ਜ਼ਿਲ੍ਹਾ ਸਿੱਖਿਆ ਅਫ਼ਸਰ ਚਮਕੌਰ ਸਿੰਘ ਨੇ ਗੱਟੀ ਰਾਜੋ ਕੇ ਸਕੂਲ ਦਾ ਕੀਤਾ ਨਿਰੀਖਣ
ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਪੜ੍ਹਾਈ ਖਰਚ ਲਈ ਦਿੱਤੇ 10 ਹਜ਼ਾਰ ਰੁਪਏ।
ਜ਼ਿਲ੍ਹਾ ਸਿੱਖਿਆ ਅਫ਼ਸਰ ਚਮਕੌਰ ਸਿੰਘ ਨੇ ਗੱਟੀ ਰਾਜੋ ਕੇ ਸਕੂਲ ਦਾ ਕੀਤਾ ਨਿਰੀਖਣ।
ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਪੜ੍ਹਾਈ ਖਰਚ ਲਈ ਦਿੱਤੇ 10 ਹਜ਼ਾਰ ਰੁਪਏ।
ਫਿਰੋਜ਼ਪੁਰ, 8.9.2023: ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਚਮਕੌਰ ਸਿੰਘ ਨੇ
ਸਰਹੱਦੀ ਖੇਤਰ ਦੇ ਹੜ੍ਹ ਪ੍ਰਭਾਵਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ ਦਾ ਵਿਸ਼ੇਸ਼ ਤੌਰ ਤੇ ਨਿਰੀਖਣ ਕੀਤਾ ਅਤੇ ਹੜਾਂ ਕਾਰਨ ਹੋਏ ਨੁਕਸਾਨ ਸਬੰਧੀ ਜਾਣਕਾਰੀ ਲਈ। ਸਕੂਲ ਵਿਦਿਆਰਥੀਆਂ
ਦੀਆਂ ਮੁਸ਼ਕਿਲਾਂ ਜਾਨਣ ਉਪਰੰਤ ਹਰ ਸੰਭਵ ਮੱਦਦ ਦਾ ਵਿਸ਼ਵਾਸ ਦਿਵਾਇਆ ਅਤੇ ਉਹਨਾਂ ਨੂੰ ਪੜ੍ਹਾਈ ਲਈ ਪ੍ਰੇਰਿਤ ਕਰਦਿਆ ਸਖ਼ਤ ਮਿਹਨਤ ਕਰਨ ਦੀ ਗੱਲ ਕੀਤੀ। ਉਹਨਾਂ ਨੇ ਹੜ੍ਹ ਪ੍ਰਭਾਵਿਤ ਲੋੜਵੰਦ ਵਿਦਿਆਰਥੀਆਂ ਦੀ ਪੜ੍ਹਾਈ ਦੇ ਖਰਚ ਵਿੱਚ ਮੱਦਦ ਕਰਨ ਲਈ ਸਕੂਲ ਅਧਿਆਪਕਾਂ ਵੱਲੋਂ ਹਰ ਅਧਿਆਪਕ ਇੱਕ ਵਿਦਿਆਰਥੀ ਦੀ ਪੜ੍ਹਾਈ ਦਾ ਖਰਚ ਉਠਾਏ ਮੁਹਿੰਮ ਵਿੱਚ ਆਪਣਾਂ ਵੱਡਮੁੱਲਾ ਯੋਗਦਾਨ ਪਾਉਂਦਿਆਂ 10 ਹਜ਼ਾਰ ਰੁਪਏ ਵਿਦਿਆਰਥੀਆਂ ਦੀ ਬੋਰਡ ਦੀ ਫੀਸ ਲਈ ਆਪਣੇ ਵੱਲੋਂ ਵਿੱਦਿਆ ਦਾਨ ਸਰਵਉੱਤਮ ਦਾਨ ਸਮਝਦੇ ਹੋਏ ਭੇਟ ਕੀਤੇ ਅਤੇ ਸਕੂਲ ਸਟਾਫ ਵੱਲੋਂ ਲੋੜਵੰਦ ਵਿਦਿਆਰਥੀਆਂ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ।
ਸਕੂਲ ਪ੍ਰਿੰਸੀਪਲ ਡਾ ਸਤਿੰਦਰ ਸਿੰਘ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਸਹਿਯੋਗ ਲਈ ਧੰਨਵਾਦ ਕਰਦਿਆਂ ਪਿਛਲੇ ਸਮੇਂ ਦੌਰਾਨ ਆਈਆ ਮੁਸ਼ਕਿਲਾਂ ਦੌਰਾਨ ਸਟਾਫ ਵੱਲੋਂ ਨਿੱਜੀ ਯਤਨਾਂ ਸਦਕਾ ਕੀਤੇ ਉਪਰਾਲਿਆਂ ਸਬੰਧੀ ਜਾਣਕਾਰੀ ਦਿੱਤੀ।
ਇਸ ਮੌਕੇ ਸੁਖਚੈਨ ਸਿੰਘ ਸਟੈਨੋ ਵੀ ਵਿਸ਼ੇਸ਼ ਤੌਰ ਤੇ ਹਾਜਰ ਸੀ।ਇਸ ਤੋਂ ਇਲਾਵਾ ਉਹਨਾਂ ਨੇ ਸਰਹੱਦੀ ਖੇਤਰ ਦੇ ਸਰਕਾਰੀ ਹਾਈ ਸਕੂਲ ਖੁੰਦੜ ਗੱਟੀ ਦਾ ਵੀ ਨਿਰੀਖਣ ਕੀਤਾ ਅਤੇ ਸਕੂਲ ਸਟਾਫ ਨੂੰ ਤਨਦੇਹੀ ਨਾਲ ਕੰਮ ਕਰਨ ਦੀ ਪ੍ਰੇਰਨਾ ਦਿੱਤੀ।