Ferozepur News

ਜ਼ਿਲ੍ਹਾ ਭਾਸ਼ਾ ਅਫ਼ਸਰ, ਫ਼ਿਰੋਜ਼ਪੁਰ ਵੱਲੋਂ ਕਰਵਾਏ ਗਏ ਪ੍ਰਸ਼ਨੋਤਰੀ ਮੁਕਾਬਲੇ

ਜ਼ਿਲ੍ਹਾ ਭਾਸ਼ਾ ਅਫ਼ਸਰ, ਫ਼ਿਰੋਜ਼ਪੁਰ ਵੱਲੋਂ ਕਰਵਾਏ ਗਏ ਪ੍ਰਸ਼ਨੋਤਰੀ ਮੁਕਾਬਲੇ

ਜ਼ਿਲ੍ਹਾ ਭਾਸ਼ਾ ਅਫ਼ਸਰ, ਫ਼ਿਰੋਜ਼ਪੁਰ ਵੱਲੋਂ ਕਰਵਾਏ ਗਏ ਪ੍ਰਸ਼ਨੋਤਰੀ ਮੁਕਾਬਲੇ

ਫਿਰੋਜ਼ਪੁਰ, ਅਗਸਤ 24, 2023: ਉਚੇਰੀ ਸਿੱਖਿਆ ਤੇ ਭਾਸ਼ਾਵਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਜੀ ਦੀ ਅਗਵਾਈ ਅਤੇ ਵਧੀਕ ਡਾਇਰੈਕਟਰ ਡਾ. ਵੀਰਪਾਲ ਕੌਰ ਜੀ ਦੇ ਨਿਰਦੇਸ਼ਾਂ ਤਹਿਤ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਫ਼ਿਰੋਜ਼ਪੁਰ ਵੱਲੋੰ ਡੀ.ਡੀ.ਬੀ.ਡੀ.ਏ.ਵੀ ਸੈਨਚਰੀ ਪਬਲਿਕ ਸਕੂਲ ਫ਼ਿਰੋਜ਼ਪੁਰ ਛਾਉਣੀ ਦੇ ਸਹਿਯੋਗ ਨਾਲ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਸਮੂਹ ਸਰਕਾਰੀ,ਅਰਧ ਸਰਕਾਰੀ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਵਰਗਾਂ ਦੇ ਲਿਖਤੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ’ਚ ਭਾਗ ਲੈਣ ਵਾਲੇ ਵਿਦਿਆਰਥੀਆਂ ਅਤੇ ਅਧਿਆਪਕਾਂ ’ਚ ਬਹੁਤ ਉਤਸ਼ਾਹ ਵੇਖਣ ਵਾਲਾ ਸੀ।
ਇਸ ਮੌਕੇ ‘ਤੇ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਜਗਦੀਪ ਸਿੰਘ ਸੰਧੂ ਵੱਲੋਂ ਮੁਕਾਬਲਿਆਂ ਵਿੱਚ ਸ਼ਿਰਕਤ ਕਰਨ ਲਈ ਪਹੁੰਚੇ ਵਿਦਿਆਰਥੀਆਂ , ਅਧਿਆਪਕਾਂ, ਮਾਪਿਆਂ ਅਤੇ ਪਤਵੰਤਿਆਂ ਨੂੰ ‘ਜੀ ਆਇਆਂ ਨੂੰ’ ਕਹਿੰਦਿਆਂ ਕਿਹਾ ਗਿਆ ਕਿ ਵਿਦਿਆਰਥੀਆਂ ਨੂੰ ਇਹਨਾਂ ਮੁਕਾਬਲਿਆਂ ਲਈ ਅਧਿਆਪਕਾਂ ਅਤੇ ਸਕੂਲ ਮੁਖੀਆਂ ਦੁਆਰਾ ਤਿਆਰੀ ਕਰਵਾ ਕੇ ਭੇਜਣਾ ਸਲਾਹੁਣਯੋਗ ਕਦਮ ਹੈ। ਵਰਤਮਾਨ ਯੁੱਗ ਮੁਕਾਬਲੇ ਦਾ ਜਿਸ ਵਿੱਚ ਤੁਹਾਨੂੰ ਕੋਈ ਵੱਡੀ ਪ੍ਰਾਪਤੀ ਕਰਨ ਲਈ ਸਖਤ ਮੁਕਾਬਲੇ ਦੀ ਪ੍ਰੀਖਿਆ ਵਿੱਚੋੰ ਗੁਜ਼ਰਣਾ ਪੈੰਦਾ ਹੈ । ਇਸ ਲਈ ਭਾਸ਼ਾ ਵਿਭਾਗ, ਪੰਜਾਬ ਦਾ ਮੂਲ ਉਦੇਸ਼ ਹੀ ਇਹੀ ਹੈ ਕਿ ਸਾਡੇ ਵਿਦਿਆਰਥੀਆਂ ਨੂੰ ਇਹਨਾਂ ਮੁਕਾਬਲਿਆਂ ਦਾ ਹਾਣੀ ਬਣਾਇਆ ਜਾਵੇ । ਖੋਜ ਅਫ਼ਸਰ ਦਲਜੀਤ ਸਿੰਘ ਵੱਲੋਂ ਭਾਸ਼ਾ ਵਿਭਾਗ ਪੰਜਾਬ ਦੁਆਰਾ ਕੀਤੇ ਜਾ ਰਹੇ ਕੰਮਾਂ ਅਤੇ ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਿਰੋਜ਼ਪੁਰ ਦੀਆਂ ਸਰਗਰਮੀਆਂ ਤੋਂ ਵੀ ਜਾਣੂ ਕਰਵਾਇਆ ਗਿਆ । ਸਕੂਲ ਪ੍ਰਿੰਸੀਪਲ ਸ਼੍ਰੀਮਤੀ ਨਿਸ਼ਾ ਰਾਣੀ ਨੇ ਆਏ ਹੋਏ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਉਹਨਾਂ ਵੱਲੋੰ ਹਮੇਸ਼ਾ ਅਜਿਹੀਆਂ ਗਤੀਵਿਧੀਆਂ ਲਈ ਸਹਿਯੋਗ ਦਿੱਤਾ ਜਾਵੇਗਾ । ਉਨ੍ਹਾਂ ਵੱਲੋਂ ਵਿਦਿਆਰਥੀਆਂ ਲਈ ਪੰਜਾਬ ਦੀ ਭਾਸ਼ਾ, ਸਾਹਿਤ ਅਤੇ ਸਭਿਆਚਾਰ ਨਾਲ ਸਬੰਧਤ ਪ੍ਰਸ਼ਨੋਤਰੀ ਮੁਕਾਬਲੇ ਉਲੀਕਣ ਲਈ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਫ਼ਿਰੋਜ਼ਪੁਰ ਦੀ ਭਰਪੂਰ ਸ਼ਲਾਘਾ ਕੀਤੀ ਗਈ ਅਤੇ ਵਿਦਿਆਰਥੀਆਂ ਨੂੰ ਸਰਬਪੱਖੀ ਵਿਕਾਸ ਲਈ ਅਜਿਹੇ ਮੁਕਾਬਲਿਆਂ ਦਾ ਹਿੱਸਾ ਬਣਨ ਲਈ ਪ੍ਰੇਰਿਆ ਗਿਆ।
ਇਨ੍ਹਾਂ ਮੁਕਾਬਲਿਆਂ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਜਗਦੀਪ ਸਿੰਘ ਸੰਧੂ ਵੱਲੋਂ ਦੱਸਿਆ ਗਿਆ ਕਿ ਇਨ੍ਹਾਂ ਪ੍ਰਸ਼ਨੋਤਰੀ ਮੁਕਾਬਲਿਆਂ ਵਿੱਚ 100 ਤੋੰ ਵੱਧ ਵਿਦਿਆਰਥੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ। ਪ੍ਰਸ਼ਨੋਤਰੀ ਮੁਕਾਬਲਿਆਂ ਦੇ ਨਿਯਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਇਹ ਮੁਕਾਬਲੇ ਲਿਖਤੀ ਕਰਵਾਏ ਗਏ ਅਤੇ ਇਹਨਾਂ ਲਈ ਇੱਕ ਘੰਟਾ ਸਮਾਂ ਨਿਰਧਾਰਿਤ ਕੀਤਾ ਗਿਆ ਸੀ। ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ, ਸਾਹਿਤ, ਧਰਮ, ਸ਼ਖਸੀਅਤਾਂ, ਸੱਭਿਆਚਾਰ, ਇਤਿਹਾਸ ਅਤੇ ਭੂਗੋਲ ਨਾਲ ਸਬੰਧਿਤ ਕੁੱਲ 100 ਪ੍ਰਸ਼ਨ ਪੁੱਛੇ ਗਏ ਤੇ ਪ੍ਰਸ਼ਨ ਪੱਤਰ ਦੇ ਕੁੱਲ ਅੰਕ 400 ਸਨ।
ਇਹਨਾਂ ਮੁਕਾਬਲਿਆਂ ਦੇ ਨਤੀਜਿਆਂ ਵਿੱਚ ਮਿਡਲ ਸ਼੍ਰੈਣੀਆਂ ਦੇ ਵਰਗ ‘ੳ’ ਵਿੱਚ ਪਹਿਲਾ ਸਥਾਨ ਗੁਰਵਿੰਦਰ ਸਿੰਘ ਜਮਾਤ ਅੱਠਵੀਂ ( ਸ.ਹਾ.ਸ. ਚੱਕ ਘੁਬਾਈ ਉਰਫ ਟਾਂਗਣ), ਦੂਜਾ ਸਥਾਨ ਜਸ਼ਨਦੀਪ ਸਿੰਘ ਜਮਾਤ ਅੱਠਵੀਂ (ਸ.ਹਾ.ਸ. ਵਾੜਾ ਭਾਈ) ਅਤੇ ਤੀਜਾ ਸਥਾਨ ਪ੍ਰਿੰਸ ਜਮਾਤ ਅੱਠਵੀਂ (ਸ.ਸ.ਸ.ਸ. ਲੂੰਬੜੀਵਾਲਾ) ਨੇ ਪ੍ਰਾਪਤ ਕੀਤਾ । ਸੈਕੰਡਰੀ ਜਮਾਤਾਂ ਦੇ ਵਰਗ ‘ਅ’ ਵਿੱਚੋਂ ਪਹਿਲਾਂ ਸਥਾਨ ਹਰਮਨਦੀਪ ਕੌਰ ਜਮਾਤ ਦਸਵੀਂ ( ਸ.ਹਾ.ਸ. ਵਾਹਗੇ ਵਾਲਾ), ਦੂਜਾ ਸਥਾਨ ਕਿਰਨਦੀਪ ਕੌਰ ਜਮਾਤ ਦਸਵੀਂ( ਸ.ਹਾ.ਸ. ਮਨਸੂਰਦੇਵਾ) ਅਤੇ ਤੀਜਾ ਸਥਾਨ ਦਿਲਪ੍ਰੀਤ ਕੌਰ ਜਮਾਤ ਬਾਹਰਵੀਂ (ਸ.ਮਾ. ਸ.ਸ. ਉਸਮਾਨ ਵਾਲਾ) ਨੇ ਪ੍ਰਾਪਤ ਕੀਤਾ । ਇਸੇ ਪ੍ਰਕਾਰ ਗ੍ਰੈਜੂਏਸ਼ਨ ਜਮਾਤਾਂ ਦੇ ਵਰਗ ‘ੲ’ ਵਿੱਚ ਪਹਿਲਾਂ ਸਥਾਨ ਮੋਨਿਕਾ ਬੀ.ਐੱਸ.ਈ. ਦੂਜਾ ਸਮੈਸਟਰ (ਮਾਤਾ ਸਾਹਿਬ ਕੌਰ ਖਾਲਸਾ ਕਾਲਜ ਤਲਵੰਡੀ ਭਾਈ ), ਦੂਜਾ ਸਥਾਨ ਮਨਦੀਪ ਕੌਰ ਬੀ.ਐੱਸ.ਈ. ਦੂਜਾ ਸਮੈਸਟਰ (ਮਾਤਾ ਸਾਹਿਬ ਕੌਰ ਖਾਲਸਾ ਕਾਲਜ ਤਲਵੰਡੀ ਭਾਈ) ਅਤੇ ਤੀਜਾ ਸਥਾਨ ਕਸ਼ਿਸ਼ ਬੀ.ਏ. ਭਾਗ ਤੀਜਾ (ਸ਼ਹੀਦ ਉਧਮ ਸਿੰਘ ਪੰਜਾਬ ਯੂਨੀਵਰਸਿਟੀ ਕਾਂਸਟੀਚੂਐੰਟ ਕਾਲਜ ਗੁਰੂਹਰਸਾਏ) ਨੇ ਪ੍ਰਾਪਤ ਕੀਤਾ। ਜੇਤੂ ਵਿਦਿਆਰਥੀਆਂ ਨੂੰ ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਿਰੋਜ਼ਪੁਰ ਵੱਲੋਂ ਨਕਦ ਰਾਸ਼ੀ ਅਤੇ ਸਰਟੀਫਿਕੇਟ ਦੇ ਕੇ ਸਨਮਾਨਤ ਕੀਤਾ ਗਿਆ । ਵੱਖ-ਵੱਖ ਵਰਗਾਂ ਵਿਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਰਾਜ ਪੱਧਰੀ ਪ੍ਰਸ਼ਨੋਤਰਰੀ ਮੁਕਾਬਲਿਆਂ ਵਿੱਚ ਭਾਗ ਲੈਣਗੇ।
ਇਹਨਾਂ ਮੁਕਾਬਲਿਆਂ ਦੇ ਸੰਚਾਲਨ ਵਿੱਚ ਖੋਜ ਅਫ਼ਸਰ ਦਲਜੀਤ ਸਿੰਘ, ਸੀਨੀਅਰ ਸਹਾਇਕ ਸ਼੍ਰੀ ਰਮਨ ਕੁਮਾਰ, ਰਵੀ ਕੁਮਾਰ ਅਤੇ ਵਿਜੈ ਦਾ ਯੋਗਦਾਨ ਅਹਿਮ ਰਿਹਾ । ਇਹਨਾਂ ਮੁਕਾਬਲਿਆਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਫ਼ਿਰੋਜ਼ਪੁਰ ਵੱਲੋਂ ਡੀ.ਡੀ.ਬੀ.ਡੀ.ਏ.ਵੀ. ਸੈਨਟਰੀ ਪਬਲਿਕ ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਨਿਸ਼ਾ ਰਾਣੀ ਅਤੇ ਸਟਾਫ਼ ਮੈੰਬਰ ਮਿਸ ਊਮਾ, ਮਿਸ ਕੰਚਨ, ਨੇਹਾ ਅਤੇ ਮਿਸ ਤਨੇਜਾ ਤੋਂ ਇਲਾਵਾ ਵੱਖ-ਵੱਖ ਸਕੂਲਾਂ ਤੋੰ ਆਏ ਹੋਏ ਅਧਿਆਪਕਾਂ ਤੋੰ ਮਿਲੇ ਸਹਿਯੋਗ ਲਈ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਗਿਆ|

Related Articles

Leave a Reply

Your email address will not be published. Required fields are marked *

Back to top button