ਜ਼ਿਲ੍ਹਾ ਮੈਜਿਸਟਰੇਟ ਵੱਲੋਂ ਫੋਨ, ਗਹਿਣੇ, ਪੁਰਾਣਾ ਸਮਾਨ ਆਦਿ ਵੇਚਣ ਵਾਲਿਆਂ ਦਾ ਰਿਕਾਰਡ ਰੱਖਣ ਦੇ ਹੁਕਮ ਜਾਰੀ
ਪੁਰਾਣਾ ਸਮਾਨ ਖਰੀਦ/ਵੇਚਣ ਵਾਲੇ ਦੁਕਾਨਾਂ ਵਿੱਚ ਸੀ.ਸੀ.ਟੀ.ਵੀ ਕੈਮਰੇ ਲਗਾਉਣ : ਧੀਮਾਨ
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਫੋਨ, ਗਹਿਣੇ, ਪੁਰਾਣਾ ਸਮਾਨ ਆਦਿ ਵੇਚਣ ਵਾਲਿਆਂ ਦਾ ਰਿਕਾਰਡ ਰੱਖਣ ਦੇ ਹੁਕਮ ਜਾਰੀ
ਪੁਰਾਣਾ ਸਮਾਨ ਖਰੀਦ/ਵੇਚਣ ਵਾਲੇ ਦੁਕਾਨਾਂ ਵਿੱਚ ਸੀ.ਸੀ.ਟੀ.ਵੀ ਕੈਮਰੇ ਲਗਾਉਣ : ਧੀਮਾਨ
ਫਿਰੋਜ਼ਪੁਰ, 19 ਅਕਤੂਬਰ 2023 : ਜ਼ਿਲ੍ਹਾ ਮੈਜਿਸਟਰੇਟ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਨੇ ਫੌਜਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਾ ਹੋਇਆ ਜ਼ਿਲ੍ਹਾ ਫਿਰੋਜ਼ਪੁਰ ਦੀਆਂ ਸੀਮਾਵਾਂ ਅੰਦਰ ਆਉਂਦੀਆਂ ਵਪਾਰ ਮੰਡਲ/ਸਵਰਨਕਾਰ, ਕਬਾੜ ਯੂਨੀਅਨ ਆਦਿ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਦੁਕਾਨਦਾਰ ਸਾਥੀਆਂ ਨੂੰ ਪ੍ਰੇਰਿਤ ਕਰਨ ਕਿ ਕੋਈ ਵੀ ਵਿਅਕਤੀ ਉਨ੍ਹਾਂ ਪਾਸ ਪੁਰਾਣਾ ਸਮਾਨ ਜਿਵੇਂ ਕਿ ਮੋਬਾਇਲ ਫੋਨ, ਸੋਨਾ, ਚਾਂਦੀ ਦੇ ਗਹਿਣੇ ਅਤੇ ਬਿਜਲੀ ਦੀਆਂ ਤਾਰਾਂ ਜਾਂ ਕੋਈ ਹੋਰ ਉਪਕਰਣ ਆਦਿ ਵੇਚਣ ਆਉਂਦਾ ਹੈ ਤਾਂ ਉਸ ਵਲੋਂ ਇਹ ਸਮਾਨ ਕਿਥੋਂ ਪ੍ਰਾਪਤ ਕੀਤਾ ਗਿਆ ਹੈ ਸਬੰਧੀ ਪੂਰੀ ਜਾਣਕਾਰੀ ਲੈਣ ਉਪਰੰਤ ਹੀ ਖਰੀਦ ਕੀਤਾ ਜਾਵੇ। ਸਮਾਨ ਵੇਚਣ ਵਾਲੇ ਦਾ ਅਧਾਰ ਕਾਰਡ ਚੈਕ ਕੀਤਾ ਜਾਵੇ ਅਤੇ ਨਾਲ ਹੀ ਉਸ ਦਾ ਨਾਮ, ਪਤਾ ਅਤੇ ਮੋਬਾਇਲ ਨੰਬਰ ਰਜਿਸਟਰ ਵਿਚ ਦਰਜ਼ ਕਰਕੇ ਰਿਕਾਰਡ ਆਪਣੇ ਕੋਲ ਰੱਖਿਆ ਜਾਵੇ ਤਾਂ ਜੋ ਲੋੜ ਪੈਣ ਤੇ ਪੁੱਛ ਪੜਤਾਲ ਕੀਤੀ ਜਾ ਸਕੇ। ਇਸ ਤੋਂ ਇਲਾਵਾ ਜ਼ਿਲ੍ਹੇ ਦੇ ਉਹ ਦੁਕਾਨਦਾਰ ਜੋ ਕਿਸੇ ਵੀ ਕਿਸਮ ‘ਦਾ ਪੁਰਾਣਾ ਸਮਾਨ ਖਰੀਦ ਜਾਂ ਵੇਚਣ ਦਾ ਕੰਮ ਕਰਦੇ ਹਨ ਨੂੰ ਹਦਾਇਤ ਕਰਦਾਂ ਹਾਂ ਕਿ ਆਪਣੀਆਂ ਦੁਕਾਨਾਂ ਵਿੱਚ ਸੀ.ਸੀ.ਟੀ.ਵੀ ਕੈਮਰੇ ਲਗਵਾਏ ਜਾਣ।
ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਸੀਨੀਅਰ ਕਪਤਾਨ ਪੁਲਿਸ, ਫਿਰੋਜਪੁਰ ਵਲੋਂ ਉਨ੍ਹਾਂ ਦੇ ਧਿਆਨ ਵਿੱਚ ਲਿਆਦਾ ਗਿਆ ਹੈ ਕਿ ਜਿਲ੍ਹਾ ਫਿਰੋਜ਼ਪੁਰ ਦੀਆਂ ਸੀਮਾਵਾਂ ਅੰਦਰ ਚੋਰਾਂ ਵੱਲੋਂ ਚੋਰੀ ਕੀਤਾ ਸਮਾਨ ਜਿਵੇਂ ਕਿ ਕਬਾੜ ਦਾ ਸਮਾਨ, ਵੱਖ-ਵੱਖ ਤਰ੍ਹਾਂ ਦੇ ਮੋਬਾਇਲ ਫੋਨ ਅਤੇ ਸੋਨੇ ਦੇ ਗਹਿਣੇ ਬਜ਼ਾਰ ਵਿੱਚ ਸਬੰਧਤ ਦੁਕਾਨਾਂ ਤੇ ਘੱਟ ਮੁੱਲ ਵਿੱਚ ਵੇਚ ਦਿੱਤਾ ਜਾਂਦਾ ਹੈ ਅਤੇ ਦੁਕਾਨਦਾਰਾਂ ਵੱਲੋ ਵੀ ਜਾਣੇ ਅਣਜਾਣੇ ਵਿੱਚ ਖਰੀਦ ਲਿਆ ਜਾਂਦਾ ਹੈ। ਜਿਸ ਕਾਰਨ ਉਨ੍ਹਾਂ ਦੁਕਾਨਦਾਰਾਂ ਅਤੇ ਸਮਾਨ ਮਾਲਿਕ ਨੂੰ ਬਹੁਤ ਖੱਜਲ ਖੁਆਰੀ ਦਾ ਸਾਹਮਨਾ ਕਰਨਾ ਪੈਦਾ ਹੈ।ਇਹ ਹੁਕਮ 30 ਨਵੰਬਰ 2023 ਤੱਕ ਲਾਗੂ ਰਹਿਣਗੇ।