ਜ਼ਿਲ੍ਹੇ ਦੇ ਪ੍ਰਾਇਮਰੀ ਸਕੂਲਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਜ਼ੋਰਾਂ ‘ਤੇ
ਨਸ਼ਾ ਵਿਰੋਧੀ ਮੁਹਿੰਮ ਬਣ ਚੁੱਕੀ ਹੈ ਲੋਕ ਲਹਿਰ - ਸੁਨੀਤਾ ਰਾਣੀ /ਕੋਮਲ ਅਰੋੜਾ
ਜ਼ਿਲ੍ਹੇ ਦੇ ਪ੍ਰਾਇਮਰੀ ਸਕੂਲਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਜ਼ੋਰਾਂ ‘ਤੇ
ਨਸ਼ਾ ਵਿਰੋਧੀ ਮੁਹਿੰਮ ਬਣ ਚੁੱਕੀ ਹੈ ਲੋਕ ਲਹਿਰ – ਸੁਨੀਤਾ ਰਾਣੀ /ਕੋਮਲ ਅਰੋੜਾ
ਫ਼ਿਰੋਜ਼ਪੁਰ 18 ਮਾਰਚ, 2025: ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਵੱਲੋਂ ਦਿੱਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਫ਼ਿਰੋਜ਼ਪੁਰ ਸੁਨੀਤਾ ਰਾਣੀ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਫ਼ਿਰੋਜ਼ਪੁਰ ਕੋਮਲ ਅਰੋੜਾ ਦੀ ਅਗਵਾਈ ਵਿੱਚ ਜ਼ਿਲ੍ਹਾ ਫ਼ਿਰੋਜ਼ਪੁਰ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਨਸ਼ਿਆਂ ਵਿਰੁੱਧ ਮੁਹਿੰਮ ਦੀਆਂ ਗਤੀਵਿਧੀਆਂ ਜਿਵੇਂ ਕਿ ਪ੍ਰਣ, ਸਲੋਗਨ, ਪੇਂਟਿੰਗ ਮੁਕਾਬਲੇ ਆਦਿ ਕਰਵਾਈਆਂ ਜਾ ਰਹੀਆਂ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਸਿੱਖਿਆ ਅਫਸਰ ਸਿੱਖਿਆ (ਐ.ਸਿ) ਸੁਨੀਤਾ ਰਾਣੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਵੱਖ-ਵੱਖ ਗਤੀਵਿਧੀਆਂ ਤੋਂ ਇਲਾਵਾ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਹਰ ਰੋਜ਼ ਸਵੇਰ ਦੀ ਪ੍ਰਾਥਨਾ ਸਭਾ ਵਿੱਚ ਪ੍ਰਣ ਕਰਵਾਇਆ ਜਾ ਰਿਹਾ ਹੈ ਤਾਂ ਜੋ ਨਸ਼ਾ ਮੁਕਤ ਸਮਾਜ ਸਿਰਜਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਲਹਿਰ ਤਹਿਤ ਪਿੰਡਾਂ /ਸ਼ਹਿਰਾਂ ਅਤੇ ਸਕੂਲਾਂ ਦੇ ਬੱਚਿਆਂ ਤੱਕ ਨਸ਼ਿਆਂ ਦਾ ਲਗਾਤਰ ਸੇਵਨ ਕਰਨ ਨਾਲ ਹੁੰਦੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।
ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਕੋਮਲ ਅਰੋੜਾ ਨੇ ਦੱਸਿਆ ਕਿ ਇਹ ਨਸ਼ਾ ਵਿਰੋਧੀ ਮੁਹਿੰਮ ਲੋਕ ਲਹਿਰ ਬਣ ਚੁੱਕੀ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ, ਵਿਦਿਆਰਥੀਆਂ, ਮਾਪਿਆਂ ਅਤੇ ਸਕੂਲ ਮੈਨੇਜਮੈਂਟ ਕਮੇਟੀਆਂ ਨੂੰ ਵੱਧ ਤੋਂ ਵੱਧ ਇਸ ਮੁਹਿੰਮ ਦਾ ਹਿੱਸਾ ਬਨਣ ਅਤੇ ਵੱ