ਕਮਿਸ਼ਨਰ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਦਿੱਤੀ ਸ਼ਰਧਾਂਜਲੀ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਦਾ ਆਯੋਜਨ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਦਾ ਆਯੋਜਨ

  • ਵਿਧਾਇਕ ਰਣਬੀਰ ਸਿੰਘ ਭੁੱਲਰ, ਰਜਨੀਸ਼ ਦਹੀਯਾ, ਫੌਜਾ ਸਿੰਘ ਸਰਾਰੀ ਅਤੇ ਡਿਪਟੀ ਕਮਿਸ਼ਨਰ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਦਿੱਤੀ ਸ਼ਰਧਾਂਜਲੀ

ਫਿਰੋਜ਼ਪੁਰ, 16 ਨਵੰਬਰ 2023:

                        ਦੇਸ਼ ਦੀ ਆਜ਼ਾਦੀ ਦੀ ਲਈ ਛੋਟੀ ਉਮਰ ਵਿਚ ਹੀ ਸ਼ਹਾਦਤ ਦੇਣ ਵਾਲੇ ਵਾਲੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਫਿਰੋਜ਼ਪੁਰ ਵੱਲੋਂ ਗੁਰਦਆਰਾ ਸ੍ਰੀ ਸਾਰਾਗੜੀ ਸਾਹਿਬ ਵਿਖੇ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਵਿਧਾਇਕ ਦਿਹਾਤੀ ਸ੍ਰੀ ਰਜਨੀਸ਼ ਦਹੀਯਾ, ਵਿਧਾਇਕ ਗੁਰੂਹਰਸਹਾਏ ਸ. ਫੌਜਾ ਸਿੰਘ ਸਰਾਰੀ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾ ਦੇ ਫੁੱਲ ਭੇਟ ਕਰ ਕੇ ਸ਼ਰਧਾਂਜਲੀ ਦਿੱਤੀ ਗਈ।

                        ਇਸ ਦੌਰਾਨ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਨੇ ਇੱਕ ਅਮੀਰ ਪਰਿਵਾਰ ਵਿਚੋਂ ਜਨਮ ਲੈਣ ਦੇ ਬਾਵਜੂਦ ਸਾਢੇ 19 ਸਾਲ ਦੀ ਉਮਰ ਵਿੱਚ ਦੇਸ਼ ਦੀ ਆਜ਼ਾਦੀ ਲਈ ਆਪਣੀ ਕੁਰਬਾਨੀ ਦਿੱਤੀ ਹੈ ਕਿਉਂਕਿ ਉਨ੍ਹਾਂ ਦੇ ਮੰਨ ਵਿਚ ਦੇਸ਼ ਨੂੰ ਆਜ਼ਾਦ ਕਰਵਾਉਣ ਦਾ ਇੱਕ ਜਜਬਾ ਸੀ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਦੇਸ਼ ਦੀ ਆਜ਼ਾਦੀ ਲਈ ਸ਼ਹੀਦ ਹੋਏ ਸ਼ਹੀਦਾਂ ਦਾ ਇਤਿਹਾਸ ਦੇਖੀਏ ਤਾਂ ਉਸ ਵਿੱਚ ਪੰਜਾਬੀਆਂ ਦਾ ਸੱਭ ਤੋਂ ਵੱਡਾ ਯੋਗਦਾਨ ਰਿਹਾ ਹੈ ਕਿਉਂਕਿ ਪੰਜਾਬੀ ਹਮੇਸ਼ਾ ਹੀ ਜੁਲਮ ਦੇ ਖਿਲਾਫ ਖੜੇ ਹਨ। ਉਨ੍ਹਾਂ ਕਿਹਾ ਕਿ ਅੱਜ ਦੀ ਨੋਜਵਾਨ ਪੀੜੀ ਨੂੰ ਵੀ ਇਨ੍ਹਾਂ ਸ਼ਹੀਦਾਂ ਦੀ ਸ਼ਹਾਦਤ ਤੋਂ ਪ੍ਰੇਰਣਾ ਲੈ ਕੇ ਨੇਕ ਅਤੇ ਭਲਾਈ ਦਾ ਕੰਮ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਇਸ ਦੌਰਾਨ ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਜ਼ਿਲ੍ਹਾ ਲਾਈਬਰੇਰੀ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ਤੇ ਰੱਖਣ ਲਈ ਵੀ ਕਿਹਾ।

                   ਇਸ ਮੌਕੇ ਵਿਧਾਇਕ ਫਿਰੋਜ਼ਪੁਰ ਦਿਹਾਤੀ ਸ਼੍ਰੀ ਰਜਨੀਸ਼ ਦਹੀਯਾ ਨੇ ਵੀ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਵਲੋਂ ਦੇਸ਼ ਦੀ ਆਜ਼ਾਦੀ ਲਈ ਦਿੱਤੇ ਗਏ ਬਲਿਦਾਨ ਨੂੰ ਅਜ਼ਾਦੀ ਦੇ 75 ਸਾਲ ਬਾਅਦ ਵੀ ਯਾਦ ਕੀਤਾ ਜਾ ਰਿਹਾ ਹੈ ਕਿਉਂਕਿ ਇੰਨੀ ਛੋਟੀ ਉਮਰ ਵਿੱਚ ਜਿੱਥੇ ਅਸੀਂ ਆਪਣੇ ਏਸ਼ੋ-ਆਰਾਮ ਵੱਲ ਭਜਦੇ ਹੈ ਉਥੇ ਉਨ੍ਹਾਂ ਵੱਲੋਂ ਦੇਸ਼ ਨੂੰ ਆਜ਼ਾਦੀ ਕਰਵਾਉਣ ਲਈ ਲੜਾਈ ਲੜੀ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਸ਼ਹਾਦਤ ਦਾ ਕੋਈ ਮੁੱਲ ਨਹੀਂ ਹੈ ਉਨ੍ਹਾਂ ਦੀ ਸ਼ਹਾਦਤ ਅਮਿੱਟ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਾਡੀ ਕੋਸ਼ਿਸ਼ ਹੋਵੇਗੀ ਕਿ ਸ਼ਹੀਦ ਸਰਦਾਰ ਕਰਤਾਰ ਸਿੰਘ ਸਰਾਭਾ ਦੇ ਨਾਮ ਤੇ ਇੱਕ ਕਲੱਬ ਜਾ ਸੋਸਾਇਟੀ ਬਣਾਈ ਜਾਵੇ ਤਾਂ ਜੋ ਸ਼ਹੀਦਾਂ ਦੇ ਜਨਮ ਜਾਂ ਸ਼ਹੀਦੀ ਦਿਹਾੜੇ ਤੇ ਸਮਾਗਮ ਕਰਵਾ ਕੇ ਨੋਜਵਾਨ ਪੀੜੀ ਨੂੰ ਇਨ੍ਹਾਂ ਦੀਆਂ ਸ਼ਹੀਦੀਆਂ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਜਾ ਸਕੇ।

                   ਇਸ ਉਪਰੰਤ ਵਿਧਾਇਕ ਗੁਰੂਹਰਸਹਾਏ ਸ. ਫੌਜਾ ਸਿੰਘ ਸਰਾਰੀ ਨੇ ਵੀ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਛੋਟੀ ਉਮਰ ਵਿੱਚ ਬਲਿਦਾਨ ਦੇਣ ਮਗਰੋਂ ਉਹ ਕਈਆਂ ਲਈ ਮਾਰਗਦਰਸ਼ਕ ਬਣੇ। ਉਨ੍ਹਾਂ ਤੋਂ ਬਾਅਦ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਸਮੇਤ ਹੋਰ ਕਈ ਸੂਰਵੀਰਾਂ ਵੱਲੋਂ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਤੀਖੀ ਲੜਾਈ ਲੜੀ ਗਈ ਅਤੇ ਦੇਸ਼ ਲਈ ਆਪਣਾ ਬਲਿਦਾਨ ਦਿੱਤਾ ਗਿਆ, ਜਿਨ੍ਹਾਂ ਦੇ ਬਲਿਦਾਨ ਸੱਦਕਾਂ ਹੀ ਅੱਜ ਅਸੀਂ ਇਸ ਆਜ਼ਾਦੀ ਦਾ ਮਾਨ ਰਹੇ ਹਾਂ।

          ਇਸ ਦੌਰਾਨ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਨੇ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਵੱਲੋਂ ਦੇਸ਼ ਲਈ ਦਿੱਤੀ ਕੁਰਬਾਨੀ ਨੂੰ ਅਸੀਂ ਕਦੇ ਨਹੀਂ ਭੁੱਲ ਸਕਦੇ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਸ਼ਹੀਦਾਂ ਨੂੰ ਦਿਲੋਂ ਪ੍ਰਣਾਮ ਕਰਦੇ ਹਾਂ ਜਿਨ੍ਹਾਂ ਦੇ ਖਾਤਿਰ ਅਸੀਂ ਅੱਜ ਇਸ ਖੁੱਲੀ ਹਵਾ ਵਿੱਚ ਸਾਹ ਲੈ ਰਹੇ ਹਾਂ। ਉਨ੍ਹਾਂ ਕਿਹਾ ਸਾਨੂੰ ਲੋੜ ਹੈ ਕਿ ਸਾਡੇ ਬੱਚਿਆਂ ਅਤੇ ਨੌਜਵਾਨ ਪੀੜੀ ਨੂੰ ਵੀ ਸਾਡੇ ਸ਼ਹੀਦਾਂ ਦੀ ਸ਼ਹਾਦਤ ਬਾਰੇ ਪਤਾ ਲਗੇ ਜਿਸ ਕਰ ਕੇ ਅੱਜ ਇਹ ਪ੍ਰੋਗਰਾਮ ਕਰਵਾਇਆ ਗਿਆ ਹੈ। ਇਸ ਮੌਕੇ ਡਾ. ਰਾਮੇਸ਼ਵਰ ਵੱਲੋਂ ਵੀ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਜੀਵਨੀ ਤੇ ਚਾਨਣਾ ਪਾਇਆ ਗਿਆ । ਉਨ੍ਹਾਂ ਦੱਸਿਆ ਕਿ 24 ਮਈ 1896 ਨੂੰ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਸਰਾਭਾ ਵਿਖੇ ਸ. ਮੰਗਲ ਸਿੰਘ ਅਤੇ ਬੀਬੀ ਸਾਹਿਬ ਕੌਰ ਵਿਖੇ ਜਨਮ ਲੈਣ ਵਾਲੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੇ ਕਿਸ ਤਰ੍ਹਾਂ ਦੇਸ਼ ਦੀ ਆਜ਼ਾਦੀ ਲਈ 16 ਨਵੰਬਰ 1915 ਨੂੰ ਸਾਢੇ 19 ਸਾਲ ਦੀ ਉੱਮਰ ਵਿਚ ਆਪਣਾ ਬਲਿਦਾਨ ਦਿੱਤਾ। ਅੰਤ ਵਿੱਚ ਸਕੱਤਰ ਰੈੱਡ ਕਰਾਸ ਸ਼ੀ ਅਸ਼ੋਕ ਬਹਿਲ ਵੱਲੋਂ ਸਮਾਗਮ ਵਿੱਚ ਆਏ ਸਮੂਹ ਹਾਜ਼ਰੀਨ ਦਾ ਧੰਨਵਾਦ ਕੀਤਾ ਗਿਆ ਅਤੇ ਸਮੂਹ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਵੱਲੋਂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਰਕਾਰੀ ਸਕੈਂਡਰੀ ਸਕੂਲ ਦੀ ਵਿਦਿਆਰਥਣ ਨੀਲਮ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਜੀਵਨੀ, ਦੇਵ ਸਮਾਜ ਮਾਡਲ ਸਕੂਲ ਦੇ ਵਿਦਿਆਰਥੀਆਂ ਨੇ ਨਾਟਕ ਵੀਰ ਸਰਾਭਾ ਅਤੇ ਵਿਦਿਆਰਥਣ ਨਵਜੋਤ ਕੌਰ ਨੇ ਗੀਤ ਰਾਹੀਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

          ਇਸ ਮੌਕੇ ਨੈਸ਼ਨਲ ਐਵਾਰਡੀ ਪ੍ਰਿੰਸੀਪਲ ਡਾ. ਸਤਿੰਦਰ ਸਿੰਘ, ਐਲਡੀਐਮ ਗੀਤਾ ਮਹਿਤ, ਸਮਾਜ ਸੇਵੀ ਹਰੀਸ਼ ਗੋਇਲ, ਹਰੀਸ਼ ਮੌਂਗਾ, ਐਡਵੋਕੇਟ ਯੋਗਸ਼ ਗੁਪਤਾ, ਬਲਦੇਵ ਸਿੰਘ ਮੱਲੀ, ਦੀਪੂ ਚੋਪੜਾ, ਰਿੰਕੂ ਸੋਢੀ, ਸੁਰਜੀਤ ਵਿਲਾਸਰਾ, ਦਲੇਰ ਸਿੰਘ ਭੁੱਲਰ, ਰੋਬੀ ਸੰਧੂ, ਲਖਵੀਰ ਸਿੰਘ, ਮਨਪ੍ਰੀਤ ਸਿੰਘ ਸਮੇਤ ਵੱਖ ਵੱਖ ਸਕੂਲਾਂ ਦੇ ਵਿਦਿਆਰਥੀ ਅਤੇ ਐਨਜੀਓਜ ਦੇ ਮੈਂਬਰ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button